Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਆਈ ਐੱਸ ਅੱਤਵਾਦੀਆਂ ਨੂੰ ਫੜਨ ਦੇ ਲਈ ਐਨ ਆਈ ਏ ਵੱਲੋਂ ਛਾਪਿਆਂ ਦੀ ਝੜੀ ਲੱਗੀ

January 18, 2019 07:59 AM

* ਲੁਧਿਆਣਾ ਦੀ ਨੂਰੀ ਮਸਿਜਦ ਦਾ ਮੌਲਵੀ ਗ੍ਰਿਫਤਾਰ

ਲੁਧਿਆਣਾ, 17 ਜਨਵਰੀ, (ਪੋਸਟ ਬਿਊਰੋ)- ਭਾਰਤ ਦੀ ਅੱਤਵਾਦ ਵਿਰੋਧੀ ਜਾਂਚ ਏਜੰਸੀ ਐੱਨ ਆਈ ਏ ਦੀ ਟੀਮ ਨੇ ਅੱਜ ਤੜਕੇ ਕਰੀਬ ਢਾਈ ਵਜੇ ਦੇ ਸਥਾਨਕ ਪੁਲਿਸ ਨਾਲ ਮਿਲ ਕੇ ਵੱਡੀ ਕਾਰਵਾਈ ਦੌਰਾਨ ਇਸ ਸ਼ਹਿਰ ਤੋਂ ਅੱਤਵਾਦੀ ਜਥੇਬੰਦੀ ਲਈ ਕੰਮ ਕਰ ਰਹੇ ਇੱਕ ਮੌਲਵੀ ਨੂੰ ਫੜਿਆ ਹੈ। ਗ੍ਰਿਫਤਾਰ ਕੀਤੇ ਮੌਲਵੀ ਦੀ ਪਛਾਣ ਮੁਹੰਮਦ ਉਬੇਸ ਪਾਸ਼ਾ ਵਜੋਂ ਹੋਈ ਹੈ। ਉਸ ਉੱਤੇ ਇਹ ਕਾਰਵਾਈ ਆਈ ਐਸ ਆਈ ਐੱਸ ਦੇ ਨਵੇਂ ਸੈੱਲ ਹਰਕਤ ਉੱਲ ਬਰਬਤ ਏ ਇਸਲਾਮ ਨਾਲ ਸੰਬੰਧ ਰੱਖਦੇ ਕੁਝ ਲੋਕ ਫੜੇ ਜਾਣ ਪਿੱਛੋਂ ਉਨ੍ਹਾਂਂ ਤੋਂ ਮਿਲੀ ਜਾਣਕਾਰੀ ਦੇ ਆਧਾਰ ਉੱਤੇ ਕੀਤੀ ਗਈ ਹੈ ।
ਮਿਲੀ ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਮੁਹੰਮਦ ਓਬੇਸ ਪਾਸ਼ਾ ਉੱਤਰ ਪ੍ਰਦੇਸ਼ ਦੇ ਰਾਮਪੁਰ ਦਾ ਵਾਸੀ ਹੈ ਅਤੇ ਪਿਛਲੇ ਚਾਰ ਮਹੀਨੇ ਤੋਂ ਲੁਧਿਆਣਾ ਦੀ ਮਦਨੀ ਮਦਰੱਸਾ ਮਸਜਿਦ ਵਿੱਚ ਬੱਚਿਆਂ ਨੂੰ ਪੜ੍ਹਾਉਣ ਦਾ ਕੰਮ ਕਰਦਾ ਸੀ। ਲੋਕਾਂ ਦੇ ਮੁਤਾਬਕ ਤੜਕੇ ਕਰੀਬ ਢਾਈ ਵਜੇ ਐੱਨ ਆਈ ਏ ਅਤੇ ਸਥਾਨਕ ਪੁਲਿਸ ਦੀ ਟੀਮ ਆਈ ਤੇ ਉਸ ਨੂੰ ਫੜ ਕੇ ਲੈ ਗਈ। ਮਸਜਿਦ ਦੇ ਨੇੜੇ ਸਾਰਾ ਦਿਨ ਲੋਕਾਂ ਦੀ ਭੀੜ ਲੱਗੀ ਰਹੀ, ਜਿਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਦੇ ਸ਼ੱਕ ਵੀ ਨਹੀਂ ਹੋਇਆ ਕਿ ਇਹ ਇਸ ਤਰ੍ਹਾਂ ਦਾ ਆਦਮੀ ਹੋਵੇਗਾ। ਆਈ ਐੱਸ ਆਈ ਐੱਸ ਦੇ ਨਵੇਂ ਸੈੱਲ ਹਰਕਤ ਉਰ ਬਰਬਤ ਏ ਇਸਲਾਮ ਨਾਲ ਸੰਬੰਧ ਰੱਖਦੇ ਅੱਤਵਾਦੀਆਂ ਨੂੰ ਫੜੇ ਜਾਣ ਦੇ ਬਾਅਦ ਉਨ੍ਹਾਂ ਦੀ ਪੁੱਛਗਿੱਛ ਮਗਰੋਂ ਐੱਨ ਆਈ ਏ ਟੀਮ ਇੱਥੇ ਆਈ ਤੇ ਸਥਾਨਕ ਪੁਲਿਸ ਨਾਲ ਮਸਜਿਦ ਪਹੁੰਚੀ ਅਤੇ ਮੌਲਵੀ ਨੂੰ ਲੈ ਗਈ। ਸਵੇਰੇ ਜਦੋਂ ਲੋਕਾਂ ਨੂੰ ਇਸ ਦਾ ਪਤਾ ਲੱਗਾ ਤਾਂ ਸਨਸਨੀ ਫੈਲ ਗਈ ਤੇ ਕਾਫੀ ਗਿਣਤੀ ਵਿੱਚ ਲੋਕ ਮਸਜਿਦ ਕੰਪਲੈਕਸ ਵਿੱਚ ਜਮ੍ਹਾ ਹੋ ਗਏ। ਉਨ੍ਹਾਂ ਦਾ ਕਹਿਣਾ ਸੀ ਕਿ ਮੌਲਵੀ ਦੇ ਵਿਹਾਰ ਤੋਂ ਕਦੇ ਨਹੀਂ ਲੱਗਾ ਕਿ ਉਹ ਏਦਾਂ ਦੀ ਸਰਗਰਮੀ ਨਾਲ ਜੁੜਿਆ ਹੋਵੇਗਾ।
ਵਰਨਣ ਯੋਗ ਹੈ ਕਿ ਅੱਜ ਹੀ ਐੱਨ ਆਈ ਏ ਵੱਲੋਂ ਪੰਜਾਬ ਅਤੇ ਉਤਰ ਪ੍ਰਦੇਸ਼ ਦੇ ਕਰੀਬ ਸੱਤ ਥਾਵਾਂ ਉੱਤੇ ਛਾਪੇ ਮਾਰੇ ਗਏ ਅਤੇ ਉੱਤਰ ਪ੍ਰਦੇਸ਼ ਦੇ ਅਮਰੋਹਾ ਤੋਂ ਆਈ ਐੱਸ ਆਈ ਐੱਸ ਦੇ ਨਵੇਂ ਸੈੱਲ ਦਾ ਖੁਲਾਸਾ ਹੋਇਆ ਸੀ। ਇਸ ਬਾਰੇ ਉਸ ਪਾਸੇ ਕਈ ਲੋਕਾਂ ਦੀ ਗ੍ਰਿਫਤਾਰੀ ਵੀ ਹੋਈ ਅਤੇ ਵਿਸਫੋਟਕ ਵੀ ਬਰਾਮਦ ਕੀਤੇ ਗਏ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ