Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਪੰਜਾਬ ਦੇ ਪੁਲਸ ਮੁਖੀ ਸੁਰੇਸ਼ ਅਰੋੜਾ 30 ਸਤੰਬਰ ਤੱਕ ਨੌਕਰੀ ਦੀ ਐਕਸਟੈਂਸ਼ਨ ਮਿਲੀ

January 17, 2019 10:04 PM

ਜਲੰਧਰ, 17 ਜਨਵਰੀ (ਪੋਸਟ ਬਿਊਰੋ)- ਪੰਜਾਬ ਪੁਲਸ ਦੇ ਮੁਖੀ (ਡੀ ਜੀ ਪੀ) ਸੁਰੇਸ਼ ਅਰੋੜਾ ਇਸ ਤੀਹ ਸਤੰਬਰ ਤੱਕ ਆਪਣੇ ਅਹੁਦੇੇ 'ਤੇ ਬਣੇ ਰਹਿਣਗੇ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕੱਲ੍ਹ ਡੀ ਜੀ ਪੀ ਸੁਰੇਸ਼ ਅਰੋੜਾ ਦਾ ਕਾਰਜਕਾਲ ਉਸ ਦੇ ਰਿਟਾਇਰਮੈਂਟ ਸਮੇਂ ਤੋਂ ਇੱਕ ਸਾਲ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੇਂਦਰ ਸਰਕਾਰ ਨੂੰ ਸੁਰੇਸ਼ ਅਰੋੜਾ ਦਾ ਕਾਰਜਕਾਰਲ ਵਧਾਉਣ ਦੀ ਸਿਫਾਰਸ਼ ਕੀਤੀ ਸੀ। ਉਨ੍ਹਾਂ ਦਾ ਮੰਨਣਾ ਸੀ ਕਿ ਪੰਜਾਬ 'ਤੇ ਖਾੜਕੂਆਂ ਦਾ ਖਤਰਾ ਲਗਾਤਾਰ ਹੋਣ ਕਾਰਨ ਤਜਰਬੇਕਾਰ ਪੁਲਸ ਅਧਿਕਾਰੀ ਦੇ ਹੱਥਾਂ 'ਚ ਸੂਬਿਆਂ ਦੀ ਕਮਾਂਡ ਰਹਿਣੀ ਚਾਹੀਦੀ ਹੈ।
ਵਰਨਣ ਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰਾਲਾ ਨੇ ਸੁਰੇਸ਼ ਅਰੋੜਾ ਦਾ ਕਾਰਜਕਾਲ ਵਧਾਉਣ ਦਾ ਫੈਸਲਾ ਉਸ ਸਮੇਂ ਲਿਆ, ਜਦੋਂ ਸੁਪਰੀਮ ਕੋਰਟ ਵਿੱਚ ਪੰਜਾਬ ਸਣੇ ਪੰਜ ਰਾਜਾਂ ਦੇ ਪੁਲਸ ਮੁਖੀਆਂ ਦੀ ਨਿਯੁਕਤੀ ਬਾਰੇ ਕੋਰਟ ਦੇ ਪਿਛਲੇ ਆਦੇਸ਼ ਵਿੱਚ ਸੋਧ ਦੀ ਬੇਨਤੀ ਵਾਲੀਆਂ ਸਾਰੀਆਂ ਪਟੀਸ਼ਨਾਂ ਰੱਦ ਹੋ ਗਈਆਂ ਸਨ। ਸਾਲ 1982 ਬੈਚ ਦੇ ਆਈ ਪੀ ਐੱਸ ਅਧਿਕਾਰੀ ਸੁਰੇਸ਼ ਅਰੋੜਾ ਦਾ ਰਿਟਾਇਰਟਮੈਂਟ ਤੋਂ ਬਾਅਦ ਕਾਰਜਕਾਲ ਤਿੰਨ ਮਹੀਨੇ ਲਈ ਵਧਾ ਦਿੱਤਾ ਗਿਆ ਸੀ। ਕੱਲ੍ਹ ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਜਾਰੀ ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਡੀ ਜੀ ਪੀ ਵਜੋਂ ਸੁਰੇਸ਼ ਅਰੋੜਾ ਦਾ ਕਾਰਜਕਾਲ 30 ਸਤੰਬਰ 2018 ਤੋਂ 12 ਮਹੀਨੇ ਵਧਾ ਕੇ ਤੀਹ ਸਤੰਬਰ 2019 ਤੱਕ ਕਰ ਦਿੱਤਾ ਹੈ, ਉਹ ਓਦੋਂ ਤੱਕ ਪੰਜਾਬ ਪੁਲਸ ਦੀ ਸੇਵਾ ਕਰਦੇ ਰਹਿਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ