Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਫੈਡਰਲ ਸਰਕਾਰ ਨਾਲ ਸੁਖਾਵੇਂ ਸਬੰਧ ਚਾਹੁੰਦੇ ਹਨ ਵੱਡੇ ਸ਼ਹਿਰਾਂ ਦੇ ਮੇਅਰ

January 30, 2019 08:56 AM

ਓਟਵਾ, 29 ਜਨਵਰੀ (ਪੋਸਟ ਬਿਊਰੋ) : ਕੈਨੇਡਾ ਦੇ ਕਈ ਵੱਡੇ ਸ਼ਹਿਰਾਂ ਦੇ ਮੇਅਰਜ਼ ਨੇ ਚੋਣਾਂ ਦੇ ਸਾਲ ਦੌਰਾਨ ਫੈਡਰਲ ਸਰਕਾਰ ਨਾਲ ਆਪਣੇ ਸਬੰਧਾਂ ਨੂੰ ਨਵੇਂ ਸਿਰੇ ਤੋਂ ਸੁਧਾਰਨ ਲਈ ਅਪੀਲ ਕੀਤੀ ਹੈ। ਅਜਿਹਾ ਕੁੱਝ ਪ੍ਰੋਵਿੰਸਾਂ ਤੇ ਫੈਡਰਲ ਸਰਕਾਰ ਦਰਮਿਆਨ ਵਧ ਰਹੇ ਤਣਾਅ ਕਾਰਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਇਹ ਸਵੀਕਾਰ ਕੀਤਾ ਹੈ ਕਿ ਇਸ ਤਰ੍ਹਾਂ ਦੇ ਹਾਲਾਤ ਕਾਰਨ ਉਨ੍ਹਾਂ ਦੀਆਂ ਚੁਣੌਤੀਆਂ ਵੱਧ ਰਹੀਆਂ ਹਨ।
ਫੈਡਰੇਸ਼ਨ ਆਫ ਕੈਨੇਡੀਅਨ ਮਿਉਂਸਪੈਲਿਟੀਜ਼ ਦੇ ਮੇਅਰ ਦੇ ਕਾਕਸ ਨੇ ਓਟਵਾ ਵਿੱਚ ਟਰੂਡੋ ਤੇ ਕੈਬਨਿਟ ਦੇ ਤਿੰਨ ਹੋਰਨਾਂ ਮੰਤਰੀਆਂ ਨਾਲ ਮੁਲਾਕਾਤ ਕੀਤੀ ਤਾਂ ਕਿ ਅਗਲੇ ਫੈਡਰਲ ਬਜਟ ਲਈ ਬੇਨਤੀ ਕੀਤੀ ਜਾ ਸਕੇ। ਜਿ਼ਕਰਯੋਗ ਹੈ ਕਿ ਟਰੂਡੋ ਦੀ ਲਿਬਰਲ ਪਾਰਟੀ ਦੇੇ ਕਈ ਪ੍ਰੋਵਿੰਸਾਂ, ਜਿਨ੍ਹਾਂ ਵਿੱਚ ਓਨਟਾਰੀਓ ਵੀ ਸ਼ਾਮਲ ਹੈ, ਨਾਲ ਕਈ ਮੁੱਦਿਆਂ ਜਿਵੇਂ ਕਿ ਵਾਤਾਵਰਣ ਵਿੱਚ ਹੋਣ ਵਾਲੀਆਂ ਤਬਦੀਲੀਆਂ ਸਬੰਧੀ ਰਣਨੀਤੀ ਬਾਰੇ ਮਤਭੇਦ ਹਨ। ਮਿਉਂਸਪਲ ਆਗੂਆਂ ਨੂੰ ਇਹ ਡਰ ਹੈ ਕਿ ਇਸ ਤਰ੍ਹਾਂ ਦੇ ਤਣਾਅ ਕਾਰਨ ਰਫਿਊਜੀ ਸੈਟਲਮੈਂਟ ਆਦਿ ਵਰਗੀਆਂ ਕਈ ਪਹਿਲਕਦਮੀਆਂ ਨੂੰ ਢਾਹ ਲੱਗ ਸਕਦੀ ਹੈ। ਇਸ ਤਰ੍ਹਾਂ ਦੇ ਮੁੱਦਿਆਂ ਉੱਤੇ ਸਰਕਾਰ ਦੇ ਤਿੰਨਾਂ ਪੱਧਰਾਂ ਵਿਚਾਲੇ ਗੱਲਬਾਤ ਹੋਣੀ ਜ਼ਰੂਰੀ ਹੈ।
ਮੇਅਰਜ਼ ਦੇ ਕਾਕਸ ਦੇ ਚੇਅਰ ਐਡਮੰਟਨ ਦੇ ਮੇਅਰ ਡੌਨ ਆਈਵਸਨ ਨੇ ਆਖਿਆ ਕਿ ਸਾਨੂੰ ਉਨ੍ਹਾਂ ਪ੍ਰੋਵਿੰਸਾਂ ਬਾਰੇ ਵੀ ਸੋਚ ਵਿਚਾਰ ਕਰਨਾ ਚਾਹੀਦਾ ਹੈ ਜਿਹੜੀਆਂ ਸਹਿਯੋਗ ਨਹੀਂ ਦੇ ਰਹੀਆਂ। ਮੰਦਭਾਗੀ ਗੱਲ ਇਹ ਹੈ ਕਿ ਇਸ ਤਰ੍ਹਾਂ ਦੀਆਂ ਪ੍ਰੋਵਿੰਸਿਜ਼ ਦੀ ਗਿਣਤੀ ਜਿ਼ਆਦਾ ਹੈ। ਇਸ ਦੌਰਾਨ ਮੇਅਰਜ਼ ਨੇ ਆਖਿਆ ਕਿ ਫੋਰਮ ਦਾ ਮੰਨਣਾ ਹੈ ਕਿ ਸਿਟੀਜ਼ ਨੂੰ ਦਰਪੇਸ਼ ਮੁੱਦਿਆਂ ਵਿੱਚ ਰਫਿਊਜੀਆਂ, ਨਸਿ਼ਆਂ ਦੀ ਲਤ ਆਦਿ ਕਾਫੀ ਗੁੰਝਲਦਾਰ ਹਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼