Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਪੰਜਾਬ

ਅੱਤਵਾਦ ਫੰਡਿੰਗ ਕੇਸ ਵਿੱਚ ਜੱਗੀ ਜੌਹਲ ਤੇ ਤਲਜੀਤ ਦੀ ਜ਼ਮਾਨਤ

January 17, 2019 10:10 PM

ਫਰੀਦਕੋਟ, 17 ਜਨਵਰੀ (ਪੋਸਟ ਬਿਊਰੋ)- ਪੰਜਾਬ ਵਿੱਚ ਖਾੜਕੂ ਗਤੀਵਿਧੀਆਂ ਫੈਲਾਉਣ ਤੇ ਇਨ੍ਹਾਂ ਗਰੁੱਪਾਂ ਨੂੰ ਪੈਸਾ ਤੇ ਹਥਿਆਰ ਪੁਚਾਉਣ ਦੇ ਦੋਸ਼ ਹੇਠ ਸਟੇਟ ਸਪੈਸ਼ਲ ਅਪਰੇਸ਼ਨ ਸੈਲ ਅੰਮ੍ਰਿਤਸਰ ਵੱਲੋਂ ਗ੍ਰਿਫਤਾਰ ਕੀਤੇ ਪਰਵਾਸੀ ਪੰਜਾਬੀ ਜਗਤਾਰ ਸਿੰਘ ਉਰਫ ਜੱਗੀ ਜੌਹਲ ਅਤੇ ਉਸ ਦੇ ਸਾਥੀ ਤਲਜੀਤ ਸਿੰਘ ਨੂੰ ਸਥਾਨਕ ਅਦਾਲਤ ਨੇ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ। ਜਾਂਚ ਏਜੰਸੀ ਨੇ ਇਸ ਕੇਸ ਦੀ ਪੜਤਾਲ 90 ਦਿਨਾਂ 'ਚ ਮੁਕੰਮਲ ਕਰਨੀ ਸੀ, ਪਰ ਅੱਜ ਤੱਕ ਅਪਰੇਸ਼ਨ ਸੈਲ ਇਸ ਦੀ ਪੜਤਾਲ ਪੂਰੀ ਨਹੀਂ ਕਰ ਸਕਿਆ। ਅਪਰੇਸ਼ਨ ਸੈਲ ਨੇ ਜਾਂਚ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਸੀ, ਪਰ ਸੈਸ਼ਨ ਜੱਜ ਨੇ ਸਮਾਂ ਵਧਾਉਣ ਤੋਂ ਇਨਕਾਰ ਕਰ ਦਿੱਤਾ ਸੀ।
ਜੁਡੀਸ਼ਲ ਮੈਜਿਸਟਰੇਟ ਚੇਤਨ ਸ਼ਰਮਾ ਨੇ ਬਾਜਾਖਾਨਾ ਥਾਣੇ ਵਿੱਚ ਦੋਸ਼ੀਆਂ ਦੇ ਖਿਲਾਫ ਦਰਜ ਕੇਸ ਵਿੱਚ ਉਨ੍ਹਾਂ ਨੂੰ ਜ਼ਮਾਨਤ 'ਤੇ ਛੱਡਣ ਦਾ ਹੁਕਮ ਦਿੱਤਾ ਹੈ। ਅਦਾਲਤ ਦੇ ਇਸ ਫੈਸਲੇ ਨਾਲ ਤਲਜੀਤ ਸਿੰਘ ਦੀ ਰਿਹਾਈ ਯਕੀਨੀ ਹੋ ਗਈ ਹੈ। ਉਂਜ ਜਗਤਾਰ ਸਿੰਘ ਉਰਫ ਜੱਗੀ ਜੌਹਲ ਖਿਲਾਫ ਕੁਝ ਹੋਰ ਮੁਕੱਦਮੇ ਹਨ, ਜਿਨ੍ਹਾਂ ਵਿੱਚ ਉਸ ਨੂੰ ਅਜੇ ਤੱਕ ਜ਼ਮਾਨਤ ਨਹੀਂ ਮਿਲੀ। ਵਰਨਣ ਯੋਗ ਹੈ ਕਿ ਸਟੇਟ ਸਪੈਸ਼ਲ ਸੈਲ ਨੇ ਜੱਗੀ ਜੌਹਲ ਦੇ ਖਿਲਾਫ ਇਕ ਦਰਜਨ ਦੇ ਕਰੀਬ ਫੌਜਦਾਰੀ ਕੇਸ ਦਰਜ ਕੀਤੇ ਹੋਏ ਹਨ। ਸਟੇਟ ਸਪੈਸ਼ਲ ਸੈਲ ਨੇ 26 ਜੂਨ 2017 ਨੂੰ ਬਾਜਾਖਾਨਾ ਥਾਣੇ ਵਿੱਚ ਜੱਗੀ ਜੌਹਲ ਖਿਲਾਫ ਅਸਲਾ ਐਕਟ ਅਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਦਾ ਕੇਸ ਦਰਜ ਕਰਕੇ ਦੋਸ਼ ਲਾਏ ਸਨ ਕਿ ਉਹ ਯੂ ਕੇ ਵਿੱਚੋਂ ਵੱਡੀ ਮਾਤਰਾ ਵਿੱਚ ਪੈਸਾ ਇਨ੍ਹਾਂ ਗਰੁੱਪਾਂ ਨੂੰ ਭੇਜਦਾ ਹੈ ਅਤੇ ਇਸ ਨੇ ਭਾਰਤ ਵਿੱਚ ਪੈਸੇ ਭੇਜਣ ਲਈ ਆਪਣੇ ਕਈ ਸਾਧਨ ਸਥਾਪਤ ਕੀਤੇ ਹੋਏ ਹਨ। ਇਸ ਸੈਲ ਨੇ ਅਦਾਲਤ ਵਿੱਚ ਇਹ ਵੀ ਦਾਅਵਾ ਕੀਤਾ ਕਿ ਜਗਤਾਰ ਸਿੰਘ ਉਰਫ ਜੱਗੀ ਜੌਹਲ ਵੈਸਟਰਨ ਯੂਨੀਅਨ ਰਾਹੀਂ ਕਈ ਲੋਕਾਂ ਨੂੰ ਪੈਸੇ ਭੇਜ ਚੁੱਕਾ ਹੈ ਅਤੇ ਇਨ੍ਹਾਂ ਵੱਲੋਂ ਇਕ ਕਲੱਬ ਵੀ ਬਣਾਇਆ ਗਿਆ ਹੈ, ਜੋ ਪੰਜਾਬ ਵਿੱਚ ਖਾੜਕੂਵਾਦ ਨੂੰ ਮੁੜ ਸੁਰਜੀਤ ਕਰਨ ਲਈ ਫੰਡਿੰਗ ਕਰ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀ ਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ ਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ