Welcome to Canadian Punjabi Post
Follow us on

28

March 2024
 
ਭਾਰਤ

ਸੀ ਬੀ ਆਈ ਦੇ ਨਵੇਂ ਮੁਖੀ ਦਾ ਐਲਾਨ 24 ਨੂੰ ਹੋਣ ਦੀ ਸੰਭਾਵਨਾ

January 17, 2019 10:35 PM

ਨਵੀਂ ਦਿੱਲੀ, 17 ਜਨਵਰੀ (ਪੋਸਟ ਬਿਊਰੋ)- ਸੀ ਬੀ ਆਈ ਦੇ ਨਵੇਂ ਡਾਇਰੈਕਟਰ ਦੀ ਨਿਯੁਕਤੀ ਲਈ ਉਚ ਤਾਕਤੀ ਚੋਣ ਕਮੇਟੀ ਦੀ ਮੀਟਿੰਗ 24 ਜਨਵਰੀ ਨੂੰ ਹੋਣ ਦੀ ਆਸ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਇਸ ਕਮੇਟੀ 'ਚ ਭਾਰਤ ਦੇ ਚੀਫ ਜਸਟਿਸ ਤੇ ਲੋਕ ਸਭਾ ਵਿੱਚ ਕਾਂਗਰਸ ਆਗੂ ਮੱਲਿਕਾਰਜੁਨ ਖੜਗੇ ਸ਼ਾਮਲ ਹਨ। ਜਾਣਕਾਰ ਸੂਤਰਾਂ ਮੁਤਾਬਕ ਸਰਕਾਰ ਨੇ ਮੀਟਿੰਗ ਪਹਿਲਾਂ 21 ਜਨਵਰੀ ਨੂੰ ਰੱਖੀ ਸੀ, ਪਰ ਖੜਗੇ ਇਹ ਮੀਟਿੰਗ 24 ਜਾਂ 25 ਨੂੰ ਹੀ ਚਾਹੁੰਦੇ ਸਨ। ਆਪਸੀ ਗੱਲਬਾਤ ਤੋਂ ਬਾਅਦ ਮੀਟਿੰਗ 24 ਨੂੰ ਹੋਣ ਦੀ ਆਸ ਹੈ।
ਵਰਨਣ ਯੋਗ ਹੈ ਕਿ ਕੇਂਦਰ ਸਰਕਾਰ ਨੇ ਆਲੋਕ ਵਰਮਾ ਨੂੰ ਡਾਇਰੈਕਟਰ ਵਜੋਂ ਹਟਾ ਦਿੱਤਾ ਅਤੇ ਆਈ ਪੀ ਐਸ ਅਧਿਕਾਰੀ ਐਮ ਨਾਗੇਸ਼ਵਰ ਰਾਓ ਨੂੰ ਅੰਤਿ੍ਰਮ ਡਾਇਰੈਕਟਰ ਲਾ ਦਿੱਤਾ ਸੀ। ਵਿਰੋਧੀ ਧਿਰ ਕਾਂਗਰਸ ਨੇ ਸੀ ਬੀ ਆਈ ਦਾ ਸਥਾਈ ਡਾਇਰੈਕਟਰ ਦੀ ਨਿਯੁਕਤੀ ਨਾ ਕਰਨ 'ਤੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਸੀ। ਖੜਗੇ ਨੇ ਪ੍ਰਧਾਨ ਮੰਤਰੀ ਨੂੰ ਉਚ ਤਾਕਤੀ ਕਮੇਟੀ ਦੀ ਮੀਟਿੰਗ ਬਾਰੇ ਪੱਤਰ ਵੀ ਲਿਖਿਆ ਸੀ। ਆਈ ਪੀ ਐਸ ਅਧਿਕਾਰੀ ਐਮ ਨਾਗੇਸ਼ਵਰ ਰਾਓ ਨੂੰ ਸੀ ਬੀ ਆਈ ਦਾ ਅੰਤਿ੍ਰਮ ਡਾਇਰੈਕਟਰ ਲਾਉਣ ਦੇ ਕੇਂਦਰ ਦੇ ਫੈਸਲੇ ਦੇ ਖਿਲਾਫ ਸੁਪਰੀਮ ਕੋਰਟ ਅਗਲੇ ਹਫਤੇ ਇਕ ਪਟੀਸ਼ਨ ਦੀ ਸੁਣਵਾਈ ਵੀ ਕਰਨ ਵਾਲੀ ਹੈ। ਇਸ ਮਾਮਲੇ 'ਤੇ ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਬੈਂਚ ਤੋਂ ਫੌਰੀ ਸੁਣਵਾਈ ਦੀ ਮੰਗ ਕੀਤੀ ਗਈ ਸੀ। ਪਟੀਸ਼ਨ ਇਕ ਐਨ ਜੀ ਓ ਨੇ ਦਾਖਲ ਕੀਤੀ ਅਤੇ ਕਿਹਾ ਹੈ ਕਿ ਰਾਓ ਦੀ ਨਿਯੁਕਤੀ ਉਚ ਤਾਕਤੀ ਕਮੇਟੀ ਦੀ ਸਿਫਾਰਸ਼ 'ਤੇ ਨਹੀਂ ਹੋਈ। ਚੀਫ ਜਸਟਿਸ ਨੇ ਪਟੀਸ਼ਨਰ ਦੇ ਵਕੀਲ ਨੂੰ ਦੱਸਿਆ ਕਿ ਕੇਸ ਦੀ ਫੌਰੀ ਸੁਣਵਾਈ ‘ਫਿਲਹਾਲ ਸੰਭਵ ਨਹੀਂ' ਤੇ ਅਗਲੇ ਹਫਤੇ ਸੁਣਵਾਈ ਕੀਤੀ ਜਾ ਸਕਦੀ ਹੈ। ਸੀ ਬੀ ਆਈ ਦੇ ਵਧੀਕ ਡਾਇਰੈਕਟਰ ਰਾਓ ਨੂੰ ਨਵਾਂ ਡਾਇਰੈਕਟਰ ਲਾਏ ਜਾਣ ਤੱਕ 10 ਜਨਵਰੀ ਨੂੰ ਅੰਤਿ੍ਰਮ ਮੁਖੀ ਥਾਪਿਆ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ