Welcome to Canadian Punjabi Post
Follow us on

28

March 2024
 
ਪੰਜਾਬ

ਆਮ ਆਦਮੀ ਪਾਰਟੀ ਦੇ ਵਿਧਾਇਕ ਬਲਦੇਵ ਸਿੰਘ ਨੇ ਵੀ ਪਾਰਟੀ ਛੱਡੀ

January 17, 2019 07:43 AM

* ਕੇਜਰੀਵਾਲ ਨੂੰ ਪਾਰਟੀ ਦੀ ਮੁੱਢਲੀ ਮੈਂਬਰੀ ਤੋਂ ਅਸਤੀਫ਼ਾ ਭੇਜਿਆ

ਫ਼ਰੀਦਕੋਟ, 16 ਜਨਵਰੀ, (ਪੋਸਟ ਬਿਊਰੋ)- ਆਮ ਆਦਮੀ ਪਾਰਟੀ ਨੂੰ ਅੱਜ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਭੇਜ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਈ-ਮੇਲ ਰਾਹੀਂ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਹੈ। ਸਮਿਝਆ ਜਾਂਦਾ ਹੈ ਕਿ ਉਹ ਸੁਖਪਾਲ ਸਿੰਘ ਖਹਿਰਾ ਦੇ ਧੜੇ ਵੱਲੋਂ ਫਰੀਦਕੋਟ ਤੋਂ ਲੋਕ ਸਭਾ ਚੋਣ ਲੜ ਸਕਦੇ ਹਨ।

ਅੱਜ ਏਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਪਾਰਟੀ ਆਪਣੇ ਸਿਧਾਂਤ ਨੂੰ ਛੱਡ ਚੁੱਕੀ ਹੈ। ਉਨ੍ਹਾਂ ਨੇ ਅਸਤੀਫ਼ੇ ਲਈ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਜ਼ਿੰਮੇਵਾਰ ਆਖਿਆ ਤੇ ਦੋਸ਼ ਲਾਇਆ ਕਿ ਪਾਰਟੀ ਹਾਈ ਕਮਾਂਡ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਵੀ ਕੋਸ਼ਿਸ਼ ਨਹੀਂ ਕੀਤੀ, ਜੇ ਕੇਂਦਰੀ ਲੀਡਰਸ਼ਿਪ ਚਾਹੁੰਦੀ ਤਾਂ ਪੰਜਾਬ ਵਿੱਚ ਇਸ ਪਾਰਟੀ ਦਾ ਇਹ ਹਾਲ ਨਾ ਹੁੰਦਾ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸਿਰਫ਼ ਚਮਚਾਗਿਰੀ ਚੱਲਦੀ ਹੈ ਤੇ ਚਮਚਿਆਂ ਨੇ ਪਾਰਟੀ ਦਾ ਨੁਕਸਾਨ ਕੀਤਾ ਹੈ। ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਸਿਰਫ਼ ਦੋ ਜਣੇ ਦੁਰਗੇਸ਼ ਪਾਠਕ ਤੇ ਗੈਰੀ ਵੜਿੰਗ ਚਲਾ ਰਹੇ ਹਨ। ਦੁਰਗੇਸ਼ ਪਾਠਕ ਦਿੱਲੀ ਬੈਠ ਕੇ ਪੰਜਾਬ ਦੀ ਪਾਰਟੀ ਚਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕੇਜਰੀਵਾਲ ਨੂੰ ਲਿਖੀ ਚਿੱਠੀ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਦਿੱਲੀ ਵਾਲੇ ਆਗੂਆਂ ਉੱਤੇ ਔਰਤਾਂ ਦੇ ਸ਼ੋਸ਼ਣ ਤੋਂ ਲੈ ਕੇ ਟਿਕਟਾਂ ਵੇਚਣ ਤਕ ਦੇ ਦੋਸ਼ ਲਾਏ ਤੇ ਕਿਹਾ ਕਿ ਦਿੱਲੀ ਦੇ ਲੀਡਰ ਆਪਣੇ ਚਹੇਤਿਆਂ ਨੂੰ ਏਦਾਂ ਹੀ ਅੱਗੇ ਲਿਆਉਂਦੇ ਰਹੇ ਅਤੇ ਕੇਜਰੀਵਾਲ ਨੇ ਦਖਲ ਨਹੀਂ ਸੀ ਦਿੱਤਾ।
ਮਾਸਟਰ ਬਲਦੇਵ ਸਿੰਘ ਤੀਜੇ ਵੱਡੇ ਵਿਧਾਇਕ ਹਨ, ਜਿਨ੍ਹਾਂ ਨੇ ਪਾਰਟੀ ਤੋਂ ਅਸਤੀਫਾ ਦਿੱਤਾ ਹੈ। ਇਸ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਅਤੇ ਐੱਸ ਐੱਸ ਫੂਲਕਾ ਨੇ ਅਸਤੀਫ਼ਾ ਦੇ ਦਿੱਤਾ ਸੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ