Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਸੀ ਬੀ ਆਈ ਵਿੱਚ ਫਿਰ ਵੱਡੇ ਪੱਧਰ ਦੀ ਚੱਕ-ਥੱਲ ਕੀਤੀ ਗਈ

January 18, 2019 08:01 AM

* ਵਿਵਾਦ ਵਾਲੇ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਦਾ ਤਬਾਦਲਾ

ਨਵੀਂ ਦਿੱਲੀ, 17 ਜਨਵਰੀ, (ਪੋਸਟ ਬਿਊਰੋ)- ਇਸ ਹਫਤੇ ਸੀ ਬੀ ਆਈ ਦੇ ਡਾਇਰੈਕਟਰ ਆਲੋਕ ਵਰਮਾ ਨੂੰ ਕੱਢਣ ਦੇ ਬਾਅਦ ਅੱਜ ਇਸ ਏਜੰਸੀ ਦੇ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ, ਜਿਹੜੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਵਿਵਾਦਾਂ ਵਿੱਚ ਹਨ, ਦੀ ਵੀ ਛੁੱਟੀ ਕਰ ਦਿੱਤੀ ਗਈ ਹੈ। ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਤੇ ਡਾਇਰੈਕਟਰ ਆਲੋਕ ਵਰਮਾ ਦੇ ਵਿਚਾਲੇ ਖਿੱਚੋਤਾਣ ਅਤੇ ਇਕ-ਦੂਸਰੇ ਦੇ ਖ਼ਿਲਾਫ਼ ਜਨਤਕ ਪੱਧਰ ਦੀ ਬਿਆਨਬਾਜ਼ੀ ਪਿੱਛੋਂ ਸਰਕਾਰ ਨੇ 24 ਅਕਤੂਬਰ ਨੂੰ ਦੋਵਾਂ ਨੂੰ ਜ਼ਬਰੀ ਛੁੱਟੀ ਭੇਜ ਦਿੱਤਾ ਸੀ। ਰਾਕੇਸ਼ ਅਸਥਾਨਾ ਦੇ ਨਾਲ ਹੀ ਵਿਵਾਦਾਂ ਵਾਲੇ ਤਿੰਨ ਹੋਰ ਵੱਡੇ ਅਧਿਕਾਰੀਆਂ ਦਾ ਕੇਂਦਰੀ ਡੈਪੂਟੇਸ਼ਨ ਵੀ ਅੱਜ ਹੀ ਰੱਦ ਕਰ ਦਿੱਤਾ ਗਿਆ ਹੈ।
ਪਰਸੋਨਲ ਐਂਡ ਟਰੇਨਿੰਗ ਮੰਤਰਾਲੇ ਵਲੋਂ ਅੱਜ ਜਾਰੀ ਹੋਏ ਨੋਟੀਫਿਕੇਸ਼ਨ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੋਈ ਨਿਯੁਕਤੀ ਵੇਲੇ ਮੰਤਰੀਆਂ ਦੀ ਕਮੇਟੀ ਦੀ ਬੈਠਕ ਵਿੱਚ ਵਿਵਾਦਾਂ ਰਹੇ ਚਾਰ ਅਧਿਕਾਰੀਆਂ ਦਾ ਕੇਂਦਰੀ ਡੈਪੂਟੇਸ਼ਨ ਖ਼ਤਮ ਹੋਣ ਦੇ ਬਾਅਦ 1984 ਬੈਚ ਦੇ ਆਈ ਪੀ ਐੱਸ ਅਧਿਕਾਰੀ ਅਰੁਣ ਕੁਮਾਰ ਸ਼ਰਮਾ ਨੂੰ ਆਪਣੇ ਕਾਡਰ ਵਾਲੇ ਰਾਜ ਗੁਜਰਾਤ ਵਿੱਚ ਵਾਪਸ ਜਾਣਾ ਪਵੇਗਾ। ਇਸ ਦੇ ਨਾਲ ਹੀ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਉੱਤੇ ਰਾਕੇਸ਼ ਅਸਥਾਨਾ ਦੇ ਖ਼ਿਲਾਫ਼ ਜਾਂਚ ਵਿੱਚ ਦਖਲ ਦੇਣ ਦਾ ਦੋਸ਼ ਲਾਉਣ ਵਾਲੇ ਤੇ ਇਸ ਸੰਬੰਧ ਵਿੱਚ ਸੁਪਰੀਮ ਕੋਰਟ ਵਿੱਚ ਅਰਜ਼ੀ ਦੇਣ ਵਾਲੇ ਮਨੀਸ਼ ਕੁਮਾਰ ਸਿਨਹਾ ਨੂੰ ਵੀ ਆਂਧਰਾ ਪ੍ਰਦੇਸ਼ ਵੱਲ ਮੋੜ ਦਿੱਤਾ ਗਿਆ ਹੈ। ਸਾਲ 2000 ਬੈਚ ਦੇ ਆਈ ਪੀ ਐੱਸ ਅਧਿਕਾਰੀ ਮਨੀਸ਼ ਕੁਮਾਰ ਸਿਨਹਾ ਦੀ ਪਟੀਸ਼ਨ ਦੀ ਸੁਣਵਾਈ ਤੋਂ ਪਹਿਲਾਂ ਮੀਡੀਆ ਨੂੰ ਇਸ ਦੇ ਵੇਰਵੇ ਜਾਰੀ ਕੀਤੇ ਜਾਣ ਉੱਤੇ ਸੁਪਰੀਮ ਕੋਰਟ ਨੇ ਨਾਰਾਜ਼ਗੀ ਪ੍ਰਗਟ ਕੀਤੀ ਸੀ। ਇਸ ਦੇ ਨਾਲ 2004 ਬੈਚ ਦੇ ਮਹਾਰਾਸ਼ਟਰ ਕਾਡਰ ਦੇ ਆਈ ਪੀ ਐੱਸ ਅਧਿਕਾਰੀ ਜਯੰਤ ਜੇ ਨੈਕਨਾਵਰੇ ਨੂੰ ਵੀ ਵਾਪਸ ਭੇਜ ਦਿੱਤਾ ਗਿਆ ਹੈ।
ਗੁਜਰਾਤ ਕੈਡਰ ਦੇ ਸੀਨੀਅਰ ਆਈ ਪੀ ਐੱਸ ਅਧਿਕਾਰੀ ਰਾਕੇਸ਼ ਅਸਥਾਨਾ ਕਦੇ ਸੀ ਬੀ ਆਈ ਦੇ ਡਾਇਰੈਕਟਰ ਬਣਨ ਲਈ ਸਭ ਤੋਂ ਵੱਡੇ ਦਾਅਵੇਦਾਰ ਸਨ। ਪਿਛਲੇਰੇ ਡਾਇਰੈਕਟਰ ਏ ਪੀ ਸਿੰਘ ਦੀ ਸੇਵਾਮੁਕਤੀ ਹੋਣ ਦੇ ਬਾਅਦ ਉਨ੍ਹਾਂ ਨੂੰ ਕਾਰਜਕਾਰੀ ਡਾਇਰੈਕਟਰ ਵੀ ਬਣਾਇਆ ਗਿਆ ਸੀ, ਪਰ ਅਹੁਦੇ ਉੱਤੇ ਨਿਯੁਕਤੀ ਦੀ ਯੋਗਤਾ ਪੂਰੀ ਨਾ ਹੋਣ ਕਾਰਨ ਆਲੋਕ ਵਰਮਾ ਡਾਇਰੈਕਟਰ ਬਣਾਏ ਗਏ ਸਨ। ਇਸ ਦੇ ਇਕ ਸਾਲ ਦੇ ਅੰਦਰ ਹੀ ਆਲੋਕ ਵਰਮਾ ਤੇ ਰਾਕੇਸ਼ ਅਸਥਾਨਾ ਦੀ ਖਿੱਚੋਤਾਣ ਸ਼ੁਰੂ ਹੋ ਗਈ। ਰਾਕੇਸ਼ ਅਸਥਾਨਾ ਨੇ ਆਲੋਕ ਵਰਮਾ ਉੱਤੇ ਮੀਟ ਦੇ ਵਪਾਰੀ ਮੋਈਨ ਕੁਰੈਸ਼ੀ ਦੇ ਕੇਸ ਵਿੱਚ ਸਤੀਸ਼ ਬਾਬੂ ਸਨਾ ਤੋਂ ਦੋ ਕਰੋੜ ਰੁਪਏ ਰਿਸ਼ਵਤ ਲੈਣ ਸਮੇਤ ਕਈ ਦੋਸ਼ਾਂ ਦੀ ਸ਼ਿਕਾਇਤ ਕੈਬਨਿਟ ਸਕੱਤਰ ਅਤੇ ਚੀਫ ਵਿਜੀਲੈਂਸ ਕਮਿਸ਼ਨਰ ਨੂੰ ਕਰ ਦਿੱਤੀ ਸੀ ਅਤੇ ਆਲੋਕ ਵਰਮਾ ਨੇ ਰਾਕੇਸ਼ ਅਸਥਾਨਾ ਦੇ ਖ਼ਿਲਾਫ਼ 2.95 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕੇਸ ਦਰਜ ਕਰਵਾ ਦਿੱਤਾ ਸੀ।
ਅੱਜ ਦੇ ਫੈਸਲੇ ਨਾਲ ਰਾਕੇਸ਼ ਅਸਥਾਨਾ ਭਾਵੇਂ ਗੁਜਰਾਤ ਚਲੇ ਜਾਣ, ਪਰ ਸੀ ਬੀ ਆਈ ਵਿੱਚ ਹੁੰਦੇ ਸਮੇਂ ਸਤੀਸ਼ ਕੁਮਾਰ ਸਨਾ ਤੋਂ 2.95 ਕਰੋੜ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਦੀ ਜਾਂਚ ਉਨ੍ਹਾਂ ਖ਼ਿਲਾਫ਼ ਜਾਰੀ ਰਹੇਗੀ। ਇਸ ਕੇਸ ਨੂੰ ਰੱਦ ਕਰਨ ਲਈ ਰਾਕੇਸ਼ ਅਸਥਾਨਾ ਦੀ ਅਰਜ਼ੀ ਦਿੱਲੀ ਹਾਈ ਕੋਰਟ ਰੱਦ ਕਰ ਚੁੱਕੀ ਹੈ। ਸੀ ਬੀ ਆਈ ਦੇ ਸੀਨੀਅਰ ਅਫਸਰਾਂ ਦਾ ਕਹਿਣਾ ਹੈ ਕਿ ਇਸੇ ਕੇਸ ਵਿੱਚ ਆਲੋਕ ਵਰਮਾ ਦੇ ਖ਼ਿਲਾਫ਼ ਵੀ ਦੋ ਕਰੋੜ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ ਅਤੇ ਇਸ ਬਾਰੇ ਸਤੀਸ਼ ਬਾਬੂ ਸਨਾ ਦਾ ਬਿਆਨ ਵੀ ਦਰਜ ਹੈ, ਇਸੇ ਲਈ ਆਲੋਕ ਵਰਮਾ ਬਾਰੇ ਵੀ ਜਾਂਚ ਜਾਰੀ ਰਹੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼