Welcome to Canadian Punjabi Post
Follow us on

02

July 2025
 
ਕੈਨੇਡਾ

ਇਮੀਗ੍ਰੇਸ਼ਨ ਸਪਾਂਸਰਸਿ਼ਪ ਫਾਰਮ ਸਿਰਫ ਦਸ ਮਿੰਟ ਲਈ ਹੀ ਆਨਲਾਈਨ ਉਪਲਬਧ ਹੋਣ ਤੋਂ ਲੋਕ ਨਾਰਾਜ਼

January 30, 2019 08:53 AM

ਓਟਵਾ, 29 ਜਨਵਰੀ (ਪੋਸਟ ਬਿਊਰੋ) : ਆਪਣੇ ਮਾਪਿਆਂ ਤੇ ਗ੍ਰੈਂਡਪੇਰੈਂਟਸ ਨੂੰ ਸਪਾਂਸਰ ਕਰਨ ਲਈ ਲੋੜੀਂਦਾ ਫਾਰਮ ਸਿਰਫ 10 ਮਿੰਟ ਲਈ ਹੀ ਆਨਲਾਈਨ ਮਿਲਣ ਉਪਰੰਤ ਸੈਂਕੜੇ ਇਮੀਗ੍ਰੈਂਟਸ ਵਿੱਚ ਅੰਤਾਂ ਦਾ ਰੋਹ ਪਾਇਆ ਜਾ ਰਿਹਾ ਹੈ।

2016 ਤੋਂ ਮੌਜੂਦ ਲਾਟਰੀ ਸਿਸਟਮ ਨੂੰ ਖਤਮ ਕਰਨ ਤੋਂ ਬਾਅਦ ਇਮੀਗ੍ਰੇਸ਼ਨ, ਰਫਿਊਜੀਜ਼ ਤੇ ਸਿਟੀਜ਼ਨਸਿ਼ਪ ਕੈਨੇਡਾ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਆਖਿਆ ਕਿ ਉਹ ਆਪਣੇ ਮਾਪਿਆਂ ਤੇ ਗ੍ਰੈਂਡਪੇਰੈਂਟੇਸ ਨੂੰ ਸਪਾਂਸਰ ਕਰਨ ਦੇ ਚਾਹਵਾਨਾਂ ਲਈ ਅਸੀਂ ਸੋਮਵਾਰ ਨੂੰ ਦੁਪਹਿਰ ਸਮੇਂ ਸੀਮਤ ਸਮੇਂ ਲਈ ਪਹਿਲ ਦੇ ਆਧਾਰ ਉੱਤੇ ਫਾਰਮ ਉਪਲਬਧ ਕਰਾਵਾਂਗੇ। ਸਮਰੱਥ ਬਿਨੈਕਾਰਾਂ ਨੇ ਦੱਸਿਆ ਕਿ ਇਹ ਫਾਰਮ ਕਾਫੀ ਲੰਮਾਂ ਹੈ ਤੇ ਕਈ ਪੇਜਾਂ ਦਾ ਹੈ। ਇਸ ਨੂੰ ਭਰਨ ਲਈ ਇਮੀਗ੍ਰੇਸ਼ਨ ਸਟੇਟਸ ਦਾ ਸਬੂਤ ਦੇਣਾ ਪੈਂਦਾ ਹੈ ਤੇ ਭਰਨ ਲਈ ਹੀ 10 ਮਿੰਟ ਦਾ ਸਮਾਂ ਲੱਗ ਜਾਂਦਾ ਹੈ।
ਰਾਜ ਗੋਪਾਲਾਕ੍ਰਿਸ਼ਨਨ ਨੇ ਦੱਸਿਆ ਕਿ ਉਸ ਨੇ ਆਨਲਾਈਨ ਇਹ ਫਾਰਮ ਭਰ ਕੇ ਜਮ੍ਹਾਂ ਕਰਵਾਉਣ ਦੀ ਕੋਸਿ਼ਸ਼ ਕੀਤੀ ਪਰ ਉਸ ਨੂੰ ਆਪਣੇ ਲੈਪਟਾਪ ਦੀ ਸਕਰੀਨ ਉੱਤੇ ਇਹ ਮੈਸੇਜ ਨਜ਼ਰ ਆਇਆ ਕਿ ਇਹ ਪ੍ਰਕਿਰਿਆ ਪਹਿਲਾਂ ਹੀ ਬੰਦ ਹੋ ਚੁੱਕੀ ਹੈ। ਉਸ ਨੇ ਖਿੱਝ ਕੇ ਆਖਿਆ ਕਿ ਇਹ ਕੋਈ ਟਾਈਪਿੰਗ ਦਾ ਹੁਨਰ ਪਰਖਣ ਦਾ ਟੈਸਟ ਹੈ? ਉਨ੍ਹਾਂ ਇਹ ਵੀ ਆਖਿਆ ਕਿ ਜੇ ਤੁਹਾਡੇ ਇਲਾਕੇ ਦੀ ਬਿਜਲੀ ਵਿੱਚ ਕੋਈ ਗੜਬੜ ਹੋਵੇ ਤੇ ਜਾਂ ਕੋਈ ਵਿਅਕਤੀ ਅਪਾਹਜ ਹੋਵੇ ਤਾਂ ਉਸ ਨਾਲ ਕੀ ਸਰਕਾਰ ਇਹ ਮਜ਼ਾਕ ਕਰ ਰਹੀ ਹੈ?
ਗੋਪਾਲਕ੍ਰਿਸ਼ਨਨ ਨੇ ਆਖਿਆ ਕਿ ਉਹ 2009 ਵਿੱਚ ਕੈਨੇਡਾ ਆਇਆ ਸੀ ਤੇ ਉਹ ਪਿਛਲੇ ਛੇ ਸਾਲਾਂ ਤੋਂ ਆਪਣੀ ਮਾਂ ਨੂੰ ਇੱਥੇ ਸੱਦਣ ਦੀ ਕੋਸਿ਼ਸ਼ ਕਰ ਰਿਹਾ ਹੈ। ਉਸ ਨੇ ਆਖਿਆ ਕਿ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਨੂੰ ਹੱਲ ਕਰਨਾ ਚਾਹੀਦਾ ਹੈ। ਸੋਮਵਾਰ ਦੁਪਹਿਰ ਨੂੰ ਹਜ਼ਾਰ ਤੋਂ ਵੀ ਵੱਧ ਲੋਕਾਂ ਨੇ ਇੱਕ ਆਨਲਾਈਨ ਪਟੀਸ਼ਨ ਦਾਇਰ ਕਰਕੇ ਇਹ ਮੰਗ ਕੀਤੀ ਹੈ ਕਿ 2019 ਵਿੱਚ ਇਸ ਪ੍ਰਕਿਰਿਆ ਨੂੰ ਦੁਬਾਰਾ ਸਹੀ ਕੀਤਾ ਜਾਵੇ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ