Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਰੁਝੇਵਿਆਂ ਕਾਰਨ ਹੇਜ਼ਲ ਮੈਕੈਲੀਅਨ ਨੇ ਡੱਗ ਫੋਰਡ ਦੀ ਵਿਸ਼ੇਸ਼ ਸਲਾਹਕਾਰ ਬਣਨ ਤੋਂ ਕੀਤਾ ਇਨਕਾਰ

January 31, 2019 08:37 AM

ਟੋਰਾਂਟੋ, 30 ਜਨਵਰੀ (ਪੋਸਟ ਬਿਊਰੋ) : ਮਿਸੀਸਾਗਾ ਦੀ ਸਾਬਕਾ ਮੇਅਰ ਹੇਜ਼ਲ ਮੈਕੈਲੀਅਨ ਨੇ ਪ੍ਰੋਵਿੰਸ਼ੀਅਲ ਸਰਕਾਰ ਵੱਲੋਂ ਵਿਸ਼ੇਸ਼ ਸਲਾਹਕਾਰ ਵਜੋਂ ਨਿਯੁਕਤੀ ਦੀ ਦਰਖ਼ਾਸਤ ਇਹ ਆਖ ਕੇ ਟਾਲ ਦਿੱਤੀ ਹੈ ਕਿ ਹਾਲ ਦੀ ਘੜੀ ਉਹ ਹੋਰਨਾਂ ਰੁਝੇਵਿਆਂ ਵਿੱਚ ਫਸੀ ਹੋਈ ਹੈ ਇਸ ਲਈ ਇਹ ਜਿੰ਼ਮੇਵਾਰੀ ਨਹੀਂ ਨਿਭਾਅ ਸਕਦੀ।
ਪਰ 97 ਸਾਲਾ ਮੈਕੈਲੀਅਨ ਦਾ ਕਹਿਣਾ ਹੈ ਕਿ ਜੇ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੂੰ ਉਨ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਸਲਾਹ ਚਾਹੀਦੀ ਹੈ ਤਾਂ ਉਹ ਬੱਸ ਇੱਕ ਫੋਨ ਕਾਲ ਦੀ ਦੂਰੀ ਉੱਤੇ ਹੈ। ਬੁੱਧਵਾਰ ਦੁਪਹਿਰ ਨੂੰ ਇੱਕ ਬਿਆਨ ਜਾਰੀ ਕਰਕੇ ਮੈਕੈਲੀਅਨ ਨੇ ਆਖਿਆ ਕਿ ਫੋਰਡ ਤੇ ਮਿਉਂਸਪਲ ਮਾਮਲਿਆਂ ਬਾਰੇ ਮੰਤਰੀ ਸਟੀਵ ਕਲਾਰਕ ਨੂੰ ਮਿਉਂਸਪਲ ਮਾਮਲਿਆਂ ਲਈ ਵਿਸ਼ੇਸ਼ ਸਲਾਹਕਾਰ ਵਜੋਂ ਇਸ ਵੱਡੀ ਜਿ਼ੰਮੇਵਾਰੀ ਨੂੰ ਨਿਭਾਉਣ ਲਈ ਜਿਨ੍ਹਾ ਸਮਾਂ ਚਾਹੀਦਾ ਹੈ ਉਹ ਆਪਣੇ ਰੁਝੇਵਿਆਂ ਕਾਰਨ ਓਨਾ ਸਮਾਂ ਨਹੀਂ ਕੱਢ ਸਕੇਗੀ।
ਸਰਕਾਰ ਵੱਲੋਂ ਇਸ ਮਹੀਨੇ ਦੇ ਸ਼ੁਰੂ ਵਿੱਚ ਇਸ ਬਾਰੇ ਐਲਾਨ ਕੀਤਾ ਗਿਆ ਸੀ ਪਰ ਮੈਕੈਲੀਅਨ ਨੇ ਉਸ ਸਮੇਂ ਵੀ ਮੀਡੀਆ ਨੂੰ ਇਹ ਜਾਣਕਾਰੀ ਦਿੱਤੀ ਸੀ ਕਿ ਅਜੇ ਉਸ ਨੇ ਸਰਕਾਰ ਦੀ ਇਹ ਪੇਸ਼ਕਸ਼ ਰਸਮੀ ਤੌਰ ਉੱਤੇ ਸਵੀਕਾਰ ਨਹੀਂ ਕੀਤੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਫੋਰਡ ਨੇ ਵੀ ਇਹ ਸਪਸ਼ਟ ਕੀਤਾ ਸੀ ਕਿ ਮੈਕੈਲੀਅਨ ਨੇ ਉਨ੍ਹਾਂ ਨੂੰ ਇਹ ਪਹਿਲਾਂ ਹੀ ਸਾਫ ਕਰ ਦਿੱਤਾ ਹੈ ਕਿ ਉਹ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ ਪਰ ਉਹ ਇਸ ਜਿ਼ੰਮੇਵਾਰੀ ਲਈ ਮਿਲਣ ਵਾਲੀ 150,000 ਡਾਲਰ ਤੱਕ ਦੀ ਤਨਖਾਹ ਨਹੀਂ ਲੈ ਸਕਦੀ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ