Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਸ਼ੱਟਡਾਊਨ ਦੇ ਕਾਰਨ ਟਰੰਪ ਦੇ ‘ਸਟੇਟ ਆਫ ਦ ਯੂਨੀਅਨ` ਭਾਸ਼ਣ ਉੱਤੇ ਵੀ ਰੋਕ ਲੱਗ ਗਈ

January 18, 2019 07:57 AM

ਵਾਸ਼ਿੰਗਟਨ, 17 ਜਨਵਰੀ, (ਪੋਸਟ ਬਿਊਰੋ)- ਅਮਰੀਕੀ ਪਾਰਲੀਮੈਂਟ ਦੇ ਚੁਣੇ ਹੋਏ ਹਾਊਸ ਦੀ ਮੁਖੀ ਨੈਂਸੀ ਪੇਲੋਸੀ ਨੇ ਆਪਣੇ ਦੇਸ਼ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਹਰ ਸਾਲ ਕੀਤੇ ਜਾਣ ਵਾਲੇ ‘ਸਟੇਟ ਆਫ ਦਿ ਯੂਨੀਅਨ’ ਦੇ ਭਾਸ਼ਣ ਉੱਤੇ ਰੋਕ ਲਾ ਦਿੱਤੀ ਹੈ। ਉਸ ਨੇ ਸ਼ੱਟਡਾਊਨ ਦਾ ਹਵਾਲਾ ਦਿੰਦੇ ਹੋਏ ਬੁੱਧਵਾਰ ਨੂੰ ਡੋਨਾਲਡ ਟਰੰਪ ਨੂੰ ਲਿੱਖੀ ਚਿੱਠੀ ਵਿੱਚ 29 ਜਨਵਰੀ ਨੂੰ ਹੋਣ ਵਾਲੇ ਸੰਬੋਧਨ ਦਾ ਆਯੋਜਨ ਨਾ ਕਰਨ ਦੀ ਗੱਲ ਕਹੀ ਹੈ।
ਇਸ ਬਾਰੇ ਨੈਂਸੀ ਪੇਲੋਸੀ ਨੇ ਕਿਹਾ ਕਿ ਸ਼ੱਟਡਾਊਨ ਕਾਰਨ ਇਸ ਪ੍ਰੋਗਰਾਮ ਲਈ ਲੋੜ ਜੋਗੀ ਸੁਰੱਖਿਆ ਪੇਸ਼ ਕਰ ਸਕਣਾ ਸੰਭਵ ਨਹੀਂ, ਕਿਉਂਕਿ ਸੀਕ੍ਰੇਟ ਸਰਵਿਸ ਅਤੇ ਹੋਮਲੈਂਡ ਸਕਿਓਰਟੀ ਵਿਭਾਗ ਦੇ ਕਰਮਚਾਰੀਆਂ ਨੂੰ 25 ਦਿਨਾਂ ਤੋਂ ਤਨਖਾਹ ਨਹੀਂ ਮਿਲੀ। ਉਂਜ ਡੋਨਾਲਡ ਟਰੰਪ ਆਪਣੇ ਭਾਸ਼ਣ ਦੀ ਥਾਂ ਇਕ ਲਿਖਤ ਸੰਦੇਸ਼ ਭੇਜ ਸਕਦੇ ਹਨ, ਜਿਵੇਂ ਸਾਲ 1913 ਤੱਕ ਕੀਤਾ ਜਾਂਦਾ ਰਿਹਾ ਸੀ। ਇਹੀ ਨਹੀਂ, ਉਹ ਸਰਕਾਰ ਦਾ ਕੰਮ ਚਾਲੂ ਹੋਣ ਦੀ ਉਡੀਕ ਵੀ ਕਰ ਸਕਦੇ ਹਨ ਤੇ ਉਸ ਤੋਂ ਬਾਅਦ ਇਸ ਸਾਲਾਨਾ ਭਾਸ਼ਣ ਲਈ ਨਵੀਂ ਤਰੀਕ ਦਾ ਐਲਾਨ ਸਕਦੇ ਹਨ।
ਹੋਮਲੈਂਡ ਸਕਿਓਰਟੀ ਦੇ ਸੈਕਟਰੀ ਕ੍ਰਿਸਟਨ ਨੀਲਸਨ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਤੇ ਸੀਕ੍ਰੇਟ ਸਰਵਿਸ ਸਟੇਟ ਆਫ ਯੂਨੀਅਨ ਪ੍ਰੋਗਰਾਮ ਵਾਸਤੇ ਸੁਰੱਖਿਆ ਦੇਣ ਤੇ ਇਸ ਦੇ ਸਮਰਥਨ ਲਈ ਪੂਰੀ ਤਰ੍ਹਾਂ ਤਿਆਰ ਹਨ। ਡੋਨਾਲਡ ਟਰੰਪ ਨੂੰ ਇਸ ਭਾਸ਼ਣ ਲਈ ਸੱਦਾ ਨਾ ਦਿੱਤਾ ਗਿਆ ਤਾਂ ਉਹ ਟੀ ਵੀ ਉੱਤੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਸਕਦੇ ਹਨ।
ਵਰਨਣ ਯੋਗ ਹੈ ਕਿ ਅਮਰੀਕੀ ਸਰਕਾਰ ਦਾ ਕੰਮਕਾਜ ਵੀਰਵਾਰ 27ਵੇਂ ਦਿਨ ਵੀ ਬੰਦ ਰਿਹਾ ਹੈ ਕਿਉਂਕਿ ਗਵਾਂਢੀ ਦੇਸ਼ ਮੈਕਸੀਕੋ ਦੀ ਸਰਹੱਦ ਉੱਤੇ ਕੰਧ ਬਣਾਉਣ ਲਈ ਫੰਡ ਪਾਸ ਕਰਨ ਦਾ ਅੜਿੱਕਾ ਪਿਆ ਹੋਇਆ ਹੈ। ਕਾਂਗਰਸ ਵਿੱਚ ਬਹੁ-ਮੱਤ ਵਾਲੀ ਡੈਮੋਕ੍ਰੇਟਿਕ ਪਾਰਟੀ ਦੇ ਮੈਂਬਰਾਂ ਨੇ ਕੰਧ ਬਣਾਉਣ ਲਈ 5.6 ਅਰਬ ਡਾਲਰ ਦਾ ਬਜਟ ਪਾਸ ਕਰਨ ਤੋਂ ਨਾਂਹ ਕਰ ਦਿੱਤੀ ਹੈ, ਪਰ ਡੋਨਾਲਡ ਟਰੰਪ ਜਿ਼ਦ ਉੱਤੇ ਹਨ ਕਿ ਜਦੋਂ ਤੱਕ ਕੰਧ ਲਈ ਲੋੜੀਂਦਾ ਫੰਡ ਨਹੀਂ ਮਿਲਦਾ, ਉਦੋਂ ਤੱਕ ਉਹ ਬਜਟ ਨੂੰ ਮਨਜ਼ੂਰੀ ਨਹੀਂ ਦੇਣਗੇ। ਇਸ ਕਾਰਨ ਬਿਨਾਂ ਬਜਟ ਦੇ ਸਰਕਾਰ ਦਾ ਕੰਮ ਠੱਪ ਹੋ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ