Welcome to Canadian Punjabi Post
Follow us on

18

August 2019
ਬ੍ਰੈਕਿੰਗ ਖ਼ਬਰਾਂ :
ਕੈਨੇਡਾ

ਓਨਟਾਰੀਓ ਵਿੱਚ ਧਮਾਕੇ ਤੋਂ ਬਾਅਦ ਘਰ ਦਾ ਖੁਰਾ ਖੋਜ ਮਿਟਿਆ, ਇੱਕ ਹਲਾਕ

February 04, 2019 08:11 AM

ਓਨਟਾਰੀਓ, 3 ਫਰਵਰੀ (ਪੋਸਟ ਬਿਊਰੋ) : ਕੇਲਡਨ, ਓਨਟਾਰੀਓ ਵਿੱਚ ਹੋਏ ਧਮਾਕੇ ਤੋਂ ਬਾਅਦ ਇੱਕ ਘਰ ਦਾ ਖੁਰਾ ਖੋਜ ਹੀ ਮਿਟ ਗਿਆ ਜਦਕਿ ਇੱਕ ਵਿਅਕਤੀ ਦੀ ਮੌਤ ਹੋ ਗਈ।
ਐਤਵਾਰ ਸਵੇਰੇ 6:30 ਵਜੇ ਤੋਂ ਪਹਿਲਾਂ ਐਮਰਜੰਸੀ ਅਮਲਾ ਮੌਕੇ ਉੱਤੇ ਪਹੁੰਚਿਆ ਤੇ ਧਮਾਕੇ ਵਾਲੀ ਥਾਂ ਦੇ ਆਲੇ ਦੁਆਲੇ ਦੇ ਵੱਡੇ ਇਲਾਕੇ ਨੂੰ ਖਾਲੀ ਕਰਵਾਇਆ ਗਿਆ। ਓਪੀਪੀ ਕਾਂਸਟੇਬਲ ਇਆਨ ਮਾਈਕਲ ਨੇ ਦੱਸਿਆ ਕਿ ਘਰ ਦਾ ਨਾਮੋ ਨਿਸ਼ਾਨ ਤੱਕ ਨਹੀਂ ਬਚਿਆ ਹੈ। ਪੁਲਿਸ ਨੇ ਮ੍ਰਿਤਕ ਦੀ ਪਛਾਣ 54 ਸਾਲਾ ਜੋਸਫ ਵੈਸਟਕੌਟ ਵਜੋਂ ਕੀਤੀ। ਕੇਲਡਨ ਦੇ ਫਾਇਰ ਵਿਭਾਗ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਧਮਾਕੇ ਵਿੱਚ ਕਿਸੇ ਹੋਰ ਸ਼ਖਸ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।
ਧਮਾਕਾ ਐਨਾ ਜ਼ਬਰਦਸਤ ਸੀ ਕਿ ਇਸ ਨਾਲ ਮਲਬਾ ਨੇੜਲੀਆਂ ਸਟਰੀਟਸ ਵਿੱਚ ਜਾ ਡਿੱਗਿਆ ਤੇ ਰੁੱਖਾਂ ਤੱਕ ਪਹੁੰਚ ਗਿਆ। ਸਥਾਨਕ ਵਾਸੀਆਂ ਨੇ ਛੇ ਹੋਰਨਾਂ ਘਰਾਂ ਨੂੰ ਹੋਏ ਨੁਕਸਾਨ ਬਾਰੇ ਵੀ ਜਾਣਕਾਰੀ ਦਿੱਤੀ। ਕਈ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਤੇ ਇੱਕ ਗੈਰਾਜ ਦਾ ਦਰਵਾਜ਼ਾ ਵੀ ਟੁੱਟ ਗਿਆ। ਕਾਂਸਟੇਬਲ ਮਾਈਕਲ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਜਦੋਂ ਐਮਰਜੰਸੀ ਅਮਲਾ ਮੌਕੇ ਉੱਤੇ ਪਹੁੰਚਿਆ ਤਾਂ ਉੱਥੇ ਗੈਸ ਲੀਕ ਹੋਣ ਬਾਰੇ ਪਤਾ ਲੱਗਿਆ। ਪਰ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਧਮਾਕੇ ਦਾ ਕਾਰਨ ਗੈਸ ਲੀਕ ਹੋਣਾ ਹੀ ਸੀ। ਇਸ ਇਲਾਕੇ ਨੂੰ ਦਿੱਤੀ ਜਾਣ ਵਾਲੀ ਨੈਚੂਰਲ ਗੈਸ ਦੀ ਸਪਲਾਈ ਬੰਦ ਕਰ ਦਿੱਤੀ ਗਈ ਹੈ।
35 ਹੋਰ ਸਥਾਨਕ ਵਾਸੀ ਇਸ ਧਮਾਕੇ ਕਾਰਨ ਪ੍ਰਭਾਵਿਤ ਹੋਏ। ਬਹੁਤੇ ਲੋਕ ਤਾਂ ਹੁਣ ਆਪਣੇ ਪਰਿਵਾਰਾਂ ਨਾਲ ਹੀ ਰਹਿ ਰਹੇ ਹਨ ਪਰ ਕੁੱਝ ਕੁ ਯੂਨਾਈਟਿਡ ਚਰਚ ਵਿੱਚ ਪਨਾਹ ਲਈ ਬੈਠੇ ਹਨ। ਕੁੱਝ ਦਿਨਾਂ ਲਈ ਸਥਾਨਕ ਵਾਸੀਆਂ ਨੂੰ ਆਪਣੇ ਘਰਾਂ ਵਿੱਚ ਪਰਤਣ ਦੀ ਹਾਲੇ ਸ਼ਾਇਦ ਇਜਾਜ਼ਤ ਨਾ ਦਿੱਤੀ ਜਾਵੇ। ਫਾਇਰ ਸਰਵਿਸਿਜ਼ ਨੇ ਦੱਸਿਆ ਕਿ ਪਹਿਲਾਂ ਅਜੇ ਘਰਾਂ ਦਾ ਮੁਆਇਨਾ ਕੀਤਾ ਜਾਵੇਗਾ ਤੇ ਉਨ੍ਹਾਂ ਦੀ ਮਜ਼ਬੂਤੀ ਜਾਂਚੀ ਜਾਵੇਗੀ। ਮੇਅਰ ਥਾਮਪਸਨ ਨੇ ਆਖਿਆ ਕਿ ਕਈ ਲੋਕ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਉਨ੍ਹਾਂ ਨੂੰ ਮਦਦ ਦੀ ਪੇਸ਼ਕਸ਼ ਕਰ ਚੁੱਕੇ ਹਨ।

 

Have something to say? Post your comment
ਹੋਰ ਕੈਨੇਡਾ ਖ਼ਬਰਾਂ
ਅਟਾਰਨੀ ਜਨਰਲ ਤੇ ਨਿਆਂ ਮੰਤਰੀ ਦੀਆਂ ਭੂਮਿਕਾਵਾਂ ਵੰਡਣ ਦੀ ਕੋਈ ਲੋੜ ਨਹੀਂ : ਰਿਪੋਰਟ
ਜੋਡੀ ਵਿਲਸਨ ਰੇਅਬੋਲਡ ਦੇ ਮੁਕਾਬਲੇ ਵਿੱਚ ਨੂਰਮੁਹੰਮਦ ਨੂੰ ਮੈਦਾਨ ਵਿੱਚ ਉਤਾਰਨਗੇ ਲਿਬਰਲ
ਬਰੈਂਪਟਨ ਦੇ ਇੱਕ ਘਰ ਵਿੱਚ ਹੋਇਆ ਧਮਾਕਾ, ਪੰਜ ਸਾਲਾ ਬੱਚਾ ਤੇ ਤਿੰਨ ਬਾਲਗ ਜ਼ਖ਼ਮੀ
ਬਰੈਂਪਟਨ ਹਾਕੀ ਨਾਈਟ ਵਿੱਚ ਹਿੱਸਾ ਲੈਣਗੇ ਐਨਐਚਐਲ ਦੇ ਨਗੀਨੇ ਤੇ ਲੋਕਲ ਸੈਲੇਬ੍ਰਿਟੀਜ਼
ਕੋਕੀਨ ਰੱਖਣ ਦੇ ਦੋਸ਼ ਵਿੱਚ 70 ਸਾਲਾ ਮਹਿਲਾ ਨੂੰ ਕੀਤਾ ਗਿਆ ਚਾਰਜ
ਗੰਨ ਹਿੰਸਾ ਰੋਕਣ ਲਈ ਐਲਾਨੇ ਗਏ ਫੰਡਾਂ ਤੋਂ ਬਾਅਦ ਟਰੂਡੋ ਕਰਨਗੇ ਟੋਰੀ ਨਾਲ ਵਿਚਾਰ ਵਟਾਂਦਰਾ
ਪਰਵਾਸੀਆਂ ਲਈ ਕਾਨੂੰਨੀ ਸਹਾਇਤਾ ਵਿੱਚ ਫੋਰਡ ਵੱਲੋਂ ਕੀਤੀ ਕਟੌਤੀ ਦੀ ਟਰੂਡੋ ਵੱਲੋਂ ਨਿਖੇਧੀ
ਹਾਈਵੇਅ 401 ਉੱਤੇ ਹੋਏ ਹਾਦਸੇ ਵਿੱਚ ਦੋ ਹਲਾਕ. ਪੰਜਾਬੀ ਮੂਲ ਦੇ ਗੋਨੀ ਬਰਾੜ ਦੀ ਹੋਈ ਮੌਤ
ਓਸਲਰ ਦੇ ਪੋਇਟ ਪ੍ਰੋਜੈਕਟ ਨੂੰ ਹੈਲਥ ਕੈਨੇਡਾ ਵੱਲੋਂ ਹਾਸਲ ਹੋਏ 1.5 ਮਿਲੀਅਨ ਡਾਲਰ ਦੇ ਫੰਡ
ਮੈਕਲਿਓਡ, ਸ਼ਮੈਗੈਲਸਕੀ ਮਾਮਲੇ ਵਿੱਚ ਅੱਜ ਐਲਾਨ ਕਰੇਗੀ ਆਰਸੀਐਮਪੀ