Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

‘ਰਾਕ ਗਾਰਡਨ` ਵਿੱਚ ਵਿਆਹਾਂ ਦੀ ਇਜਾਜ਼ਤ ਦੇਣ ਉੱਤੇ ਪ੍ਰਸ਼ਾਸਨ ਨੂੰ ਨੋਟਿਸ ਜਾਰੀ

January 17, 2019 10:05 PM

ਚੰਡੀਗੜ੍ਹ, 17 ਜਨਵਰੀ (ਪੋਸਟ ਬਿਊਰੋ)- ‘ਰਾਕ ਗਾਰਡਨ ਵਿੱਚ ਵਿਆਹਾਂ ਦੀ ਇਜਾਜ਼ਤ ਦਿੱਤੇ ਜਾਣ ਦੇ ਖਿਲਾਫ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਖਲ ਜਨਹਿਤ ਅਰਜ਼ੀ ਉੱਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 4 ਫਰਵਰੀ ਤੱਕ ਜਵਾਬ ਮੰਗਿਆ ਹੈ।
ਐਡਵੋਕੇਟ ਹਰੀ ਚੰਦ ਅਰੋੜਾ ਵਲੋਂ ਦਾਖਲ ਕੀਤੀ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ‘ਰਾਕ ਗਾਰਡਨ` ਹੈਰੀਟੇਜ ਦੀ ਸ਼੍ਰੇਣੀ ਵਿੱਚ ਆਉਂਦਾ ਹੈ, ਜਿੱਥੇ ਰੋਜ਼ ਸੈਂਕੜੇ ਸੈਲਾਨੀ ਆਉਂਦੇ ਹਨ। ਪ੍ਰਸ਼ਾਸਨ ਨੇ 19 ਜਨਵਰੀ 2005 ਨੂੰ ਇਸ ਨੂੰ ਸਾਈਲੈਂਸ ਜੋਨ ਐਲਾਨਿਆ ਸੀ, ਜਿੱਥੇ ਮਿਊਜ਼ਿਕ ਜਾਂ ਸ਼ੋਰ-ਸ਼ਰਾਬਾ ਕਰਨ ਦੀ ਮਨਾਹੀ ਸੀ। ਫਿਰ 19 ਜੂਨ 2017 ਨੂੰ ਪ੍ਰਸ਼ਾਸਨ ਨੇ ਰਾਕ ਗਾਰਡਨ ਵਿੱਚ ਵਿਆਹਾਂ ਦੇ ਆਯੋਜਨ ਦੀ ਇਜਾਜ਼ਤ ਦਿੰਦੇ ਹੋਏ ਸਾਈਲੈਂਸ ਜੋਨ ਦੀ ਨੋਟੀਫਿਕੇਸ਼ਨ ਨੂੰ ਲਾਂਭੇ ਕਰ ਦਿੱਤਾ। ਵਿਰੋਧ ਹੋਣ ਉੱਤੇ ਵਿਆਹ ਸਮਾਰੋਹਾਂ ਉੱਤੇ ਰੋਕ ਲਾ ਦਿੱਤੀ ਗਈ। ਕੁਝ ਮਹੀਨੇ ਬਾਅਦ ਫਿਰ ਪ੍ਰਸ਼ਾਸਨ ਨੇ ਬਿਨਾ ਨੋਟੀਫਿਕੇਸ਼ਨ ਜਾਰੀ ਕੀਤੇ ਰਾਕ ਗਾਰਡਨ ਵਿੱਚ ਵਿਆਹ ਸਮਾਰੋਹਾਂ ਦੀ ਬੁਕਿੰਗ ਸ਼ੁਰੂ ਕਰ ਦਿੱਤੀ, ਜਿਸ ਪਿੱਛੋਂ ਵੀ ਵੀ ਆਈ ਪੀ ਘਰਾਣਿਆਂ ਦੇ 2 ਵਿਆਹ ਰਾਕ ਗਾਰਡਨ ਦੇ ਫੇਜ਼-3 ਵਿੱਚ ਹੋਏ ਹਨ।
ਐਡਵੋਕੇਟ ਹਰੀ ਚੰਦ ਅਰੋੜਾ ਨੇ ਵਿਆਹਾਂ ਤੋਂ ਬਾਅਦ ਰਾਕ ਗਾਰਡਨ ਫੇਜ਼-3 ਦੀ ਵਿਗੜੀ ਸੂਰਤ, ਫੋਟੋ ਸਮੇਤ ਇਕ ਪੱਤਰ ਪ੍ਰਸ਼ਾਸਕ ਨੂੰ ਲਿਖਿਆ ਤੇ ਰਾਕ ਗਾਰਡਨ ਵਿੱਚ ਵਿਆਹ ਸਮਾਰੋਹਾਂ ਉੱਤੇ ਰੋਕ ਦੀ ਮੰਗ ਕੀਤੀ, ਪਰ ਪ੍ਰਸ਼ਾਸਨ ਦਾ ਕੋਈ ਜਵਾਬ ਨਹੀਂ ਆਇਆ। ਇਸ ਉੱਤੇ ਹਰੀ ਚੰਦ ਅਰੋੜਾ ਨੇ ਜਨਹਿਤ ਪਟੀਸ਼ਨ ਦਾਇਰ ਕਰ ਦਿੱਤੀ, ਜਿਸ ਉੱਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਪ੍ਰਸ਼ਾਸਕ ਨੂੰ ਨੋਟਿਸ ਜਾਰੀ ਕਰਕੇ 4 ਫਰਵਰੀ ਤੱਕ ਜਵਾਬ ਮੰਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ