Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਪੰਜਾਬ ਦਾ ਥਾਣੇਦਾਰ ਦਸ ਹਜ਼ਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

January 17, 2019 10:09 PM

ਪਟਿਆਲਾ, 17 ਜਨਵਰੀ (ਪੋਸਟ ਬਿਊਰੋ)- ਇਸ ਰਿਆਸਤੀ ਸ਼ਹਿਰ ਵਿੱਚ ਪੰਜਾਬ ਪੁਲਸ ਦਾ ਇਕ ਥਾਣੇਦਾਰ ਕੱਲ੍ਹ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਥਾਣੇਦਾਰ ਇਕ ਵਿਆਹੁਤਾ ਵੱਲੋਂ ਪਾਏ ਦਾਜ ਲਈ ਤੰਗ ਪਰੇਸ਼ਾਨ ਦੇ ਇਕ ਕੇਸ ਦੀ ਜਾਂਚ ਦੌਰਾਨ ਸਹੁਰੇ ਪਰਵਾਰ ਉੱਤੇ ਕੇਸ ਦਰਜ ਕਰਨ ਦੀ ਧਮਕੀ ਦੇ ਰਿਹਾ ਸੀ। ਉਸ ਦੇ ਖਿਲਾਫ ਵਿਜੀਲੈਂਸ ਨੇ ਕੇਸ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਨਿਵਾਸੀ ਗੁਰੂ ਨਾਨਕ ਨਗਰ ਪਟਿਆਲਾ ਤੇ ਉਸ ਦੀ ਪਤਨੀ ਰਜਨੀ ਹੰਸ ਦਾ ਅਦਾਲਤ ਵਿੱਚ ਤਲਾਕ ਦਾ ਕੇਸ ਚੱਲ ਰਿਹਾ ਹੈ। ਰਜਨੀ ਹੰਸ ਨੇ ਆਪਣੇ ਪਤੀ ਅਤੇ ਉਸ ਦੇ ਪਰਵਾਰ ਦੇ ਮੈਂਬਰਾਂ ਦੇ ਖਿਲਾਫ ਇਕ ਦਰਖਾਸਤ ਥਾਣਾ ਅਰਬਨ ਅਸਟੇਟ ਨੂੰ ਦਿੱਤੀ ਸੀ, ਜਿਸ ਵਿੱਚ ਉਸ ਨੇ ਦੋਸ਼ ਲਾਇਆ ਹੈ ਕਿ ਉਸ ਦਾ ਪਤੀ ਸੁਰਜੀਤ ਸਿੰਘ ਤੇ ਹੋਰ ਸਹੁਰੇ ਵਾਲੇ ਉਸ ਦੀ ਦਾਜ ਦੀ ਮੰਗ ਲਈ ਕੁੱਟਮਾਰ ਕਰਦੇ ਹਨ। ਇਸ ਕੇਸ ਦੀ ਜਾਂਚ ਥਾਣਾ ਅਰਬਨ ਅਸਟੇਟ ਵਿੱਚ ਤੈਨਾਤ ਥਾਣੇਦਾਰ ਸ਼ਸ਼ੀਪਾਲ ਕਰ ਰਿਹਾ ਸੀ। ਸ਼ਸ਼ੀਪਾਲ ਇਸ ਦਰਖਾਸਤ ਬਾਰੇ ਸ਼ਿਕਾਇਤ ਕਰਤਾ ਸੁਰਜੀਤ ਸਿੰਘ ਤੇ ਉਸ ਦੇ ਪਰਵਾਰ ਦੇ ਖਿਲਾਫ ਕੇਸ ਦਰਜ ਕਰਨ ਦੀ ਧਮਕੀ ਦੇ ਰਿਹਾ ਸੀ ਤੇ ਅਜਿਹਾ ਨਾ ਕਰਨ ਬਦਲੇ ਵਿੱਚ ਉਸ ਨੇ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸੁਰਜੀਤ ਸਿੰਘ ਨੇ ਇਸ ਬਾਰੇ ਵਿਜੀਲੈਂਸ ਬਿਊਰੋ ਨੂੰ ਸਿ਼ਕਾਇਤ ਕਰ ਦਿੱਤੀ। ਕੱਲ੍ਹ ਸ਼ਿਕਾਇਤ ਦੇ 30 ਹਜ਼ਾਰ ਰੁਪਏ ਵਿੱਚੋਂ 10 ਹਜ਼ਾਰ ਰੁਪਏ ਲੈਂਦੇ ਹੋਏ ਦੋਸ਼ੀ ਥਾਣੇਦਾਰ ਸ਼ਸ਼ੀਪਾਲ ਨੂੰ ਵਿਜੀਲੈਂਸ ੇੀਮ ਨੇ ਥਾਣੇ ਤੋਂ ਗ੍ਰਿਫਤਾਰ ਕਰ ਲਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ