Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਟੋਰਾਂਟੋ ਚੋਣਾਂ ਦੀ ਹੋਣੀ ਬਾਰੇ ਅਦਾਲਤ ਅੱਜ ਸੁਣਾਵੇਗੀ ਫੈਸਲਾ

September 19, 2018 07:33 AM

ਟੋਰਾਂਟੋ, 18 ਸਤੰਬਰ (ਪੋਸਟ ਬਿਊਰੋ) : ਟੋਰਾਂਟੋ ਵਿੱਚ ਹੋਣ ਜਾ ਰਹੀਆਂ ਚੋਣਾਂ 47 ਵਾਰਡਾਂ ਵਿੱਚ ਹੋਣਗੀਆਂ ਜਾਂ ਘੱਟ ਕੇ 25 ਵਾਰਡਾਂ ਤੱਕ ਸੀਮਤ ਰਹਿ ਜਾਣਗੀਆਂ, ਇਸ ਬਾਰੇ ਅਦਾਲਤ ਦਾ ਫੈਸਲਾ ਬੁੱਧਵਾਰ ਸਵੇਰੇ 10:00 ਵਜੇ ਆਵੇਗਾ।
ਪਰ ਹੋ ਸਕਦਾ ਹੈ ਕਿ ਇਹ ਫੈਸਲਾ ਸਿਰਫ 48 ਘੰਟਿਆਂ ਲਈ ਹੀ ਰਹੇ। ਅਜਿਹਾ ਉਸ ਸੂਰਤ ਵਿੱਚ ਹੋ ਸਕਦਾ ਹੈ ਜੇ ਪ੍ਰੋਵਿੰਸ ਸਿਟੀ ਕਾਉਂਸਲ ਦੇ ਆਕਾਰ ਵਿੱਚ ਕਟੌਤੀ ਕਰਨ ਲਈ ਨਵਾਂ ਬਿੱਲ ਪੇਸ਼ ਕਰਨ ਦੀਆਂ ਆਪਣੀਆਂ ਯੋਜਨਾਵਾਂ ਨਾਲ ਅੱਗੇ ਵਧੇ। ਪਰ ਇਸ ਦੇ ਬਾਵਜੂਦ ਕਾਨੂੰਨੀ ਚੁਣੌਤੀ ਖਤਮ ਨਹੀਂ ਹੋਣ ਵਾਲੀ।
ਕੋਰਟ ਆਫ ਅਪੀਲ ਦੇ ਤਿੰਨ ਜੱਜਾਂ ਦੇ ਪੈਨਲ, ਜਿਸ ਵਿੱਚ ਐਸੋਸਿਏਟ ਚੀਫ ਜਸਟਿਸ ਅਲੈਗਜੈ਼ਂਡਰਾ ਹੌਏ, ਜਸਟਿਸ ਰੌਬਰਟ ਸ਼ਾਰਪ ਤੇ ਜਸਟਿਸ ਗੈਰੀ ਟਰੌਟਰ ਸ਼ਾਮਲ ਹਨ, ਨੇ ਓਸਗੁੱਡ ਹਾਲ ਵਿੱਚ ਮੰਗਲਵਾਰ ਨੂੰ ਤਰਕ ਸੁਣੇ। ਹੁਣ ਜਦੋਂ 22 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਵਿੱਚ ਬਹੁਤ ਹੀ ਘੱਟ ਸਮਾਂ ਰਹਿ ਗਿਆ ਹੈ ਤਾਂ ਕੋਰਟ ਆਫ ਅਪੀਲ ਦਾ ਫੈਸਲਾ ਚੋਣਾਂ ਲਈ ਹਮੇਸ਼ਾਂ ਵਾਸਤੇ ਵਾਰਡ ਢਾਂਚੇ ਨੂੰ ਨਿਰਧਾਰਤ ਕਰ ਸਕਦਾ ਹੈ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਜੇ ਬਿੱਲ 31, ਕੁਈਨਜ਼ ਪਾਰਕ ਵਿੱਚ ਵੋਟਿੰਗ ਲਈ ਜਾਂਦਾ ਹੈ ਤਾਂ ਵਿਧਾਨਸਭਾ ਦੇ ਵਿਲੱਖਣ ਵੀਕੈਂਡ ਤੇ ਰਾਤ ਨੂੰ ਰੱਖੇ ਗਏ ਵਿਸ਼ੇਸ਼ ਸੈਸ਼ਨ ਤੋਂ ਬਾਅਦ ਵੀਰਵਾਰ ਨੂੰ ਇਸ ਦੇ ਪਾਸ ਹੋਣ ਦੀ ਸੰਭਾਵਨਾ ਹੈ। ਜਿ਼ਕਰਯੋਗ ਹੈ ਕਿ ਪਿਛਲੇ ਹਫਤੇ ਕਾਉਂਸਲ ਨੇ ਸਿਟੀ ਦੀ ਲੀਗਲ ਟੀਮ ਨੂੰ ਇਹ ਹਦਾਇਤ ਦਿੱਤੀ ਸੀ ਕਿ ਜੇ ਬਿੱਲ 31 ਕਾਨੂੰਨ ਦਾ ਰੂਪ ਲੈ ਲੈਂਦਾ ਹੈ ਤਾਂ ਉਸ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਵੇ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ