Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਬ੍ਰਿਸਬੇਨ ਹਵਾਈ ਅੱਡੇ ਉਤੇ ਹੰਗਾਮਾ ਕਰਨ ਵਾਲਾ ਕਾਬੂ

February 04, 2019 09:21 PM

ਕੈਨਬਰਾ, 4 ਫਰਵਰੀ (ਪੋਸਟ ਬਿਊਰੋ)- ਆਸਟਰੇਲੀਆ ਦੇ ਬ੍ਰਿਸਬੇਨ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਚਾਕੂ ਦਿਖਾ ਕੇ ਇਕ ਮਹਿਲਾ ਨੂੰ ਨਿਸ਼ਾਨਾ ਬਣਾਉਣ, ਆਪਣੇ ਕੋਲ ਬੰਬ ਦੀ ਝੂਠੀ ਧਮਕੀ ਦੇਣ ਅਤੇ ਹਵਾਈ ਅੱਡੇ ਉੱਤੇ ਦੋ ਘੰਟੇ ਤੱਕ ਕੰਮਕਾਜ ਰੋਕਣ ਵਾਲੇ ਵਿਅਕਤੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।
ਕੱਲ੍ਹ ਦੇਰ ਰਾਤ ਹਵਾਈ ਅੱਡੇ ਉਤੇ ਹੰਗਾਮਾ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰਨ ਲਈ ਪੁਲਸ ਨੇ ਰਬੜ ਦੀਆਂ ਗੋਲੀਆਂ ਚਲਾਈਆਂ। ਇਸ ਦੇ ਬਾਅਦ ਪੁਲਸ ਨੇ ਦੱਸਿਆ ਕਿ ਘਟਨਾ ਅੱਤਵਾਦ ਨਾਲ ਜੁੜੀ ਹੋਈ ਨਹੀਂ। ਹਵਾਈ ਅੱਡਾ ਪ੍ਰਬੰਧਕਾਂ ਨੇ ਦੱਸਿਆ ਕਿ ਹੰਗਾਮੇ ਦੇ ਕਾਰਨ ਆਵਾਜਾਈ ਕਰੀਬ ਤਿੰਨ ਘੰਟੇ ਪ੍ਰਭਾਵਿਤ ਰਹੀ। ਪੂਰੀ ਘਟਨਾ ਟਰਮੀਨਲ ਦੇ ਫੂਡ ਕੋਰਟ ਤੋਂ ਸ਼ੁਰੂ ਹੋਈ, ਜਿਥੇ ਇਕ ਵਿਅਕਤੀ ਨੇ ਇਕ ਮਹਿਲਾ ਨੂੰ ਚਾਕੂ ਦਿਖਾਇਆ ਅਤੇ ਫਿਰ ਮੇਜ਼ 'ਤੇ ਨਕਲੀ ਬੰਬ ਰੱਖ ਦਿੱਤਾ। ਘਟਨਾ ਤੋਂ ਪਰੇਸ਼ਾਨ ਸੈਂਕੜੇ ਲੋਕ ਇਧਰ ਉਧਰ ਭੱਜਣ ਲੱਗ ਪਏ। ਇਕ ਪ੍ਰਤੱਖ ਦਰਸ਼ੀ ਨੇ ਦੱਸਿਆ ਕਿ ਉਸ ਵਿਅਕਤੀ ਦੇ ਕੋਲ ਦੋ ਵੱਡੇ ਚਾਕੂ ਸਨ। ਪੁਲਸ ਕਮਿਸ਼ਨਰ ਇਯਾਨ ਸਟੀਵਾਰਟ ਨੇ ਦੱਸਿਆ ਕਿ ਦੋਸ਼ੀ ਅਰਬੀ ਵਿੱਚ ਬੋਲ ਰਿਹਾ ਸੀ, ਇਸ ਲਈ ਅਰਬੀ ਬੋਲਣ ਵਾਲਾ ਇਕ ਪੁਲਸ ਅਧਿਕਾਰੀ ਓਥੇ ਪੁੱਜਾ। ਪੁਲਸ ਡਿਟੈਕਟਿਵ ਸੁਪਰਡੈਂਟ ਟੋਨੀ ਫਲੇਮਿੰਗ ਨੇ ਕਿਹਾ ਕਿ ਜਦ ਵਿਅਕਤੀ ਨੇ ਬੰਬ ਹੋਣ ਦਾ ਦਾਅਵਾ ਕੀਤਾ ਤਾਂ ਪੁਲਸ ਨੇ ਰਬੜ ਦੀਆਂ ਗੋਲੀਆਂ ਚਲਾਈਆਂ। ਇਸ ਦੇ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਦੀ ਜਾਂਚ ਚੱਲ ਰਹੀ ਹੈ। ਹਵਾਈ ਅੱਡੇ ਨੂੰ ਧਮਾਕੇ ਨਾਲ ਉਡਾਣ ਦੀ ਧਮਕੀ ਦੇਣ ਲਈ ਦੋਸ਼ੀ ਨੂੰ 10 ਸਾਲ ਦੀ ਸਜ਼ਾ ਹੋ ਸਕਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ