Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਭਾਰਤੀ ਪੇਸ਼ੇਵਰ ਨੇ ਬ੍ਰਿਟਿਸ਼ ਰੈਜ਼ੀਡੈਂਸੀ ਦੀ ਕਾਨੂੰਨੀ ਜੰਗ ਜਿੱਤੀ

February 04, 2019 09:21 PM
ਨਿਸ਼ਾ ਮੋਹਿਤੇ

ਲੰਡਨ, 4 ਫਰਵਰੀ (ਪੋਸਟ ਬਿਊਰੋ)- ਵਿਵਾਦ ਵਾਲੀ ਕੌਮੀ ਸੁਰੱਖਿਆ ਮਦ ਨਾਲ ਬ੍ਰਿਟੇਨ ਠਹਿਰਨ (ਬ੍ਰਿਟਿਸ਼ ਰੈਜ਼ੀਡੈਂਸੀ ਰਾਈਟਸ) ਅਤੇ ਕੰਮ ਕਰਨ ਦੇ ਹੱਕਾਂ ਤੋਂ ਵਾਂਝੇ ਕਰਨ ਦੇ ਖਿਲਾਫ ਕਾਨੂੰਨੀ ਲੜਾਈ ਲੜ ਰਹੇ ਸੈਂਕੜੇ ਲੋਕਾਂ ਵਿੱਚ ਸ਼ਾਮਲ ਇਕ ਦਵਾਈਆਂ ਦੇ ਮਾਹਰ ਭਾਰਤੀ ਮੂਲ ਦੇ ਵਿਅਕਤੀ ਨੇ ਕੱਲ੍ਹ ਇਹ ਅੜਿੱਕਾ ਦੂਰ ਹੋਣ ਦਾ ਜਸ਼ਨ ਮਨਾਇਆ ਹੈ। ਉਸ ਨੂੰ ਇਸ ਗੱਲ ਦਾ ਗੁੱਸਾ ਹੈ ਕਿ ਬ੍ਰਿਟਿਸ਼ ਗ੍ਰਹਿ ਵਿਭਾਗ ਨੂੰ ਆਪਣੀ ਗਲਤੀ ਮੰਨਣ 'ਚ ਇੰਨਾ ਸਮਾਂ ਲੱਗਾ।
ਨਿਸ਼ਾ ਮੋਹਿਤੇ ਦੀ ਆਮਦਨ ਟੈਕਸ ਫਾਈਲਿੰਗ 'ਚ ਅਕਾਊਂਟੈਂਟ ਦੀ ਗਲਤੀ ਕਾਰਨ ਉਨ੍ਹਾਂ 'ਤੇ ਬ੍ਰਿਟੇਨ ਦੇ ਗ੍ਰਹਿ ਵਿਭਾਗ ਨੇ ਗਲਤ ਕਾਰਜਾਂ ਦਾ ਦੋਸ਼ ਲਾਇਆ ਸੀ। ਉਨ੍ਹਾਂ ਕਾਨੂੰਨ ਮੁਤਾਬਕ ਮਿਥੇ ਸਮੇਂ ਅੰਦਰ ਹੀ ਇਹ ਗਲਤੀ ਸਹੀ ਕਰ ਲਈ ਸੀ, ਪਰ ਭਾਰਤ ਦੇ ਕਈ ਹੁਨਰਮੰਦ ਪੇਸ਼ੇਵਰਾਂ ਨਾਲ ਉਨ੍ਹਾਂ 'ਤੇ ਵੀ ਅਨਿਸ਼ਚਿਤ ਸਮੇਂ ਤੱਕ ਰਹਿਣ ਬਾਰੇ ਅਰਜ਼ੀਆਂ 'ਚ ਜ਼ਰੂਰੀ ਆਮਦਨ ਸੀਮਾ ਰੇਖਾ ਨੂੰ ਪੂਰਾ ਕਰਨ ਲਈ ਬ੍ਰਿਟਿਸ਼ ਅਧਿਕਾਰੀਆਂ ਨੂੰ ਜਾਣਬੁੱਝ ਕੇ ਗੁੰਮਰਾਹ ਕਰਨ ਦਾ ਦੋਸ਼ ਲੱਗਾ ਸੀ। ਮੋਹਿਤੇ ਨੇ ਕਿਹਾ ਕਿ ਇਨ੍ਹਾਂ ਸਾਲਾਂ ਦੌਰਾਨ ਖੁਦ ਨੂੰ ਸਹੀ ਸਾਬਤ ਕਰਨ ਦੀ ਲੰਮੀ ਲੜਾਈ ਪਿੱਛੋਂ ਜਿੱਤ ਨਸੀਬ ਹੋਣੀ ਰਾਹਤ ਦੀ ਗੱਲ ਹੈ, ਉਨ੍ਹਾਂ ਨੂੰ ਇਸ ਗੱਲ ਦਾ ਗੁੱਸਾ ਹੈ ਕਿ ਗ੍ਰਹਿ ਮੰਤਰਾਲੇ ਨੂੰ ਦੋ ਸਾਲਾਂ ਦੌਰਾਨ ਆਪਣੀ ਗਲਤੀ ਸੁਧਾਰਨ ਦੇ ਕਈ ਮੌਕੇ ਮਿਲੇ, ਪਰ ਬਰਤਾਨੀਆ 'ਚ ਰਹਿਣ ਦੇ ਅਧਿਕਾਰ ਤੋਂ ਉਸ ਨੂੰ ਵਾਂਝਾ ਹੀ ਰੱਖਿਆ ਗਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ