Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਸੱਤਿਆਸਰੂਪ ਨੇ ਸਭ ਤੋਂ ਛੋਟੀ ਉਮਰੇ ਸੱਤ ਜਵਾਲਾਮੁਖੀ ਤੇ ਸੱਤ ਪਰਬਤਾਂ ਨੂੰ ਫਤਹਿ ਕੀਤਾ

January 17, 2019 10:38 PM

ਨਵੀਂ ਦਿੱਲੀ, 17 ਜਨਵਰੀ (ਪੋਸਟ ਬਿਊਰੋ)- ਪੱਛਮੀ ਬੰਗਾਲ ਦੇ ਸੱਤਿਆਸਰੂਪ ਸਿਧਾਂਤ ਨੇ ਕੱਲ੍ਹ ਮਾਊਂਟ ਸਿਡਲੇ ਨੂੰ ਸਰ ਕਰ ਕੇ ਇਤਿਹਾਸ ਬਣਾ ਦਿੱਤਾ। ਉਹ ਸੱਤ ਪਰਬਤਾਂ ਦੀਆਂ ਚੋਟੀਆਂ ਤੇ ਸੱਤ ਜਵਾਲਾਮੁਖੀਆਂ ਨੂੰ ਫਤਹਿ ਕਰਨ ਵਾਲੇ ਸਭ ਤੋਂ ਘੱਟ ਉਮਰ ਦੇ ਸਖਸ਼ ਬਣ ਗਏ ਹਨ। ਆਪਣੇ ਇਸ ਵਿਲੱਖਣ ਕੰਮ ਲਈ ਉਨ੍ਹਾਂ ਦਾ ਨਾਂਅ ‘ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ' ਵਿੱਚ ਦਰਜ ਕੀਤਾ ਜਾਵੇਗਾ।
ਸੱਤਿਆਸਰੂਪ ਨੇ ਕੱਲ੍ਹ ਸਵੇਰੇ 6.28 ਮਿੰਟ ਉੱਤੇ ਸੱਤਵੇਂ ਜਵਾਲਾਮੁਖੀ ਪਰਬਤ ਮਾਊਂਟ ਸਿਡਲੇ ਨੂੰ ਫਤਹਿ ਕੀਤਾ। ਮਾਊਂਟ ਸਿਡਲੇ ਦੀ ਉਚਾਈ ਕਰੀਬ 4285 ਮੀਟਰ ਹੈ। ਸੱਤਿਆਸਰੂਪ ਨੇ ਇਸ ਦੀ ਚੋਟੀ 'ਤੇ ਪੁੱਜ ਕੇ ਤਿਰੰਗਾ ਲਹਿਰਾ ਕੇ ਰਾਸ਼ਟਰੀ ਗੀਤ ਗਾਇਆ ਤੇ ਕੇਕ ਕੱਟ ਕੇ ਆਪਣੀ ਇਸ ਜਿੱਤ ਦਾ ਜਸ਼ਨ ਮਨਾਇਆ। ਸੱਤਵੇਂ ਜਵਾਲਾਮੁਖੀ ਸਿਡਲੇ ਨੂੰ ਫਤਹਿ ਕਰਨ ਤੋਂ ਪਹਿਲਾਂ ਹੀ ਗਿਨੀਜ਼ ਬੁੱਕ 'ਚ ਨਾਂਅ ਦਰਜ ਕਰਵਾਉਣ ਦੀ ਆਨਲਾਈਨ ਅਰਜ਼ੀ ਸਵੀਕਾਰ ਕਰ ਲਈ ਗਈ ਹੈ। ਸੱਤਿਆਸਰੂਪ ਸਾਰੇ ਵਿਸ਼ਵ ਦੇ ਸੱਤ ਪਰਬਤਾਂ ਅਤੇ ਸੱਤ ਜਵਾਲਾਮੁਖੀ ਪਰਬਤਾਂ 'ਤੇ ਤਿਰੰਗਾ ਲਹਿਰਾਉਣ ਵਾਲੇ ਪਹਿਲੇ ਭਾਰਤੀ ਹਨ। ਇਸ ਤੋਂ ਪਹਿਲਾਂ ਅਜਿਹਾ ਹੈਰਾਨੀ ਭਰਿਆ ਕਾਰਨਾਮਾ ਸਭ ਤੋਂ ਘੱਟ ਉਮਰ 'ਚ ਕਰਨ ਦਾ ਰਿਕਾਰਡ ਆਸਟਰੇਲੀਆ ਦੇ ਡੈਨੀਅਲ ਬੁਲ ਦੇ ਨਾਂਅ ਸੀ। ਉਨ੍ਹਾਂ ਨੇ 36 ਸਾਲ 157 ਦਿਨ ਦੀ ਉਮਰ 'ਚ ਇਹ ਕਾਰਨਾਮਾ ਕੀਤਾ ਸੀ। ਸੱਤਿਆਸਰੂਪ ਨੇ 35 ਸਾਲ 9 ਮਹੀਨਿਆਂ 'ਚ ਇਹ ਕੰਮ ਕਰਕੇ ਇਕ ਨਵੀਂ ਮਿਸਾਲ ਕਾਇਮ ਕਰ ਦਿੱਤੀ ਹੈ। ਬਚਪਨ 'ਚ ਸੱਤਿਆਸਰੂਪ ਦਮੇ ਦੀ ਬਿਮਾਰੀ ਤੋਂ ਪੀੜਤ ਸਨ ਤੇ 100 ਮੀਟਰ ਚੱਲਣ 'ਚ ਵੀ ਘਰਕ ਜਾਂਦੇ ਸਨ, ਪਰ ਉਨ੍ਹਾਂ ਨੇ ਸਖਤ ਮਿਹਨਤ ਨਾਲ ਆਪਣੀ ਇਸ ਕਮਜ਼ੋਰੀ ਨੂੰ ਦੂਰ ਕੀਤਾ ਤੇ ਵਿਸ਼ਵ ਰਿਕਾਰਡ ਕਾਇਮ ਕੀਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ