Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਆਮ ਆਦਮੀ ਪਾਰਟੀ ਦੇ ਪੰਜ ਬਾਗੀ ਵਿਧਾਇਕਾਂ ਨੇ ਅਸਤੀਫੇ ਦੇਣ ਤੋਂ ਪਾਸਾ ਵੱਟਿਆ

January 18, 2019 09:23 PM

ਚੰਡੀਗੜ੍ਹ, 18 ਜਨਵਰੀ (ਪੋਸਟ ਬਿਊਰੋ)- ਸੁਖਪਾਲ ਸਿੰਘ ਖਹਿਰਾ ਵੱਲੋਂ ਆਮ ਆਦਮੀ ਪਾਰਟੀ ਤੋਂ ਬਗਾਵਤ ਕਰਨ ਦੇ ਵਕਤ ਉਸ ਦੇ ਨਾਲ ਬਗਾਵਤ ਕਰਨ ਵਾਲੇ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਬਾਕੀ ਪੰਜ ਵਿਧਾਇਕ ਹਾਲੇ ਪਾਰਟੀ ਜਾਂ ਵਿਧਾਨ ਸਭਾ ਮੈਂਬਰੀ ਤੋਂ ਅਸਤੀਫੇ ਨਹੀਂ ਦੇਣਗੇ ਅਤੇ ਆਪਣੇ ਹਲਕੇ ਦੇ ਪ੍ਰਤੀਨਿਧ ਬਣੇ ਰਹਿਣਗੇ।
ਵਰਨਣ ਯੋਗ ਹੈ ਕਿ ਬਾਗੀ ਧੜੇ ਦੇ ਆਗੂ ਸੁਖਪਾਲ ਸਿੰਘ ਖਹਿਰਾ ਦੇ ਬਾਅਦ ਹਲਕਾ ਜੈਤੋ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਵੀ ਇੱਕ ਦਿਨ ਪਹਿਲਾਂ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਉਸ ਦੇ ਅਸਤੀਫੇ ਨਾਲ ਇਹ ਚਰਚਾ ਚੱਲ ਪਈ ਸੀ ਕਿ ਇਸ ਧੜੇ ਦੇ ਹੋਰ ਵਿਧਾਇਕ ਵੀ ਅਸਤੀਫਾ ਦੇ ਕੇ ਸੁਖਪਾਲ ਸਿੰਘ ਖਹਿਰਾ ਵੱਲੋਂ ਬਣਾਈ ‘ਪੰਜਾਬੀ ਏਕਤਾ ਪਾਰਟੀ’ ਵਿੱਚ ਸ਼ਾਮਲ ਹੋ ਸਕਦੇ ਹਨ।
ਇਸ ਸੰਬੰਧ ਵਿੱਚ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੀਡਰਸ਼ਿਪ ਨਾਲ ਉਨ੍ਹਾਂ ਦੇ ਮਤਭੇਦ ਭਾਵੇਂ ਅਜੇ ਵੀ ਹਨ, ਪਰ ਨਾ ਉਹ ਅਸਤੀਫੇ ਦੇ ਰਹੇ ਹਨ ਅਤੇ ਨਾ ਉਨ੍ਹਾਂ ਦਾ ਕਿਸੇ ਹੋਰ ਪਾਰਟੀ ਵਿੱਚ ਜਾਣ ਦਾ ਇਰਾਦਾ ਹੈ, ਉਹ ਅੱਜ ਵੀ ਓਸੇ ਪਾਰਟੀ ਦੇ ਵਿਧਾਇਕ ਹਨ ਅਤੇ ਅਰਵਿੰਦ ਕੇਜਰੀਵਾਲ ਦੀ ਪਾਰਟੀ ਦੇ ਵਰਕਰ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਪਾਰਟੀ ਤੇ ਦੂਜੇ ਪਾਸੇ ਖਹਿਰਾ ਧੜੇ ਵੱਲੋਂ ਲੋਕ ਸਭਾ ਚੋਣਾਂ ਲਈ ਹੋਰ ਪਾਰਟੀਆਂ ਨਾਲ ਏਕੇ ਦੇ ਯਤਨ ਜਾਰੀ ਹਨ, ਪਰ ਜੇ ਦੋਵੇਂ ਧਿਰਾਂ ਏਕਾ ਨਹੀਂ ਕਰ ਸਕਦੀਆਂ ਤਾਂ ਉਨ੍ਹਾਂ ਨੂੰ ਘੱਟੋ-ਘੱਟ ਚੋਣਾਂ ਲਈ ਤਾਲਮੇਲ ਕਰ ਲੈਣਾ ਚਾਹੀਦਾ ਹੈ, ਕਿਉਂਕਿ ਦੋਵਾਂ ਧਿਰਾਂ ਦੇ ਵਿਧਾਇਕਾਂ ਦਾ ਮਿਸ਼ਨ ਇਕੋ ਹੈ। ਉਨ੍ਹਾਂ ਕਿਹਾ ਕਿ ਉਹ ਵਿਧਾਇਕ ਵਜੋਂ ਹਲਕੇ ਦੀ ਸੇਵਾ ਕਰਨਗੇ ਅਤੇ ਅਸਤੀਫਾ ਨਹੀਂ ਦੇਣਗੇ।
ਏਸੇ ਤਰ੍ਹਾਂ ਹਲਕਾ ਮੌੜ ਦੇ ਬਾਗੀ ਵਿਧਾਇਕ ਜਗਦੇਵ ਸਿੰਘ ਕਮਾਲੂ ਦਾ ਕਹਿਣਾ ਹੈ ਕਿ ਨਾ ਉਹ ਪਾਰਟੀ ਮੈਂਬਰੀ ਤੋਂ ਅਤੇ ਨਾ ਵਿਧਾਇਕ ਵਜੋਂ ਅਸਤੀਫਾ ਦੇਣਗੇ, ਉਹ ਵਿਧਾਇਕ ਵਜੋਂ ਹਲਕੇ ਦੇ ਲੋਕਾਂ ਲਈ ਕੰਮ ਕਰਨਗੇ ਅਤੇ ਪੰਜਾਬ ਦੇ ਹਿੱਤਾਂ ਦੀ ਗੱਲ ਕਰਨ ਵਾਲੀਆਂ ਧਿਰਾਂ ਦਾ ਸਾਥ ਦੇਣਗੇ। ਹਲਕਾ ਭਦੌੜ ਦੇ ਬਾਗੀ ਵਿਧਾਇਕ ਪਿਰਮਲ ਸਿੰਘ ਧੌਲਾ ਅਤੇ ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਨੇ ਵੀ ਇਹੋ ਕਿਹਾ ਹੈ। ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਹਾਲੇ ਤੱਕ ਸੁਖਪਾਲ ਸਿੰਘ ਖਹਿਰਾ ਤੋਂ ਬਿਨਾਂ ਇਸ ਧੜੇ ਦੇ ਬਾਕੀ ਛੇ ਵਿਧਾਇਕਾਂ ਨੇ ਮੀਟਿੰਗ ਕਰਕੇ ਆਪੋ-ਆਪਣੇ ਹਲਕੇ ਦੇ ਲੋਕਾਂ ਨਾਲ ਸੰਪਰਕ ਬਣਾਉਣ ਦਾ ਫੈਸਲਾ ਲਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ