Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਬਰੈਂਪਟਨ ਵਾਸੀਆਂ ਲਈ ਗੋ ਐਕਸਪ੍ਰੈੱਸ ਟਰੇਨ ਮੁੜ ਸ਼ੁਰੂ ਕੀਤੇ ਜਾਣ ਦੇ ਫੈਸਲੇ ਦਾ ਸੰਧੂ ਤੇ ਸਰਕਾਰੀਆ ਵੱਲੋਂ ਸਵਾਗਤ

January 30, 2019 08:55 AM

ਬਰੈਂਪਟਨ, 29 ਜਨਵਰੀ (ਪੋਸਟ ਬਿਊਰੋ) : ਬਰੈਂਪਟਨ ਵੈਸਟ ਤੋਂ ਐਮਪੀਪੀ ਅਮਰਜੋਤ ਸੰਧੂ ਤੇ ਬਰੈਂਪਟਨ ਸਾਊਥ ਤੋਂ ਐਮਪੀਪੀ ਪ੍ਰਭਮੀਤ ਸਿੰਘ ਸਰਕਾਰੀਆ ਨੇ ਮੈਟਰੋਲਿੰਕਸ ਦੇ ਉਸ ਐਲਾਨ ਦਾ ਸਵਾਗਤ ਕੀਤਾ ਜਿਸ ਵਿੱਚ ਆਖਿਆ ਗਿਆ ਹੈ ਕਿ ਸ਼ਾਮੀਂ 4:50 ਵਾਲੀ ਗੋ ਐਕਸਪ੍ਰੈੱਸ ਟਰੇਨ ਗੋ ਟਰਾਂਜਿ਼ਟ ਕਿਚਨਰ ਲਾਈਨ ਉੱਤੇ ਮੁੜ ਸ਼ੁਰੂ ਹੋਣ ਜਾ ਰਹੀ ਹੈ।
ਸੰਧੂ ਨੇ ਆਖਿਆ ਕਿ ਬਰੈਂਪਟਨ ਦੇ ਲੋਕ ਸਪਸ਼ਟ ਤੇ ਪੂਰੇ ਜ਼ੋਰ ਨਾਲ ਇਸ ਬਾਰੇ ਆਪਣੀ ਰਾਇ ਦੱਸ ਚੁੱਕੇ ਹਨ। ਉਨ੍ਹਾਂ ਆਖਿਆ ਕਿ ਇਸ ਮੁੱਦੇ ਨੂੰ ਹੱਲ ਕਰਨ ਲਈ ਉਹ ਆਪਣੇ ਹਲਕਾ ਵਾਸੀਆਂ ਤੇ ਮੰਤਰੀ ਜੈੱਫ ਯੂਰੇਕ ਦੇ ਲਗਾਤਾਰ ਸੰਪਰਕ ਵਿੱਚ ਸਨ। ਉਨ੍ਹਾਂ ਆਖਿਆ ਕਿ ਇਸ ਗੱਲ ਦੀ ਉਨ੍ਹਾਂ ਨੂੰ ਕਾਫੀ ਖੁਸ਼ੀ ਹੈ ਕਿ ਮੈਟਰੋਲਿੰਕਸ ਨੇ 4:50 ਵਾਲੀ ਐਕਸਪ੍ਰੈੱਸ ਟਰੇਨ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਉਨ੍ਹਾਂ ਬਰੈਂਪਟਨ ਵਾਸੀਆਂ ਨੂੰ ਕਾਫੀ ਫਾਇਦਾ ਹੋਵੇਗਾ ਜਿਹੜੇ ਮਾਊਂਟ ਪਲੈਜ਼ੈਂਟ, ਡਾਊਨਟਾਊਨ ਬਰੈਂਪਟਨ ਤੇ ਬ੍ਰਾਮੇਲੀਆ ਟਰੇਨ ਸਟੇਸ਼ਨ ਜਾਂਦੇ ਆਉਂਦੇ ਹਨ।
ਮੈਟਰੋਲਿੰਕਸ ਨੇ ਦੱਸਿਆ ਕਿ ਇਹ ਐਕਸਪ੍ਰੈੱਸ ਟਰੇਨ 13 ਫਰਵਰੀ 2019 ਨੂੰ ਪਰਤੇਗੀ ਤੇ ਆਪਣੇ ਗਾਹਕਾਂ ਨੂੰ 1000 ਤੋਂ ਵੱਧ ਸੀਟਾਂ ਮੁਹੱਈਆ ਕਰਾਵੇਗੀ। ਇਹ ਐਕਸਪ੍ਰੈੱਸ ਟਰੇਨ ਇਸ ਸਮੇਂ ਮੌਜੂਦ ਟਰੇਨਜ਼ ਤੋਂ ਇਲਾਵਾ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਭਾਵ ਹੈ ਕਿ ਹੁਣ ਕਿਚਨਰ ਵਾਲੀ ਲਾਈਨ ਉੱਤੇ ਪਹਿਲਾਂ ਨਾਲੋਂ ਇੱਕ ਟਰੇਨ ਵੱਧ ਹੋਵੇਗੀ।
ਐਮਪੀਪੀ ਪ੍ਰਭਮੀਤ ਸਰਕਾਰੀਆ ਨੇ ਆਖਿਆ ਕਿ ਸਾਡੀ ਸਰਕਾਰ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਮੈਟਰੋਲਿੰਕਸ ਨਾਲ ਰਲ ਕੇ ਕਾਫੀ ਮਿਹਨਤ ਕੀਤੀ। ਬਰੈਂਪਟਨ ਵਾਸੀਆਂ ਨੂੰ ਅਜਿਹਾ ਤੋਹਫਾ ਤਾਂ ਆਪਣੀ ਸਰਕਾਰ ਤੋਂ ਮਿਲਣਾ ਹੀ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਉਹ ਇਸ ਮਸਲੇ ਵੱਲ ਗੌਰ ਕਰਨ ਲਈ ਤੇ ਉਨ੍ਹਾਂ ਵੱਲੋਂ ਰੱਖੇ ਤੌਖਲਿਆਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਲੱਭਣ ਲਈ ਉਚੇਚੇ ਤੌਰ ਉੱਤੇ ਮੰਤਰੀ ਜੈੱਫ ਯੂਰੇਕ ਤੇ ਮੈਟਰੋਲਿੰਕਸ ਦਾ ਧੰਨਵਾਦ ਕਰਦੇ ਹਨ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ