Welcome to Canadian Punjabi Post
Follow us on

18

September 2024
ਬ੍ਰੈਕਿੰਗ ਖ਼ਬਰਾਂ :
ਲਾਰੇਂਸ ਹਾਈਟਸ ਵਿੱਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਹਸਪਤਾਲ ਦਾਖਲਨਾਰਥ ਯਾਰਕ ਵਿੱਚ ਚੱਲੀ ਗੋਲੀ, ਦੋ ਨੌਜਵਾਨਾਂ ਦੀ ਮੌਤਸਕਾਰਬੋਰੋ ਵਿੱਚ ਲੱਗੀ ਅੱਗ ਵਿਚ ਝੁਲਸਿਆ ਵਿਅਕਤੀ, ਮੌਤਭਾਰਤ ਨੇ ਏਸ਼ੀਅਨ ਚੈਂਪੀਅਨਜ਼ ਹਾਕੀ ਟਰਾਫੀ ਦਾ 5ਵੀਂ ਵਾਰ ਜਿੱਤਿਆ ਖਿਤਾਬ, ਚੀਨ ਨੂੰ 1-0 ਨਾਲ ਹਰਾਇਆਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ
 
ਪੰਜਾਬ

ਐਮ ਪੀ ਹਰਿੰਦਰ ਸਿੰਘ ਖਾਲਸਾ ਛੇਤੀ ਭਾਜਪਾ ਦਾ ਪੱਲਾ ਫੜਨਗੇ

January 17, 2019 10:05 PM

ਬੱਸੀ ਪਠਾਣਾ, 17 ਜਨਵਰੀ (ਪੋਸਟ ਬਿਊਰੋ)- ਪੰਜਾਬ ਵਿਚਲੇ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਪਾਰਲੀਮੈਂਟ ਮੈਂਬਰ ਹਰਿੰਦਰ ਸਿੰਘ ਖਾਲਸਾ ਵੱਲੋਂ ਫਰਵਰੀ ਦੇ ਪਹਿਲੇ ਹਫਤੇ ਭਾਜਪਾ ਨਾਲ ਜੁੜਨ ਦੇ ਸੰਕੇਤ ਮਿਲ ਰਹੇ ਹਨ ਅਤੇ ਓਦੋਂ ਮੈਂਬਰ ਪਾਰਲੀਮੈਂਟ ਵਜੋਂ ਅਸਤੀਫਾ ਦਿੱਤੇ ਜਾਣ ਬਾਰੇ ਵੀ ਕਿਹਾ ਜਾ ਰਿਹਾ ਹੈ।
ਜਾਣਕਾਰ ਸੂਤਰਾਂ ਦੇ ਦੱਸਣ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਰਾਹੀਂ ਪਾਰਲੀਮੈਂਟ ਮੈਂਬਰ ਖਾਲਸਾ ਦੀ ਭਾਜਪਾ ਹਾਈ ਕਮਾਨ ਨਾਲ ਮੀਟਿੰਗ ਹੋ ਚੁੱਕੀ ਹੈ ਅਤੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਲਈ ਫਿਰ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਣਾਏ ਜਾਣ ਦੀ ਗੱਲ ਚੱਲ ਰਹੀ ਹੈ। ਇਹ ਸੀਟ ਭਾਜਪਾ ਦੇ ਕੋਟੇ ਵਿੱਚ ਨਹੀਂ ਆਉਂਦੀ, ਪਰ ਜੇ ਅਦਲਾ-ਬਦਲੀ ਦੇ ਚੱਕਰ ਵਿੱਚ ਫਤਿਹਗੜ੍ਹ ਸਾਹਿਬ ਲੋਕ ਸਭਾ ਸੀਟ ਭਾਜਪਾ ਦੇ ਹਿੱਸੇ ਆਈ ਤਾਂ ਹਰਿੰਦਰ ਸਿੰਘ ਖਾਲਸਾ ਦਾ ਇਸ ਹਲਕੇ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਵਜੋਂ ਚੋਣ ਲੜਨਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਇਨ੍ਹਾਂ ਸੂਤਰਾਂ ਦੇ ਮੁਤਾਬਕ ਅਕਾਲੀ ਦਲ ਦੀ ਸੀਨੀਅਰ ਅਤੇ ਜੂਨੀਅਰ ਲੀਡਰਸ਼ਿਪ ਨੂੰ ਐਮ ਪੀ ਖਾਲਸਾ ਨੇ ਭਰੋਸੇ ਵਿੱਚ ਲੈਣਾ ਸੁਰੂ ਕਰ ਦਿੱਤਾ ਤੇ ਗੁਪਤ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ ਤਾਂ ਕਿ ਉਮੀਦਵਾਰ ਦਾ ਐਲਾਨ ਹੋਣ ਵੇਲੇ ਉਨ੍ਹਾਂ ਨੂੰ ਕਿਸੇ ਵਿਰੋਧ ਦਾ ਸਾਹਮਣਾ ਨਾ ਕਰਨਾ ਪਵੇ। 1984 ਵਿੱਚ ਸਿੱਖ ਵਿਰੋਧੀ ਦੰਗਿਆਂ ਦੌਰਾਨ ਨਾਰਵੇ ਵਿੱਚ ਭਾਰਤੀ ਰਾਜਦੂਤ ਵਾਲੇ ਅਹੁਦੇ ਤੋਂ ਉਨ੍ਹਾਂ ਦਾ ਅਸਤੀਫਾ ਵੀ ਸਿੱਖ ਵੋਟਰਾਂ ਨੂੰ ਲੁਭਾਉਣ ਵਿੱਚ ਸਹਾਈ ਸਿੱਧ ਹੁੰਦਾ ਜਾਪਦਾ ਹੈ। ਇਸ ਮਾਮਲੇ ਸੰਬੰਧੀ ਹਰਿੰਦਰ ਸਿੰਘ ਖਾਲਸਾ ਦਾ ਕਹਿਣਾ ਹੈ ਕਿ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਵਿੱਚੋਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਭ ਕੁਝ ਜਨਤਾ ਦੇ ਸਾਹਮਣੇ ਆ ਜਾਵੇਗਾ। ਸਮੇਂ ਤੋਂ ਪਹਿਲਾਂ ਕੁਝ ਬੋਲਣਾ ਸਹੀ ਨਹੀਂ, ਪਰ ਉਹ ਇੰਨਾ ਜ਼ਰੂਰ ਚਾਹੰੁਦੇ ਹਨ ਕਿ ਉਹ ਸ਼ਹੀਦਾਂ ਦੀ ਧਰਤੀ 'ਤੇ ਇਸ ਹਲਕੇ ਦੀ ਸੇਵਾ ਮੁੜ ਤੋਂ ਕਰਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀ ਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ ਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ ਪੰਜਾਬ ਸਰਕਾਰ ਨੇ ਖੇਤੀ ਨੀਤੀ ਦਾ ਖਰੜਾ ਤਿਆਰ ਕਰਕੇ ਕਿਸਾਨ ਜਥੇਬੰਦੀਆਂ ਨੂੰ ਭੇਜਿਆ, ਮੰਗੇ ਸੁਝਾਅ ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ, 2546 ਕਿਲੋ ਹੈਰੋਇਨ ਬਰਾਮਦ ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ ਦਾ ਆਰਥਿਕ ਵਿਕਾਸ ਕਰੇਗੀ ਮੈਟਰੋ : ਮਨੀਸ਼ ਤਿਵਾੜੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਮੌਕੇ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਅਤੇ ਭਾਈ ਗੁਰ ਇਕਬਾਲ ਸਿੰਘ ਵੱਲੋਂ ਵਿਸ਼ਾਲ ਲੰਗਰ ਸੇਵਾ ਆਰੰਭ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐੱਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ. ਬਲਜੀਤ ਕੌਰ