Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਖਾਲਸਾ ਕਮਿਊਨਿਟੀ ਸਕੂਲ ਦਾ ਸਾਲਾਨਾ ਟੈਲੈਂਟ ਸ਼ੋਅ ਕਰਵਾਇਆ

January 22, 2019 09:47 AM

ਲਿਵਿੰਗ ਆਰਟਸ ਸੈਂਟਰ (ਹੈਮਰਸਨ ਹਾਲ), ਮਿਸੀਸਾਗਾ ਵਿੱਚ ਮਾਪਿਆਂ ਨਾਲ ਖਚਾਖਚ ਭਰੇ ਆਡੀਟੋਰੀਅਮ ਵਿੱਚ ਖਾਲਸਾ ਕਮਿਉਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਵੱਲੋਂ 19 ਜਨਵਰੀ, 2019 ਦਿਨ ਸ਼ਨਿਚਰਵਾਰ ਨੂੰ 17ਵੇਂ ਟੈਲੈਂਟ ਸ਼ੋਅ ਦਾ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਜੇਕੇ ਤੋਂ ਗ੍ਰੇਡ 5 ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਛੋਟੇ 2 ਬੱਚਿਆਂ ਨੇ ਰੰਗ ਬਿਰੰਗੇ ਕੱਪੜਿਆਂ ਵਿੱਚ ਆਪਣੇ 2 ਆਈਟਮਜ਼ ਬੜੀ ਅਦਾਇਗੀ ਨਾਲ ਪੇਸ਼ ਕੀਤੇ। ਪ੍ਰੋਗਰਾਮ ਵਿੱਚ ਪੰਜਾਬੀ ਅਤੇ ਅੰਗਰੇਜੀ ਦੀਆਂ ਕਵਿਤਾਵਾਂ ਅਤੇ ਨਾਟਕ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ ਗਏ। ਛੋਟੇ 2 ਬੱਚਿਆਂ ਦੀ ਅਦਾਕਾਰੀ ਦੇਖ ਕੇ ਬੱਚਿਆਂ ਦੇ ਮਾਤਾ ਪਿਤਾ, ਪਰਿਵਾਰ ਦੇ ਮੈਂਬਰ, ਦੋਸਤ ਮਿੱਤਰ ਅਤੇ ਰਿਸ਼ਤੇਦਾਰ ਬਹੁਤ ਹੀ ਖੁਸ਼ ਹੋਏ ਅਤੇ ਤਾੜੀਆਂ ਮਾਰ ਕੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦੇ ਰਹੇ। ਵਿਦਿਆਰਥੀਆਂ ਵੱਲੋਂ ਸਟੇਜ ਸੈਕਟਰੀ ਦੀ ਜੁੰਮੇਵਾਰੀ ਬੜੇ ਹੀ ਸੁਚੱਜੇ ਢੰਗ ਨਾਲ ਨਿਭਾਈ ਗਈ। ਪੰਜਾਬੀ ਦੇ ਨਾਟਕ ‘ਗੁਰ ਬਿਨੁ ਗਿਆਨੁ ਨ ਹੋਇ’ ਵਿੱਚ ਅਪਣੀ ਬੋਲੀ, ਸੱਭਿਆਚਾਰ, ਅਤੇ ਗੁਰੂਆਂ ਦੀਆਂ ਸਿੱਖਿਆਵਾਂ ਦੇ ਅਨਮੋਲ ਖਜਾਨੇ ਨੂੰ ਅਪਣੇ ਬੱਚਿਆਂ ਤੱਕ ਪਹੁੰਚਾਉਣ ਦਾ ਸੰਦੇਸ਼ ਦਿੱਤਾ ਗਿਆ। ਦੂਸਰੇ ਪੰਜਾਬੀ ਨਾਟਕ ‘ਪ੍ਰਾ੍ਰਹੁਣਿਓ ਤੁਸੀਂ ਕਦੋ ਜਾਓਗੇ ਵਿੱਚ ਘਰ ਆਏ ਮਹਿਮਾਨਾਂ ਨੂੰ ਮਾਣ- ਸਤਿਕਾਰ ਦੇਣ ਦੀ ਮਹੱਤਤਾ ਨੂੰ ਵਿਦਿਆਰਥੀਆਂ ਵੱਲੋਂ ਬਹੁਤ ਚੰਗੇ ਢੰਗ ਨਾਲ ਪੇਸ਼ ਕੀਤਾ ਗਿਆ।
ਖਾਲਸਾ ਕਮਿਉਨਿਟੀ ਸਕੂਲ ਵਿੱਚ ਵਿਦਿਆਰਥੀਆਂ ਦੇ ਸਰਬ-ਪੱਖੀ ਵਿਕਾਸ ਲਈ ਸਾਰਾ ਸਾਲ ਵੱਖ 2 ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਜਾਂਦੇ ਹਨ। ਹਰ ਸਾਲ ਵਿਦਿਆਰਥੀਆਂ ਵੱਲੋਂ ਟੈਲੈਂਟ ਸ਼ੋਅ ਕੀਤਾ ਜਾਂਦਾ ਹੈ। ਜਿਸ ਵਿੱਚ ਹਰੇਕ ਬੱਚੇ ਨੂੰ ਆਪ ਦੀ ਪ੍ਰਤਿਭਾ ਨੂੰ ਚੰਗੇ ਢੰਗ ਨਾਲ ਉਭਾਰਨ ਦਾ ਮੌਕਾ ਮਿਲਦਾ ਹੈ ਜਿਸ ਨਾਲ ਬੱਚਿਆਂ ਦੇ ਆਤਮ ਵਿਸ਼ਵਾਸ਼ ਵਿੱਚ ਵਾਧਾ ਹੁੰਦਾ ਹੈ ਅਤੇ ਬੱਚਿਆਂ ਵਿੱਚ ਜੁੰਮੇਵਾਰੀ, ਸਮਾਜਕ ਅਤੇ ਵਿਸ਼ਵ-ਵਿਆਪੀ ਸੋਚ ਨੂੰ ਵਧਾਉਣ ਦਾ ਉਪਰਾਲਾ ਕੀਤਾ ਜਾਂਦਾ ਹੈ।

 
Have something to say? Post your comment