Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਯੂ ਐੱਨ ਓ ਦੇ ਤੀਜਾ ਹਿੱਸਾ ਕਰਮਚਾਰੀ ਯੌਨ ਹਿੰਸਾ ਦਾ ਸ਼ਿਕਾਰ

January 17, 2019 11:00 PM

ਯੂ ਐੱਨ ਓ, 17 ਜਨਵਰੀ (ਪੋਸਟ ਬਿਊਰੋ)- ਕੰਮ ਵਾਲੀ ਜਗ੍ਹਾ 'ਤੇ ਯੌਨ ਹਿੰਸਾ ਵਰਗੇ ਅਪਰਾਧ ਤੋਂ ਯੂ ਐੱਨ ਓ ਵਰਗਾ ਸੰਸਾਰ ਪੱਧਰ ਦਾ ਅਦਾਰਾ ਵੀ ਨਹੀਂ ਬਚ ਸਕਿਆ। ਇੱਕ ਰਿਪੋਰਟ ਅਨੁਸਾਰ ਪਿਛਲੇ ਦੋ ਸਾਲ ਵਿੱਚ ਇਸ ਦੇ ਤੀਜਾ ਹਿੱਸਾ ਕਰਮਚਾਰੀਆਂ ਨੂੰ ਕਿਸੇ ਨਾ ਕਿਸੇ ਤਰ੍ਹਾਂ ਹਿੰਸਾ ਦਾ ਸ਼ਿਕਾਰ ਹੋਣਾ ਪਿਆ। ਇਨ੍ਹਾਂ ਵਿੱਚ ਅੱਧੇ ਤੋਂ ਵੱਧ ਨੂੰ ਯੂ ਐੱਨ ਦਫਤਰਾਂ ਵਿੱਚ ਯੌਨ ਹਿੰਸਾ ਦਾ ਸ਼ਿਕਾਰ ਹੋਣਾ ਪਿਆ। ਹੈਰਾਨ ਜਨਕ ਤੌਰ 'ਤੇ ਤਿੰਨ ਵਿੱਚੋਂ ਇੱਕ ਪੀੜਤ ਨੇ ਹੀ ਇਸ ਅਪਰਾਧ ਦੇ ਖਿਲਾਫ ਕੋਈ ਕਾਰਵਾਈ ਕੀਤੀ ਹੈ।
ਦੁਨੀਆ ਭਰ ਵਿੱਚ ਯੌਨ ਹਿੰਸਾ ਦੇ ਖਿਲਾਫ ਚੱਲਦੇ ਮੀ ਟੂ ਮੁਹਿੰਮ ਦੇ ਤਹਿਤ ਕਰਾਏ ਇਸ ਸਰਵੇ ਵਿੱਚ ਯੂ ਐੱਨ ਦੇ 30364 ਕਰਮਚਾਰੀਆਂ ਨੇੇ ਹਿੱਸਾ ਲਿਆ। ਇਨ੍ਹਾਂ ਵਿੱਚੋਂ 21.7 ਫੀਸਦੀ ਨੂੰ ਇਤਰਾਜ਼ ਯੋਗ ਚੁਟਕਲੇ ਅਤੇ ਯੌਨ ਕਿੱਸੇ ਸੁਣਨੇ ਪਏ ਸਨ। 14.2 ਫੀਸਦੀ ਦੇ ਸਰੀਰ ਨਾਲ ਜੁੜੀਆਂ ਭੱਦੀਆਂ ਟਿੱਪਣੀਆਂ ਕੀਤੀਆਂ ਗਈਆਂ। 10.1 ਫੀਸਦੀ ਲੋਕ ਸਰੀਰਕ ਸ਼ੋਸ਼ਣ ਦਾ ਵੀ ਸ਼ਿਕਾਰ ਹੋਏ। ਸਰਵੇ ਵਿੱਚ ਇਹ ਵੀ ਸਾਹਮਣੇ ਆਇਆ ਕਿ ਤਿੰਨ ਵਿੱਚੋਂ ਦੋ ਸ਼ਿਕਾਰ ਪੁਰਸ਼ ਸਨ। ਸਰਵੇ ਦੇ ਨਤੀਜੇ ਸਾਹਮਣੇ ਆਉਣ ਉੱਤੇ ਯੂ ਐਨ ਦੇ ਜਨਰਲ ਸੈਕਟਰੀ ਐਂਟੋਨੀਓ ਗੁਤੇਰਸ ਨੇ ਕਿਹਾ ਕਿ ਦੋ ਗੱਲਾਂ ਸਾਫ ਹੋ ਗਈਆਂ ਹਨ। ਪਹਿਲੀ ਇਹ ਕਿ ਲੋਕ ਹਾਲੇ ਵੀ ਯੌਨ ਹਿੰਸਾ 'ਤੇ ਗੱਲ ਕਰਨ ਤੋਂ ਝਿਜਕਦੇ ਹਨ। ਦੂਸਰੇ ਇਹ ਕਿ ਲੋਕਾਂ ਵਿੱਚ ਭਰੋਸਾ ਨਹੀਂ। ਉਨ੍ਹਾਂ ਨੇ ਕਿਹਾ ਕਿ ਬਰਾਬਰੀ ਅਤੇ ਮਨੁੱਖੀ ਅਧਿਕਾਰ ਵਰਗੀਆਂ ਕਦਰਾਂ ਕੀਮਤਾਂ ਨੂੰ ਵਧਾਉਣ ਵਾਲੀ ਅੰਤਰਰਾਸ਼ਟਰੀ ਸੰਸਥਾ ਦੇ ਤੌਰ 'ਤੇ ਯੂ ਐੱਨ ਨੂੰ ਦੁਨੀਆ ਦੇ ਸਾਹਮਣੇ ਉਦਾਹਰਣ ਬਣਨਾ ਹੋਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ