Welcome to Canadian Punjabi Post
Follow us on

25

April 2019
ਟੋਰਾਂਟੋ/ਜੀਟੀਏ

ਕਾਉਂਸਲੇਟ ਜਨਰਲ ਆਫ ਇੰਡੀਆ ਦੀ ਅਗਵਾਈ `ਚ ਮਨਾਏ ਗਏ ਭਾਰਤ ਦੇ 70ਵੇਂ ਗਣਤੰਤਰ ਦਿਵਸ ਦੀਆਂ ਝਲਕੀਆਂ

January 31, 2019 08:40 AM

26 ਜਨਵਰੀ, 2019 ਨੂੰ ਭਾਰਤ ਦੇ 70ਵੇਂ ਗਣਤੰਤਰ ਦਿਵਸ ਦੇ ਜਸ਼ਨ ਕਾਉਂਸਲੇਟ ਜਨਰਲ ਆਫ ਇੰਡੀਆ ਦੀ ਅਗਵਾਈ ਵਿੱਚ ਕਾਉਂਸਲੇਟ ਵਿੱਚ ਮਨਾਏ ਗਏ। ਇਸ ਦੌਰਾਨ ਕਾਉਂਸਲ ਜਨਰਲ ਦਿਨੇਸ਼ ਭਾਟੀਆ ਵੱਲੋਂ ਤਿਰੰਗਾ ਫਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਸਮੂਹ ਹਾਜ਼ਰੀਨ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਵੱਡੀ ਪੱਧਰ ਉੱਤੇ ਭਾਰਤੀ ਮੂਲ ਦੇ ਲੋਕਾਂ ਦੇ ਨਾਲ ਨਾਲ ਉਨ੍ਹਾਂ ਦੇ ਦੋਸਤ ਵੀ ਹਾਜ਼ਰ ਸਨ। ਇਸ ਦੌਰਾਨ ਐਮਪੀ ਤੇ ਐਮਪੀਪੀਜ਼, ਜਿਨ੍ਹਾਂ ਵਿੱਚ ਰਮੇਸ਼ ਸੰਘਾ, ਦੀਪਕ ਆਨੰਦ, ਨੀਨਾ ਟਾਂਗਰੀ, ਅਮਰਜੋਤ ਸੰਧੂ ਤੇ ਪਰਮ ਗਿੱਲ ਸ਼ਾਮਲ ਸਨ, ਨੇ ਵੀ ਵੱਡੀ ਪੱਧਰ ਉੱਤੇ ਹਿੱਸਾ ਲਿਆ।

ਸ੍ਰੀ ਦਿਨੇਸ਼ ਭਾਟੀਆ ਨੇ 26 ਜਨਵਰੀ ਉੱਤੇ ਦਿੱਤਾ ਭਾਰਤ ਦੇ ਰਾਸ਼ਟਰਪਤੀ ਦਾ ਭਾਸ਼ਣ ਪੜ੍ਹ ਕੇ ਸੁਣਾਇਆ। ਉਨ੍ਹਾਂ ਇਹ ਵੀ ਆਖਿਆ ਕਿ ਕਾਉਂਸਲੇਟ ਭਾਰਤੀਆਂ ਤੇ ਇੰਡੋ ਕੈਨੇਡੀਅਨਜ਼ ਨੂੰ ਬਿਹਤਰੀਨ ਸੇਵਾਵਾਂ ਦੇਣ ਲਈ ਜੀਅ ਤੋੜ ਕੋਸਿ਼ਸ਼ ਕਰ ਰਹੀ ਹੈ। ਇਸ ਮੌਕੇ ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ, ਬਰੈਂਪਟਨ ਦੇ ਵਿਦਿਆਰਥੀਆਂ ਨੇ ਸ਼ਬਦ ਗਾਨ ਕੀਤਾ ਤੇ ਦੇਸ਼ਭਗਤੀ ਦੇ ਗੀਤ ਵੀ ਸੁਣਾਏ। ਇਸ ਦੌਰਾਨ ਕਾਉਂਸਲ ਜਨਰਲ ਦਿਨੇਸ਼ ਭਾਟੀਆ ਤੇ ਉਨ੍ਹਾਂ ਦੀ ਪਤਨੀ ਸੀਮਾ ਭਾਟੀਆ ਨੇ ਪੰਜਾਬੀ ਪੋਸਟ ਦੇ ਮੁੱਖ ਸੰਪਾਦਕ ਜਗਦੀਸ਼ ਗਰੇਵਾਲ ਤੇ ਹੋਰ ਪਰਵਾਸੀ ਭਾਰਤੀਆਂ ਨਾਲ ਉਚੇਚੇ ਤੌਰ ਉੱਤੇ ਤਸਵੀਰ ਵੀ ਖਿਚਵਾਈ।

Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਭਗਤ ਸਿੰਘ ਬਰਾੜ ਸਮੇਤ ਤਿੰਨ ਸਿੱਖ ਕੈਨੇਡਾ ਦੀ ‘ਨੋ ਫਲਾਈ ਲਿਸਟ’ ਵਿੱਚ ਸ਼ਾਮਲ
ਓਨਟਾਰੀਓ ਦੀ ਕਾਟੇਜ ਕੰਟਰੀ ਦੇ ਟਾਊਨ ਵੱਲੋਂ ਹੜ੍ਹਾਂ ਕਾਰਨ ਐਮਰਜੰਸੀ ਦਾ ਐਲਾਨ
ਪਬਲਿਕ ਹੈਲਥ ਕਟੌਤੀਆਂ ਦੇ ਐਲਾਨ ਤੋਂ ਬਾਅਦ ਟੋਰਾਂਟੋ ਤੇ ਪ੍ਰੋਵਿੰਸ ਦਰਮਿਆਨ ਖਿੱਚੋਤਾਣ ਵਧੀ
ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ-ਦਿਹਾੜਾ 12 ਮਈ ਨੂੰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਇਕੱਤਰਤਾ ਵਿਚ ‘ਤਰਕ ਅਤਰਕ’ ਉੱਪਰ ਹੋਈ ਗੋਸ਼ਟੀ
ਬਰੈਂਪਟਨ `ਚ ਪੰਜਵੇਂ ਸਿੱਖ ਵਿਰਾਸਤੀ ਮਹੀਨੇ ਦੇ ਸਮਾਪਤੀ ਸਮਾਰੋਹ 27 ਅਪ੍ਰੈਲ ਨੂੰ ਮਈ ਦਿਵਸ ਦਾ ਪ੍ਰੋਗਰਾਮ 5 ਮਈ ਨੂੰ
ਹੈਮਿਲਟਨ `ਚ ਜਲ੍ਹਿਆਂ-ਵਾਲਾ ਕਾਂਡ ਸ਼ਤਾਬਦੀ ਸਮਾਰੋਹ ਸੰਪਨ
ਡਾ: ਨਵਸ਼ਰਨ ਕੌਰ ਵਲੋਂ ਬਰੈਂਪਟਨ ਵਿੱਚ 1 ਮਈ ਨੂੰ ਰੂ-ਬ-ਰੂ ਪ੍ਰੋਗਰਾਮ
ਅਲਬਰਟਾ ਦੀਆਂ ਚੋਣਾਂ ਵਾਲੇ ਦਿਨ ਹੀ ਹੋ ਗਿਆ ਸੀ ਟਰੂਡੋ ਦੇ “ਗ੍ਰੈਂਡ ਬਾਰਗੇਨ” ਦਾ ਅੰਤ : ਕੇਨੀ