Welcome to Canadian Punjabi Post
Follow us on

18

August 2019
ਬ੍ਰੈਕਿੰਗ ਖ਼ਬਰਾਂ :
ਕੈਨੇਡਾ

ਭਾਈਵਾਲਾਂ ਨਾਲ ਮੀਟਿੰਗ ਤੋਂ ਪਹਿਲਾਂ ਟਰੂਡੋ ਨੇ ਵੈਨੇਜ਼ੁਏਲਾ ਦੇ ਆਗੂ ਨਾਲ ਕੀਤੀ ਗੱਲਬਾਤ

February 05, 2019 05:05 AM

ਓਟਵਾ, 4 ਫਰਵਰੀ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਆਫਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਉਸ ਵਿਅਕਤੀ ਨਾਲ ਗੱਲ ਕੀਤੀ ਹੈ ਜਿਸ ਨੂੰ ਕੈਨੇਡਾ ਤੇ ਉਨ੍ਹਾਂ ਦੇ ਕਈ ਭਾਈਵਾਲ ਵੈਨੇਜ਼ੁਏਲਾ ਦਾ ਯੋਗ ਆਗੂ ਮੰਨਦੇ ਹਨ।
ਟਰੂਡੋ ਦੇ ਆਫਿਸ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨੇ ਜੁਆਨ ਗੁਆਇਡੋ ਨਾਲ ਗੱਲਬਾਤ ਕੀਤੀ ਹੈ ਤੇ ਹੋਰਨਾਂ ਮੁਲਕਾਂ ਨੂੰ ਇਹ ਸਪਸ਼ਟ ਸੰਕੇਤ ਦਿੱਤਾ ਹੈ ਕਿ ਪੀਐਮਓ ਮਦੁਰੋ ਹਕੂਮਤ ਨੂੰ ਜਾਇਜ਼ ਨਹੀਂ ਮੰਨਦੇ। ਪੀਐਮਓ ਵੱਲੋਂ ਜਾਰੀ ਇੱਕ ਬਿਆਨ ਵਿੱਚ ਆਖਿਆ ਗਿਆ ਕਿ ਦੋਵਾਂ ਅਧਿਕਾਰੀਆਂ ਨੇ ਵੈਨੇਜ਼ੁਏਲਾ ਦੇ ਸੰਵਿਧਾਨ ਦਾ ਆਦਰ ਕਰਨ ਦੀ ਲੋੜ ਉੱਤੇ ਵੀ ਵਿਚਾਰ ਚਰਚਾ ਕੀਤੀ। ਇਸ ਦੇ ਨਾਲ ਹੀ ਦੋਵਾਂ ਆਗੂਆਂ ਨੇ ਸਹੀ ਤੇ ਯੋਗ ਰਾਸ਼ਟਰਪਤੀ ਚੋਣਾਂ ਕਰਵਾਉਣ ਦੀ ਲੋੜ ਉੱਤੇ ਵੀ ਜ਼ੋਰ ਦਿੱਤਾ।
ਇਹ ਖੁਲਾਸਾ ਕੈਨੇਡਾ ਤੇ ਤਥਾ ਕਥਿਤ ਲੀਮਾ ਗਰੁੱਪ ਵਿੱਚ ਕੈਨੇਡਾ ਦੇ ਸਹਿਯੋਗੀਆਂ ਦੇ ਓਟਵਾ ਵਿੱਚ ਮੁਲਾਕਾਤ ਕਰਨ ਤੋਂ ਇੱਕ ਦਿਨ ਪਹਿਲਾਂ ਹੋਇਆ। ਕੈਨੇਡਾ ਦਰਜਨ ਭਰ ਭਾਈਵਾਲਾਂ ਨੇ ਵੈਨੇਜ਼ੁਏਲਾ ਦੀ ਵਿਰੋਧੀ ਧਿਰ ਦਾ ਸਮਰਥਨ ਕਰਨ ਦਾ ਇਹ ਨਵਾਂ ਰਾਹ ਲੱਭਿਆ ਹੈ। ਇਸ ਨਾਲ ਬ੍ਰਾਜ਼ੀਲ ਤੇ ਕੋਲੰਬੀਆ ਵਿੱਚ ਵੀ ਰਫਿਊਜੀ ਸੰਕਟ ਹੱਲ ਹੋਣ ਦੀ ਸੰਭਾਵਨਾ ਹੈ।
ਜਿਸ ਤੇਜ਼ੀ ਨਾਲ ਵੈਨੇਜ਼ੁਏਲਾ ਦਾ ਸੰਕਟ ਵੱਧ ਰਿਹਾ ਹੈ ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਅਜੇ ਵੀ ਏਜੰਡਾ ਫਾਈਨਲ ਨਹੀਂ ਹੋ ਸਕਿਆ ਹੈ। ਇਸ ਦੇ ਸੁ਼ੱਕਰਵਾਰ ਨੂੰ ਫਾਈਨਲ ਹੋਣ ਦੀ ਆਸ ਹੈ। ਜਿ਼ਕਰਯੋਗ ਹੈ ਕਿ ਕੈਨੇਡਾ, ਵੈਨੇਜ਼ੁਏਲਾ ਦੇ ਮਾਨਵਤਾਵਾਦੀ ਸੰਕਟ ਲਈ ਹੁਣ ਤੱਕ 2.2 ਮਿਲੀਅਨ ਡਾਲਰ ਦਾ ਯੋਗਦਾਨ ਪਾ ਚੁੱਕਿਆ ਹੈ।

 

Have something to say? Post your comment
ਹੋਰ ਕੈਨੇਡਾ ਖ਼ਬਰਾਂ
ਅਟਾਰਨੀ ਜਨਰਲ ਤੇ ਨਿਆਂ ਮੰਤਰੀ ਦੀਆਂ ਭੂਮਿਕਾਵਾਂ ਵੰਡਣ ਦੀ ਕੋਈ ਲੋੜ ਨਹੀਂ : ਰਿਪੋਰਟ
ਜੋਡੀ ਵਿਲਸਨ ਰੇਅਬੋਲਡ ਦੇ ਮੁਕਾਬਲੇ ਵਿੱਚ ਨੂਰਮੁਹੰਮਦ ਨੂੰ ਮੈਦਾਨ ਵਿੱਚ ਉਤਾਰਨਗੇ ਲਿਬਰਲ
ਬਰੈਂਪਟਨ ਦੇ ਇੱਕ ਘਰ ਵਿੱਚ ਹੋਇਆ ਧਮਾਕਾ, ਪੰਜ ਸਾਲਾ ਬੱਚਾ ਤੇ ਤਿੰਨ ਬਾਲਗ ਜ਼ਖ਼ਮੀ
ਬਰੈਂਪਟਨ ਹਾਕੀ ਨਾਈਟ ਵਿੱਚ ਹਿੱਸਾ ਲੈਣਗੇ ਐਨਐਚਐਲ ਦੇ ਨਗੀਨੇ ਤੇ ਲੋਕਲ ਸੈਲੇਬ੍ਰਿਟੀਜ਼
ਕੋਕੀਨ ਰੱਖਣ ਦੇ ਦੋਸ਼ ਵਿੱਚ 70 ਸਾਲਾ ਮਹਿਲਾ ਨੂੰ ਕੀਤਾ ਗਿਆ ਚਾਰਜ
ਗੰਨ ਹਿੰਸਾ ਰੋਕਣ ਲਈ ਐਲਾਨੇ ਗਏ ਫੰਡਾਂ ਤੋਂ ਬਾਅਦ ਟਰੂਡੋ ਕਰਨਗੇ ਟੋਰੀ ਨਾਲ ਵਿਚਾਰ ਵਟਾਂਦਰਾ
ਪਰਵਾਸੀਆਂ ਲਈ ਕਾਨੂੰਨੀ ਸਹਾਇਤਾ ਵਿੱਚ ਫੋਰਡ ਵੱਲੋਂ ਕੀਤੀ ਕਟੌਤੀ ਦੀ ਟਰੂਡੋ ਵੱਲੋਂ ਨਿਖੇਧੀ
ਹਾਈਵੇਅ 401 ਉੱਤੇ ਹੋਏ ਹਾਦਸੇ ਵਿੱਚ ਦੋ ਹਲਾਕ. ਪੰਜਾਬੀ ਮੂਲ ਦੇ ਗੋਨੀ ਬਰਾੜ ਦੀ ਹੋਈ ਮੌਤ
ਓਸਲਰ ਦੇ ਪੋਇਟ ਪ੍ਰੋਜੈਕਟ ਨੂੰ ਹੈਲਥ ਕੈਨੇਡਾ ਵੱਲੋਂ ਹਾਸਲ ਹੋਏ 1.5 ਮਿਲੀਅਨ ਡਾਲਰ ਦੇ ਫੰਡ
ਮੈਕਲਿਓਡ, ਸ਼ਮੈਗੈਲਸਕੀ ਮਾਮਲੇ ਵਿੱਚ ਅੱਜ ਐਲਾਨ ਕਰੇਗੀ ਆਰਸੀਐਮਪੀ