Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਨੰਨ ਬਲਾਤਕਾਰ ਕੇਸ ਦੇ ਮੁੱਖ ਗਵਾਹ ਦੀ ਮੌਤ ਮਗਰੋਂ ਚਾਰ ਨੰਨਜ਼ ਦੇ ਵਿਰੁੱਧ ਕਾਰਵਾਈ

January 18, 2019 08:05 AM

* ਚਰਚ ਵੱਲੋਂ ਚਾਰੇ ਨੰਨਜ਼ ਨੂੰ ਕਾਨਵੈਂਟ ਛੱਡਣ ਦਾ ਹੁਕਮ ਜਾਰੀ

ਜਲੰਧਰ, 17 ਜਨਵਰੀ, (ਪੋਸਟ ਬਿਊਰੋ)- ਇੱਕ ਈਸਾਈ ਸਾਧਵੀ (ਨੰਨ) ਦੇ ਨਾਲ ਦੋ ਸਾਲ ਤਕ ਬਲਾਤਕਾਰ ਕਰਨ ਦੇ ਕੇਸ ਵਿਚ ਦੋਸ਼ੀ ਡਾਇਓਸਿਸ ਆਫ ਜਲੰਧਰ ਦੇ ਬਿਸ਼ਪ ਫਰੈਂਕੋ ਮੁਲੱਕਲ ਦੇ ਖਿਲਾਫ ਮੁੱਖ ਗਵਾਹ ਫਾਦਰ ਕੁਰਿਆਕੋਜ ਦੀ ਮੌਤ ਤੋਂ ਬਾਅਦ ਏਥੋਂ ਦੀ ਚਾਰ ਨੰਨਜ਼ ਨੂੰ ਕਾਨਵੈਂਟ ਛੱਡਣ ਲਈ ਕਹਿ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਕੇਰਲ ਨਾਲ ਸਬੰਧਤ ਇਨ੍ਹਾਂ ਚਾਰਾਂ ਨੰਨਾਂ ਨੇ ਪੀੜਤ ਲੜਕੀ ਦਾ ਪੱਖ ਲੈਂਦੇ ਹੋਏ ਪੁਲਿਸ ਨੂੰ ਇਨਸਾਫ਼ ਦੀ ਅਪੀਲ ਕੀਤੀ ਸੀ। ਇਸ ਪੂਰੇ ਕੇਸ ਬਾਰੇ ਬਿਸ਼ਪ ਹਾਊਸ ਦਾ ਕੋਈ ਅਧਿਕਾਰੀ ਬੋਲਣ ਨੂੰ ਤਿਆਰ ਨਹੀਂ ਹੈ। ਇਸ ਲਈ ਇਸ ਫੈਸਲੇ ਦੇ ਵਿਰੋਧ ਵਿਚ ਨੰਨਜ਼ ਦਾ ਰੋਹ ਵਧ ਰਿਹਾ ਹੈ।
ਵਰਨਣ ਯੋਗ ਹੈ ਕਿ ਕੇਰਲਾ ਦੀ ਇੱਕ ਨੰਨ ਵੱਲੋਂ ਫਾਦਰ ਫਰੈਂਕੋ ਮੁਲੱਕਲ ਉੱਤੇ ਸਾਲ 2014 ਤੋਂ 2016 ਤਕ 13 ਵਾਰ ਬਲਾਤਕਾਰ ਕਰਨ ਦਾ ਦੋਸ਼ ਲਾਇਆ ਗਿਆ ਸੀ, ਜਿਸ ਪਿੱਛੋਂ ਫਰੈਂਕੋ ਮੁਲੱਕਲ ਨੂੰ ਕੇਰਲ ਪੁਲਿਸ ਗ੍ਰਿਫ਼ਤਾਰ ਕਰ ਕੇ ਲੈ ਗਈ ਸੀ। ਅੱਜਕੱਲ੍ਹ ਉਹ ਜ਼ਮਾਨਤ ਉੱਤੇ ਹਨ। ਇਸ ਕੇਸ ਦੇ ਮੁੱਖ ਗਵਾਹ ਫਾਦਰ ਕੁਰਿਆਕੋਜ ਦੀ ਮੌਤ ਉਤੇ ਉਨ੍ਹਾਂ ਦੇ ਭਰਾ ਜੌਸ ਕੁਰਿਆਨ ਨੇ ਇਸ ਮੌਤ ਨੂੰ ਸ਼ੱਕੀ ਦੱਸ ਕੇ ਕੇਰਲ ਦੇ ਮੁੱਖ ਮੰਤਰੀ ਨੂੰ ਭੇਜੇ ਪੱਤਰ ਰਾਹੀਂ ਇਸ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਸੀ। ਇਸ ਕੇਸ ਵਿੱਚ ਫਰੈਂਕੋ ਮੁਲੱਕਲ ਦਾ ਵਿਰੋਧ ਕਰਦੀ ਸਿਸਟਰ ਐਲਫੀ ਪੇਲਸਿਰਿਲ, ਸਿਸਟਰ ਅਨੁਪਮਾ ਕੇਲਮੰਗਲਾ ਵੇਲਿਲ, ਸਿਸਟਰ ਜੋਸਫੀਨ ਵਿਲੁਨਿਵਲ ਅਤੇ ਸਿਸਟਰ ਐਨਸਿਟਾ ਯੁਰੂਮਿਲਮ ਸ਼ਮੀ ਨੂੰ ਕਾਨਵੈਂਟ ਤੋਂ ਚਲੇ ਜਾਣ ਦਾ ਹੁਕਮ ਦਿੱਤੇ ਜਾਣ ਤੋਂ ਬਾਅਦ ਬਾਕੀ ਨੰਨਜ਼ ਦਾ ਰੋਹ ਵਧ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ