Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਕੁਵੈਤ ਭੇਜਣ ਦੇ ਬਹਾਨੇ 1.90 ਲੱਖ ਠੱਗਣ ਵਾਲਾ ਏਜੰਟ ਫੜਿਆ

January 17, 2019 08:01 AM

ਜਲੰਧਰ, 16 ਜਨਵਰੀ (ਪੋਸਟ ਬਿਊਰੋ)- ਥਾਣਾ ਲਾਂਬੜਾ ਪੁਲਸ ਨੇ ਪਿੰਡ ਹੁਸੈਨਪੁਰ ਵਾਸੀ ਟਰੈਵਲ ਏਜੰਟ ਲਵ ਕੁਮਾਰ (25) ਨੂੰ ਗ੍ਰਿਫਤਾਰ ਕੀਤਾ ਹੈ। ਉਸ ਉੱਤੇ ਇਹ ਦੋਸ਼ ਹੈ ਕਿ ਭੋਗਪੁਰ ਦੇ ਕਸ਼ਮੀਰ ਸਿੰਘ ਤੋਂ ਉਨ੍ਹਾਂ ਦੇ ਪੁੱਤਰਾਂ ਨੂੰ ਕੁਵੈਤ ਭੇਜਣ ਦੇ ਨਾਂਅ 'ਤੇ ਇੱਕ ਲੱਖ ਨੱਬੇ ਹਜ਼ਾਰ ਰੁਪਏ ਲਏ ਅਤੇ ਬਾਅਦ ਵਿੱਚ ਉਨ੍ਹਾ ਨੂੰ ਨਕਲੀ ਵੀਜ਼ਾ ਅਤੇ ਹਵਾਈ ਟਿਕਟਾਂ ਫੜਾ ਦਿੱਤੀਆਂ, ਜਿਸ ਕਾਰਨ ਉਹ ਜਾ ਨਹੀਂ ਸਨ ਸਕੇ।
ਭੋਗਪੁਰ ਦੇ ਨਿਜਾਮਦੀਪੁਰ ਦੇ ਵਾਸੀ ਕਸ਼ਮੀਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਦੋਸ਼ੀ ਲਵ ਕੁਮਾਰ ਨਾਲ ਉਸ ਦੇ ਦੋਵਾਂ ਪੁੱਤਰਾਂ ਨੂੰ ਕੁਵੈਤ ਭੇਜਣ ਬਾਰੇ ਉਸ ਦੀ ਗੱਲ ਹੋਈ ਅਤੇ 1.90 ਲੱਖ ਰੁਪਏ ਦੀ ਡੀਲ ਹੋਈ ਸੀ। ਜੂਨ 2018 ਵਿੱਚ ਉਨ੍ਹਾਂ ਨੇ ਦੋਸ਼ੀ ਲਵ ਕੁਮਾਰ ਨੂੰ ਡੀਲ ਦੇ ਮੁਤਾਬਕ ਚਾਲੀ ਹਜ਼ਾਰ ਰੁਪਏ ਐਡਵਾਂਸ ਦੇ ਕੇ ਪਾਸਪੋਰਟ ਅਤੇ ਹੋਰ ਦਸਤਾਵੇਜ਼ ਦਿੱਤੇ। ਇਸ ਪਿੱਛੋਂ ਲਵ ਨੇ ਡੀਲ ਮੁਤਾਬਕ ਬਕਾਇਆ 1.40 ਲੱਖ ਰੁਪਏ ਲੈ ਕੇ ਕੁਵੈਤ ਦਾ ਵੀਜ਼ਾ ਅਤੇ ਉਥੇ ਜਾਣ ਦੀਆਂ ਦੋ ਹਵਾਈ ਟਿਕਟਾਂ ਫੜਾ ਦਿੱਤੀਆਂ। ਜਦ ਉਸ ਦੇ ਦੋਵਾਂ ਪੁੱਤਰ ਵਰਿੰਦਰ ਸਿੰਘ ਅਤੇ ਰਾਜਿੰਦਰ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਪਹੁੰਚੇ ਤਾਂ ਪਤਾ ਲੱਗਾ ਕਿ ਵੀਜ਼ਾ ਤੇ ਟਿਕਟਾਂ ਨਕਲੀ ਹਨ। ਕਸ਼ਮੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਰ ਪੀ ਲਵ ਕੁਮਾਰ ਤੋਂ ਪੈਸੇ ਵਾਪਸ ਮੰਗੇ। ਦੋਸ਼ੀ ਨੇ ਉਨ੍ਹਾਂ ਨੂੰ 50 ਹਜ਼ਾਰ ਅਤੇ ਅੱਸੀ ਹਜ਼ਾਰ ਰੁਪਏ ਦੇ ਚੈਕ ਦਿੱਤੇ, ਪਰ ਇਹ ਦੋਵੇਂ ਚੈਕ ਬਾਊਂਸ ਹੋ ਗਏ।
ਐੱਸ ਐੱਚ ਓ ਪੁਸ਼ਪ ਬਾਲੀ ਨੇ ਦੱਸਿਆ ਕਿ ਲਵ ਕੁਮਾਰ ਦੇ ਖਿਲਾਫ 10 ਜਨਵਰੀ ਨੂੰ ਕੇਸ ਦਰਜ ਕੀਤਾ ਗਿਆ ਸੀ। ਉਸ ਨੂੰ ਜਦ ਇਸ ਦੀ ਭਿਣਕ ਲੱਗੀ ਤਾਂ ਫਰਾਰ ਹੋ ਗਿਆ ਅਤੇ ਟਿਕਾਣੇ ਬਦਲ ਕੇ ਰਹਿਣ ਲੱਗਾ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦੋਸ਼ੀ ਲਾਂਬੜਾ ਤੋਂ ਕਲਿਆਣਪੁਰ ਨੂੰ ਜਾ ਰਿਹਾ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਉਸ ਨੂੰ ਫੜ ਲਿਆ। ਬਾਲੀ ਨੇ ਦੱਸਿਆ ਕਿ ਦੋਸ਼ੀ ਲਵ ਕੁਮਾਰ ਦੇ ਖਿਲਾਫ ਇਸ ਤੋਂ ਪਹਿਲਾਂ ਲੁੱਟ ਅਤੇ ਕੁੱਟਮਾਰ ਦੇ ਸਾਲ 2009 ਤੋਂ 2015 ਦੇ ਅੰਦਰ ਥਾਣਾ ਲਾਂਬੜਾ ਵਿੱਚ ਪੰਜ ਕੇਸ ਦਰਜ ਹੋ ਚੁੱਕੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ