Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਵਿਧਾਇਕਾਂ ਨੂੰ ਹਲਕੇ ਲਈ ਮੋਟਾ ਫੰਡ ਮਿਲੇਗਾ

January 17, 2019 10:06 PM

ਚੰਡੀਗੜ੍ਹ, 17 ਜਨਵਰੀ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਗਲੇ ਦਿਨੀਂ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੇਸ਼ ਕੀਤੇ ਜਾ ਰਹੇ ਨਵੇਂ ਬਜਟ ਬਾਰੇ ਵਿਧਾਇਕਾਂ ਤੋਂ ਸੁਝਾਅ ਲੈਣੇ ਸ਼ੁਰੂ ਕਰ ਦਿੱਤੇ ਹਨ। ਕੱਲ੍ਹ ਇਸ ਦੀ ਸ਼ੁੂਰੂਆਤ ਮਾਝੇ ਦੇ ਵਿਧਾਇਕਾਂ ਦੀ ਮੀਟਿੰਗ ਤੋਂ ਕੀਤੀ ਗਈ, ਜਿਸ ਵਿੱਚ ਉਨ੍ਹਾਂ ਜ਼ਿਲ੍ਹਿਆਂ ਦੇ ਮੰਤਰੀ ਵੀ ਮੌਜੂਦ ਸਨ। ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਸਾਬਕਾ ਪ੍ਰਦੇਸ਼ ਪ੍ਰਧਾਨ ਤੇ ਮੌਜੂਦਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ। ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਨਵਜੋਤ ਸਿੰਘ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ, ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਸਾਧੂ ਸਿੰਘ ਧਰਮਸੌਤ, ਬਲਬੀਰ ਸਿੱਧੂ, ਓ ਪੀ ਸੋਨੀ, ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਗੁਰਪ੍ਰੀਤ ਸਿੰਘ ਕਾਂਗੜ, ਭਾਰਤ ਭੂਸ਼ਣ ਆਸ਼ੂ, ਵਿਜੇ ਇੰਦਰ ਸਿੰਗਲਾ, ਸੁੰਦਰ ਸ਼ਾਮ ਅਰੋੜਾ, ਸਾਧੂ ਸਿੰਘ, ਅਰੁਣਾ ਚੌਧਰੀ ਅਤੇ ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਸ਼ਾਮਲ ਸਨ।
ਮਿਲੀ ਜਾਣਕਾਰੀ ਅਨੁਸਾਰ ਮੀਟਿੰਗ ਦੌਰਾਨ ਜਿੱਥੇ ਵਿਧਾਇਕਾਂ ਤੋਂ ਬਜਟ ਬਾਰੇ ਉਨ੍ਹਾਂ ਦੀ ਰਾਏ ਲਈ ਗਈ, ਉਥੇ ਮੁੱਖ ਮੰਤਰੀ ਨੇ ਵਿਧਾਇਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਦੇ ਮੱਦੇਨਜ਼ਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਰੇ ਹਲਕਿਆਂ ਲਈ ਪੰਜ-ਪੰਜ ਕਰੋੜ ਰੁਪਏ ਫੰਡ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਦੋ ਪੜਾਵਾਂ ਵਿੱਚ ਦਿੱਤੀ ਜਾਵੇਗੀ ਤੇ ਇਸ ਦੇ ਬਜਟ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। ਸ਼ਹਿਰੀ ਤੇ ਪੇਂਡੂ ਵਿਕਾਸ ਲਈ 1500 ਕਰੋੜ ਰੁਪਏ ਦੇਣ ਦੀ ਗੱਲ ਆਖੀ ਗਈ ਹੈ। ਮੀਟਿੰਗ ਵਿੱਚ ਵਿਧਾਇਕਾਂ ਨੇ ਮੁੱਖ ਤੌਰ 'ਤੇ ਆਪਣੇ ਹਲਕੇ ਦੀਆਂ ਲੋੜਾਂ ਮੁਤਾਬਕ ਵਿਕਾਸ ਕਾਰਜਾਂ ਲਈ ਵਧੇਰੇ ਰਕਮ ਬਜਟ ਵਿੱਚ ਰੱਖਣ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਵਿਧਾਇਕਾਂ ਤੋਂ ਇਸ ਬਾਰੇ ਵਿਸਥਾਰ 'ਚ ਜਾਣਕਾਰੀ ਮੰਗੀ ਹੈ। ਉਨ੍ਹਾਂ ਦੇ ਸੱਦੇ 'ਤੇ ਮੀਟਿੰਗ ਵਿੱਚ ਸ਼ਾਮਲ ਹੋਏ ਸਾਬਕਾ ਪ੍ਰਦੇਸ਼ ਪ੍ਰਧਾਨ ਬਾਜਵਾ ਨੇ ਵੀ ਕਈ ਮਹੱਤਵ ਪੂਰਨ ਸੁਝਾਅ ਰੱਖੇ। ਸਰਕਾਰ ਬਣਨ ਪਿੱਛੋਂ ਬਾਜਵਾ ਦੀ ਮੁੱਖ ਮੰਤਰੀ ਨਾਲ ਏਦਾਂ ਦੀ ਇਹ ਪਹਿਲੀ ਮੀਟਿੰਗ ਹੋਈ, ਜਿੱਥੇ ਬਾਜਵਾ ਨੇ ਵਿਸ਼ੇਸ਼ ਤੌਰ 'ਤੇ ਮੁਲਾਜ਼ਮਾਂ, ਕਿਸਾਨਾਂ ਤੇ ਬੇਰੁਜ਼ਗਾਰ ਨੌਜਵਾਨਾਂ ਦੇ ਮੁੱਦੇ ਉਠਾਏ। ਮੁੱਖ ਮੰਤਰੀ ਨੇ ਬਾਜਵਾ ਨੂੰ ਭਰੋਸਾ ਦਿੱਤਾ ਕਿ ਉਹ ਇਸ ਯੋਜਨਾ ਬਾਰੇ ਜਲਦੀ ਹੀ ਪ੍ਰਧਾਨ ਮੰਤਰੀ ਨੂੰ ਮਿਲਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ