Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈਂ ਅਕਾਲੀ ਦਲ ਵਿੱਚ ਸ਼ਾਮਲ

January 17, 2019 08:02 AM

ਚੰਡੀਗੜ੍ਹ, 16 ਜਨਵਰੀ (ਪੋਸਟ ਬਿਊਰੋ)- ਕਾਂਗਰਸ ਦੇ ਸਾਬਕਾ ਵਿਧਾਇਕ ਤੇ ਭਦੌੜ ਵਿਧਾਨ ਸਭਾ ਹਲਕੇ ਦੇ ਇੰਚਾਰਜ ਜੋਗਿੰਦਰ ਸਿੰਘ ਪੰਜਗਰਾਈਂ ਨੇ ਕੱਲ੍ਹ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਅਕਾਲੀ ਦਲ ਵੱਲੋਂ ਕਾਂਗਰਸ ਛੱਡਣ ਵਾਲੇ ਇਸ ਆਗੂ ਨੂੰ ਆਉਂਦੀਆਂ ਪਾਰਲੀਮੈਂਟ ਚੋਣਾਂ ਦੌਰਾਨ ਫਰੀਦਕੋਟ (ਰਾਖਵਾਂ) ਹਲਕੇ ਤੋਂ ਉਮੀਦਵਾਰ ਬਣਾਏ ਜਾਣ ਦੀ ਚਰਚਾ ਹੈ।
ਮਾਲਵਾ ਖੇਤਰ ਦੇ ਦਲਿਤ ਆਗੂਆਂ ਵਿੱਚੋਂ ਜੋਗਿੰਦਰ ਸਿੰਘ ਪੰਜਗਰਾਈਂ ਨੇ ਇਸ ਮੌਕੇ ਕਾਂਗਰਸ ਨੂੰ ਚਾਪਲੂਸਾਂ ਦੀ ਪਾਰਟੀ ਦੱਸਿਆ ਤੇ ਕਿਹਾ ਕਿ ਇਸ ਵਿੱਚ ਕੰਮ ਕਰਨ ਵਾਲੇ ਲੋਕਾਂ ਦੀ ਕਦਰ ਨਹੀਂ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਛੱਡਣ ਦਾ ਫੈਸਲਾ ਇਸ ਲਈ ਲਿਆ ਹੈ ਕਿ ਇਹ ਪਾਰਟੀ ਆਪਣੇ ਆਦਰਸ਼ਾਂ ਤੋਂ ਥਿੜਕ ਗਈ ਅਤੇ ਗਰੀਬਾਂ ਅਤੇ ਸਮਾਜ ਦੇ ਦੱਬੇ ਕੁਚਲੇ ਤਬਕਿਆਂ ਦੀ ਪਾਰਟੀ ਨਹੀਂ ਰਹੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਗਰਾਈਂ ਦਾ ਸਵਾਗਤ ਕਰਦਿਆਂ ਸਿਰੋਪਾ ਦੇ ਕੇ ਸਨਮਾਨਤ ਕੀਤਾ ਤੇ ਕਿਹਾ ਕਿ ਦਲਿਤ ਆਗੂ ਨੂੰ ਪਾਰਟੀ ਵਿੱਚ ਪੂਰਾ ਦਿੱਤਾ ਜਾਵੇਗਾ।
ਜੋਗਿੰਦਰ ਸਿੰਘ ਪੰਜਗਰਾਈਂ ਨੇ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਮਿਲੇ ਤੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਕਿਵੇਂ ਕਾਂਗਰਸ ਸਰਕਾਰ ਵੱਲੋਂ ਦਲਿਤਾਂ ਨਾਲ ਵਿਤਕਰਾ ਹੋ ਰਿਹਾ ਹੈ, ਪਰ ਇਸ ਉਤੇ ਪਾਰਟੀ ਨੇ ਕਾਰਵਾਈ ਨਹੀਂ ਕੀਤੀ। ਪੰਜਗਰਾਈਂ ਨੇ ਕਿਹਾ ਕਿ ਉਹ ਪੰਜਗਰਾਈਂ ਹਲਕੇ ਤੋਂ 2007 ਅਤੇ 2012 ਵਿੱਚ ਲਗਾਤਾਰ ਦੋ ਵਾਰ ਵਿਧਾਇਕ ਚੁਣੇ ਜਾਣ ਦੇ ਬਾਵਜੂਦ 2017 ਦੀਆਂ ਚੋਣਾਂ ਵਿੱਚ ਉਨ੍ਹਾਂ ਦਾ ਹਲਕਾ ਬਦਲ ਕੇ ਭਦੌੜ ਕਰ ਦਿੱਤਾ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ