Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਜਸਟਿਸ ਮਹੇਸ਼ਵਰੀ ਤੇ ਖੰਨਾ ਨੂੰ ਸੁਪਰੀਮ ਕੋਰਟ ਭੇਜਣ ਦਾ ਸਾਬਕਾ ਜੱਜ ਵੱਲੋਂ ਵਿਰੋਧ

January 17, 2019 07:48 AM

ਨਵੀਂ ਦਿੱਲੀ, 16 ਜਨਵਰੀ (ਪੋਸਟ ਬਿਊਰੋ)- ਦਿੱਲੀ ਹਾਈ ਕੋਰਟ ਦੇ ਸਾਬਕਾ ਜਸਟਿਸ ਕੈਲਾਸ਼ ਗੰਭੀਰ ਨੇ ਹਾਈ ਕੋਰਟ ਦੇ ਦੋ ਜੱਜਾਂ ਨੂੰ ਪ੍ਰਮੋਟ ਕਰ ਕੇ ਸੁਪਰੀਮ ਕੋਰਟ ਭੇਜਣ ਦੀ ਸਿਫਾਰਸ਼ ਦਾ ਵਿਰੋਧ ਕੀਤਾ ਅਤੇ ਕਾਲੇਜੀਅਮ ਦੇ ਫੈਸਲੇ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਚਿੱਠੀ ਲਿਖੀ ਹੈ।
ਜਸਟਿਸ (ਰਿਟਾਇਰਡ) ਕੈਲਾਸ਼ ਗੰਭੀਰ ਨੇ ਕਿਹਾ ਹੈ ਕਿ 32 ਸੀਨੀਅਰ ਜੱਜਾਂ ਨੂੰ ਲਾਂਭੇ ਕਰ ਕੇ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕਰਨਾ ਇਤਿਹਾਸਕ ਭੁੱਲ ਹੋਵੇਗੀ। ਗੰਭੀਰ ਨੇ ਲਿਖਿਆ 11 ਜਨਵਰੀ ਨੂੰ ਮੈਂ ਖਬਰ ਪੜ੍ਹੀ ਕਿ ਕਰਨਾਟਕ ਹਾਈ ਕੋਰਟ ਦੇ ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਦਿੱਲੀ ਹਾਈ ਕੋਰਟ ਦੇ ਜਸਟਿਸ ਸੰਜੀਵ ਖੰਨਾ ਨੂੰ ਕਾਲੇਜੀਅਮ ਨੇ ਸੁਪਰੀਮ ਕੋਰਟ ਜੱਜ ਬਣਾਉਣ ਦੀ ਸਿਫਾਰਸ਼ ਕੀਤੀ ਹੈ ਤਾਂ ਪਹਿਲੀ ਨਜ਼ਰੇ ਮੈਨੂੰ ਇਸ 'ਤੇ ਵਿਸ਼ਵਾਸ ਨਹੀਂ ਹੋਇਆ, ਪਰ ਇਹ ਸੱਚ ਸੀ। ਜਸਟਿਸ ਗੰਭੀਰ ਨੇ ਖਾਸ ਤੌਰ 'ਤੇ ਜਸਟਿਸ ਖੰਨਾ ਦੇ ਪ੍ਰਮੋਸ਼ਨ ਉੱਤੇ ਇਤਰਾਜ਼ ਜ਼ਾਹਰ ਕਰਦੇ ਹੋਏ ਕਿਹਾ ਕਿ ਦਿੱਲੀ ਹਾਈ ਕੋਰਟ ਵਿੱਚ ਉਨ੍ਹਾਂ ਤੋਂ ਸੀਨੀਅਰ ਤਿੰਨ ਜੱਜ ਹੋਰ ਹਨ। ਐਮਰਜੈਂਸੀ ਦੇ ਸਮੇਂ ਐਡੀਸ਼ਨਲ ਜਿ਼ਲਾ ਮੈਜਿਸਟਰੇਟ ਜਬਲਪੁਰ ਦੇ ਚਰਚਿਤ ਕੇਸ ਵਿੱਚ ਮਰਹੂਮ ਜਸਟਿਸ ਐੱਚ ਆਰ ਖੰਨਾ ਨੇ ਚਾਰ ਜੱਜਾਂ ਦੇ ਬਹੁਮਤ ਦੀ ਰਾਏ ਨਾਲ ਅਸਹਿਮਤੀ ਵਾਲਾ ਫੈਸਲਾ ਦਿੱਤਾ ਸੀ। ਇਸ ਕਾਰਨ ਬਾਅਦ ਵਿੱਚ ਚੀਫ ਜਸਟਿਸ ਅਹੁਦੇ ਲਈ ਉਨ੍ਹਾਂ ਨੂੰ ਅਣਦੇਖਾ ਕੀਤਾ ਗਿਆ ਸੀ। ਉਨ੍ਹਾਂ ਨੇ ਬਹੁਮਤ ਦੇ ਫੈਸਲੇ ਵਿੱਚ ਇਸ ਰਾਏ ਦਾ ਸਮਰਥਨ ਨਹੀਂ ਕੀਤਾ ਸੀ ਕਿ ਕੁਝ ਹਾਲਾਤਾਂ ਵਿੱਚ ਅਧਿਕਾਰਾਂ ਵਿੱਚ ਕਟੌਤੀ ਕੀਤੀ ਜਾ ਸਕਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ