Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਕੈਨੇਡਾ ਨੇ ਵੈਨੇਜ਼ੁਏਲਾ ਦੀ ਫੌਜ ਨੂੰ ਗੁਆਇਡੋ ਨੂੰ ਆਪਣਾ ਸੱਚਾ ਆਗੂ ਮੰਨਣ ਦੀ ਕੀਤੀ ਅਪੀਲ

February 05, 2019 08:02 AM

ਓਟਵਾ, 4 ਫਰਵਰੀ (ਪੋਸਟ ਬਿਊਰੋ) : ਵੈਨੇਜ਼ੁਏਲਾ ਦੀ ਜਮਹੂਰੀਅਤ ਪੱਖੀ ਲਹਿਰ ਵੱਲੋਂ ਕੈਨੇਡਾ ਤੇ ਉਸ ਦੇ ਸਹਿਯੋਗੀਆਂ ਦੇ ਉਸ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ ਜਿਸ ਵਿੱਚ ਦੇਸ਼ ਦੀ ਫੌਜ ਨੂੰ ਵਿਰੋਧੀ ਧਿਰ ਦੇ ਆਗੂ ਜੁਆਨ ਗੁਆਇਡੋ ਨੂੰ ਦੇਸ਼ ਦਾ ਸੱਚਾ ਆਗੂ ਮੰਨਣ ਤੇ ਉਸ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ।
ਓਟਵਾ ਵਿੱਚ ਸੋਮਵਾਰ ਨੂੰ ਹੋਈ ਹੰਗਾਮੀ ਮੀਟਿੰਗ ਤੋਂ ਬਾਅਦ ਲੀਮਾ ਗਰੁੱਪ ਦੇ ਐਲਾਨਨਾਮੇ ਵਿੱਚ ਇਹ ਜਿ਼ਕਰ ਉੱਘੇ ਏਅਰ ਫੋਰਸ ਜਨਰਲ, ਜੋ ਕਿ ਕਦੇ ਸਮਾਜਵਾਦੀ ਰਾਸ਼ਟਰਪਤੀ ਨਿਕੋਲਸ ਮਦੁਰੋ ਦਾ ਵਫਾਦਾਰ ਹੁੰਦਾ ਸੀ, ਦੇ ਦਲ ਬਦਲਣ ਤੋਂ ਦੋ ਦਿਨ ਬਾਅਦ ਆਇਆ। ਜਿ਼ਕਰਯੋਗ ਹੈ ਕਿ ਵੈਨੇਜ਼ੁਏਲਾ ਵਿੱਚ ਮਦੁਰੋ ਉੱਤੇ ਅਹੁਦਾ ਛੱਡਣ ਲਈ ਦਬਾਅ ਪਾਉਣ ਵਾਸਤੇ ਵੱਡੀ ਪੱਧਰ ਉੱਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਲੀਮਾ ਗਰੁੱਪ ਦੀ ਮੀਟਿੰਗ ਵੀ ਅਜਿਹੇ ਮੁਜ਼ਾਹਰਿਆਂ ਦਰਮਿਆਨ ਹੀ ਹੋਈ।
ਇਸ ਗਰੁੱਪ ਵੱਲੋਂ ਕੀਤੇ ਗਏ ਐਲਾਨ ਵਿੱਚ ਵੈਨੇਜ਼ੁਏਲਾ ਦੀਆਂ ਕੌਮੀ ਹਥਿਆਰਬੰਦ ਸੈਨਾਵਾਂ ਨੂੰ ਆਪਣੀ ਵਫਾਦਾਰੀ ਅੰਤਰਿਮ ਪ੍ਰੈਜ਼ੀਡੈਂਟ ਵੱਲ ਵਿਖਾਉਣ ਤੇ ਉਸ ਨੂੰ ਕਮਾਂਡਰ ਇਨ ਚੀਫ ਦਾ ਦਰਜਾ ਦੇਣ ਦੀ ਗੱਲ ਕੀਤੀ ਗਈ। ਇਸ ਤੋਂ ਇਲਾਵਾ ਹਥਿਆਰਬੰਦ ਸੈਨਾਵਾਂ ਤੋਂ ਇਹ ਮੰਗ ਵੀ ਕੀਤੀ ਗਈ ਕਿ ਵੈਨੇਜ਼ੁਏਲਾ ਵਿੱਚ ਮਾਨਵਤਾਵਾਦੀ ਸਹਿਯੋਗ ਦੇ ਦਾਖਲੇ ਤੇ ਟਰਾਂਜਿ਼ਟ ਵਿੱਚ ਕੋਈ ਅੜਿੱਕਾ ਨਾ ਡਾਹਿਆ ਜਾਵੇ।
ਓਟਵਾ ਵਿੱਚ ਸੋਮਵਾਰ ਨੂੰ ਹੋਈ ਮੀਟਿੰਗ ਵਿੱਚ ਗੁਆਇਡੋ ਦੇ ਨੁਮਾਇੰਦੇ ਓਰਲੈਂਡੋ ਵਿਏਰਾਬਲੈਂਕੋ ਨੇ ਆਖਿਆ ਕਿ ਇਹ ਫੈਸਲਾ ਉਨ੍ਹਾਂ ਦੇ ਦੇਸ਼ ਨੂੰ ਆਰਥਿਕ ਤੇ ਸਿਆਸੀ ਸੰਕਟ ਤੋਂ ਉਭਾਰਨ ਦੇ ਨਾਲ ਨਾਲ ਜਮਹੂਰੀਅਤ ਦੇ ਰਾਹ ਤੋਰਨ ਵੱਲ ਅਹਿਮ ਕਦਮ ਹੋਵੇਗਾ।

 

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ