Welcome to Canadian Punjabi Post
Follow us on

23

February 2020
ਬ੍ਰੈਕਿੰਗ ਖ਼ਬਰਾਂ :
ਮਨੋਰੰਜਨ

ਤਿੰਨ ਭਾਸ਼ਾਵਾਂ ਵਿੱਚ ਰਿਲੀਜ਼ ਹੋਵੇਗੀ ‘83’

January 25, 2019 07:58 AM

ਰਣਵੀਰ ਸਿੰਘ ਇਨ੍ਹੀਂ ਦਿਨੀਂ ਸਫਲਤਾ ਦੀਆਂ ਬੁਲੰਦੀਆਂ 'ਤੇ ਹਨ। ਬੀਤੇ ਸਾਲ ਰਿਲੀਜ਼ ਹੋਈ ਉਨ੍ਹਾਂ ਦੀ ਫਿਲਮ ‘ਪਦਮਾਵਤ’ ਅਤੇ ‘ਸਿੰਬਾ’ ਨੇ ਬਾਕਸ ਆਫਿਸ 'ਤੇ ਰਿਕਰਾਡ ਤੋੜ ਕਮਾਈ ਕੀਤੀ। ਅਗਲੇ ਮਹੀਨੇ ਜ਼ੋਇਆ ਅਖਤਰ ਦੇ ਨਿਰਦੇਸ਼ਨ ਵਾਲੀ ਫਿਲਮ ‘ਗਲੀ ਬੁਆਏ' ਰਿਲੀਜ਼ ਹੋਵੇਗੀ। ਫਿਲਮ ਦੇ ਪ੍ਰਮੋਸ਼ਨ ਨਾਲ ਰਣਵੀਰ ਸਿੰਘ ਆਪਣੀ ਅਗਲੀ ਫਿਲਮ ‘83’ ਦੀਆਂ ਤਿਆਰੀਆਂ ਵਿੱਚ ਲੱਗੇ ਹੋਏ ਹਨ। ਇਹ ਫਿਲਮ ਸਾਲ 1983 ਵਿੱਚ ਇੰਗਲੈਂਡ ਵਿੱਚ ਹੋਏ ਕ੍ਰਿਕਟ ਵਰਲਡ ਕੱਪ ਵਿੱਚ ਭਾਰਤ ਦੀ ਸ਼ਾਨਦਾਰ ਜਿੱਤ 'ਤੇ ਆਧਾਰਤ ਹੈ। ਫਿਲਮ ਵਿੱਚ ਰਣਵੀਰ ਸਿੰਘ ਕਪਿਲ ਦੇਵ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ।
ਦੱਸਣਾ ਬਣਦਾ ਹੈ ਕਿ ਕਪਿਲ ਦੀ ਕਪਤਾਨੀ ਵਿੱਚ ਭਾਰਤ ਨੇ ਵਰਲਡ ਕੱਪ ਜਿੱਤਿਆ ਸੀ। ਭਾਰਤ ਦੀ ਉਸ ਵਿਰਾਟ ਜਿੱਤ ਨੂੰ ਵੱਡੀ ਗਿਣਤੀ ਵਿੱਚ ਦਰਸ਼ਕਾਂ ਤੱਕ ਪਹੁੰਚਾਉਣ ਦੇ ਲਈ ‘83’ ਦੇ ਨਿਰਮਾਤਾ ਫਿਲਮ ਨੂੰ ਹਿੰਦੀ, ਤਮਿਲ ਅਤੇ ਤੇਲਗੂ ਵਿੱਚ ਰਿਲੀਜ਼ ਕਰਨ ਦੀ ਤਿਆਰੀ ਵਿੱਚ ਹਨ। ਇਹੀ ਕਾਰਨ ਹੈ ਕਿ ਫਿਲਮ ਨੂੰ ਇਕੱਠੇ ਤਮਿਲ ਅਤੇ ਤੇਲਗੂ ਵਿੱਚ ਵੀ ਸ਼ੂਟ ਕੀਤਾ ਜਾ ਰਿਹਾ ਹੈ। ਫਿਲਮ ਨੂੰ ਅਗਲੇ ਸਾਲ 10 ਅਪ੍ਰੈਲ ਨੂੰ ਰਿਲੀਜ਼ ਕੀਤੀ ਜਾਏਗਾ। ਇਹ ਫਿਲਮ ਰਣਵੀਰ ਸਿੰਘ ਅਤੇ ਡਾਇਰੈਕਟਰ ਕਬੀਰ ਖਾਨ ਦੋਵਾਂ ਦੀ ਪਹਿਲੀ ਤ੍ਰੈਭਾਸ਼ੀ ਰਿਲੀਜ਼ ਹੋਵੇਗੀ।

Have something to say? Post your comment