Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਪ੍ਰਧਾਨ ਮੰਤਰੀ ਮੇਅ ਨੇ ਬ੍ਰੈਗਜ਼ਿਟ ਸਮੇਂ ਸਿਰ ਕਰਵਾਉਣ ਦਾ ਦਿ੍ਰੜ੍ਹ ਇਰਾਦਾ ਫਿਰ ਵਿਖਾਇਆ

February 04, 2019 09:25 PM

ਲੰਡਨ, 4 ਫਰਵਰੀ (ਪੋਸਟ ਬਿਊਰੋ)- ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਫਿਰ ਕਿਹਾ ਹੈ ਕਿ ਉਹ ਸਮੇਂ ਸਿਰ ਬ੍ਰੈਗਜ਼ਿਟ ਪ੍ਰਕਿਰਿਆ ਪੂਰੀ ਕਰਨ ਲਈ ਦਿ੍ਰੜ੍ਹ ਹੈ, ਉਹ ਨਵੇਂ ਵਿਚਾਰ, ਨਵੇਂ ਸੁਧਾਰ ਦੇ ਨਾਲ ਆਇਰਸ਼ ਬੈਕਸਟਾਪ ਲਈ ਗੱਲਬਾਤ ਕਰਨ ਲਈ ਬਰੱਸਲਜ਼ ਜਾਵੇਗੀ।
ਬੀਤੇ ਦਿਨੀਂ ਪਾਰਲੀਮੈਂਟ ਮੈਂਬਰਾਂ ਨੇ ਬ੍ਰੈਗਜ਼ਿਟ ਤੋਂ ਬਾਅਦ ਨੌਰਦਰਨ ਆਇਰਲੈਂਡ ਦੀਆਂ ਸਰਹੱਦਾਂ ਖੁੱਲ੍ਹਾ ਰੱਖਣ ਲਈ ਬਦਲਵੇਂ ਪ੍ਰਬੰਧ ਕਰਨ ਦੇ ਹੱਕ ਵਿੱਚ ਵੋਟਾਂ ਪਾਈਆਂ ਸਨ। ਕੁਝ ਮੈਂਬਰਾਂ ਦਾ ਕਹਿਣਾ ਹੈ ਕਿ ਯੂਰਪੀ ਯੂਨੀਅਨ ਤੋਂ ਵੱਖ ਹੋਣ ਲਈ ਹੋਰ ਸਮਾਂ ਚਾਹੀਦਾ ਹੈ। ਬ੍ਰਿਟਿਸ਼ ਪਾਰਲੀਮੈਂਟ ਦੇ ਮੈਂਬਰਾਂ ਦੀ ਆਮ ਸਹਿਮਤੀ ਨੌਰਦਨ ਆਇਰਲੈਂਡ ਅਤੇ ਆਇਰਿਸ਼ ਰਿਪਬਲਿਕ ਦੀਆਂ ਸਰਹੱਦਾਂ ਬਾਰੇ ਨਹੀਂ ਬਣ ਰਹੀ, ਕਿਉਂਕਿ ਬਹੁ ਗਿਣਤੀ ਬ੍ਰੈਗਜ਼ਿਟ ਤੋਂ ਬਾਅਦ ਸਰਹੱਦਾਂ ਖੁੱਲ੍ਹੀਆਂ ਰੱਖਣਾ ਚਾਹੁੰਦੇ ਹਨ। ਆਰਟੀਕਲ 50 ਲਾਗੂ ਹੋਣ ਤੋਂ ਦੋ ਸਾਲ ਬਾਅਦ ਬ੍ਰੈਗਜ਼ਿਟ ਹੋਣਾ ਹੈ, ਜਿਸ ਆਧਾਰ 'ਤੇ 29 ਮਾਰਚ 2019 ਨੂੰ ਰਾਤੀਂ 11 ਵਜੇ ਯੂ ਕੇ ਦਾ ਯੂਰਪੀ ਯੂਨੀਅਨ ਤੋਂ ਵੱਖ ਹੋਣ ਦਾ ਸਮਾਂ ਨਿਸ਼ਚਿਤ ਹੈ। ਦੂਜੇ ਪਾਸੇ ਸਿਆਸੀ ਮਾਹਰਾਂ ਵੱਲੋਂ ਜੂਨ 'ਚ ਆਮ ਚੋਣਾਂ ਕਰਵਾਏ ਜਾਣ ਦੇ ਅੰਦਾਜ਼ੇ ਲੱਗਣੇ ਸ਼ੁਰੂ ਹੋ ਗਏ ਹਨ। ਪ੍ਰਧਾਨ ਮੰਤਰੀ ਨੇ ਵਾਅਦਾ ਕੀਤਾ ਹੈ ਕਿ ਉਹ ਬਰੱਸਲਜ਼ ਨਾਲ ਗੱਲਬਾਤ ਮੌਕੇ ਬ੍ਰਿਟੇਨ ਅਤੇ ਨੌਰਦਨ ਆਇਰਲੈਂਡ ਲਈ ਲੜਾਈ ਲੜੇਗੀ। ਥੈਰੇਸਾ ਮੇਅ ਨੇ ਕਿਹਾ ਕਿ ਲੇਬਰ ਲੀਡਰ ਜੈਰਮੀ ਕੌਰਬਿਨ ਉਨ੍ਹਾਂ ਦੀਆਂ ਯੋਜਨਾਵਾਂ ਦੀ ਹਮਾਇਤ ਨਹੀਂ ਕਰ ਰਹੇ। ਉਨ੍ਹਾਂ ਇਕ ਵਾਰ ਫਿਰ ਕਿਹਾ ਕਿ ਵੱਖਰੇਵਿਆਂ ਨੂੰ ਪਾਸੇ ਕਰਕੇ 29 ਮਾਰਚ ਨੂੰ ਸਮੇਂ ਸਿਰ ਬ੍ਰੈਗਜ਼ਿਟ ਕਰਨ ਲਈ ਇਕ ਪਾਸੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਜਦ ਕਿ ਜੈਰਮੀ ਕੌਰਬਿਨ ਨੇ ਸਕਾਟਲੈਂਡ ਦੌਰੇ ਮੌਕੇ ਮੁੜ ਆਮ ਚੋਣਾਂ ਦੀ ਮੰਗ ਨੂੰ ਦੁਹਰਾਇਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ