Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਯੂਰਪੀਨ ਯੂਨੀਅਨ ਵੱਲੋਂ ਤੁਰਕਮੇਨਿਸਤਾਨ ਏਅਰਲਾਈਨਜ਼ ਉੱਤੇ ਰੋਕਾਂ ਲਾਗੂ

February 05, 2019 08:18 AM

* ਸੁਰੱਖਿਆ ਕਾਰਨਾਂ ਹੇਠ ਲੱਗੀ ਰੋਕ ਤੋਂ ਭਾਰਤੀ ਲੋਕ ਪ੍ਰਭਾਵਤ

ਲੰਡਨ, 4 ਫਰਵਰੀ, (ਪੋਸਟ ਬਿਊਰੋ)- ਸਕਿਓਰਟੀ ਦੇ ਕਾਰਨ ਹੇਠ ਤੁਰਕਮੇਨਿਸਤਾਨ ਏਅਰਲਾਈਨਜ਼ ਦੀਆਂ ਉਡਾਣਾਂ ਨੂੰ ਬ੍ਰਿਟੇਨ ਨੇ ਸਸਪੈਂਡ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਹੈ ਕਿ ਇਹ ਫ਼ੈਸਲਾ 28 ਦੇਸ਼ਾਂ ਦੇ ਸੰਗਠਨ ਯੂਰਪੀ ਯੂਨੀਅਨ (ਈ ਯੂ) ਨੇ ਕੀਤਾ ਹੈ। ਯੂਰਪੀ ਯੂਨੀਅਨ ਦੇ ਇਸ ਅਚਾਨਕ ਹੋਏ ਫ਼ੈਸਲੇ ਦਾ ਅਸਰ ਭਾਰਤ ਤੋਂ ਸ਼ੁਰੂ ਹੋਣ ਵਾਲੀਆਂ ਕੁਝ ਨਵੀਂਆਂ ਅਤੇ ਸਸਤੀਆਂ ਹਵਾਈ ਸੇਵਾ ਦੀਆਂ ਉਡਾਣਾਂ `ਤੇ ਵੀ ਪਵੇਗਾ।
ਬ੍ਰਿਟੇਨ ਦੇ ਵਿਦੇਸ਼ ਅਤੇ ਕਾਮਨਵੈੱਲਥ ਬਾਰੇ ਦਫ਼ਤਰ ਨੇ ਕਿਹਾ ਹੈ ਕਿ ਯੂਰਪੀਅਨ ਏਵੀਏਸ਼ਨ ਸੇਫਟੀ ਏਜੰਸੀ ਨੇ ਤੁਰਕਮੇਨਿਸਤਾਨ ਏਅਰਲਾਈਨਜ਼ ਦੀਆਂ ਉਡਾਣਾਂ ਨੂੰ ਸਸਪੈਂਡ ਕਰਨ ਨੂੰ ਕਿਹਾ ਹੈ। ਇਸ ਫੈਸਲੇ ਦੇ ਨਾਲ ਅੰਮ੍ਰਿਤਸਰ ਤੋਂ ਬਰਮਿੰਘਮ ਅਤੇ ਲੰਡਨ ਦੇ ਹੀਥਰੋ ਏਅਰਪੋਰਟ ਲਈ ਇਸ ਏਅਰਲਾਈਨ ਦੀ ਉਡਾਣ ਵੀ ਸਸਪੈਂਡ ਹੋ ਜਾਵੇਗੀ ਤੇ ਨਵੀਂ ਦਿੱਲੀ ਤੋਂ ਹੀਥਰੋ ਏਅਰਪੋਰਟ ਤੱਕ ਇਸ ਦੀ ਉਡਾਣ ਵੀ ਰੁਕ ਜਾਵੇਗੀ। ਇਹ ਉਡਾਣ ਤੁਰਕਮੇਨਿਸਤਾਨ ਦੀ ਰਾਜਧਾਨੀ ਅਸ਼ਗਾਬਾਦ ਹੁੰਦੇ ਹੋਏ ਪਹੁੰਚਦੀ ਸੀ। ਪੰਜਾਬ ਦੇ ਮੁਸਾਫਰਾਂ ਨੂੰ ਬ੍ਰਿਟੇਨ ਦੀ ਯਾਤਰਾ ਲਈ ਇਹ ਹਵਾਈ ਸੇਵਾ ਸਭ ਤੋਂ ਵੱਧ ਸਸਤੀ ਪੈਂਦੀ ਸੀ। ਯੂਰਪੀ ਯੂਨੀਅਨ ਦੀ ਏਜੰਸੀ ਨੇ ਇਹ ਕਾਰਵਾਈ ਹਵਾਈ ਯਾਤਰਾ ਲਈ ਜ਼ਰੂਰੀ ਕੌਮਾਂਤਰੀ ਸੁਰੱਖਿਆ ਸਟੈਂਡਰਜ਼ ਪੂਰੇ ਨਾ ਹੋਣ ਦੇ ਬਾਅਦ ਕੀਤੀ ਦੱਸੀ ਹੈ।
ਕਿਸੇ ਸਮੇਂ ਸੋਵੀਅਤ ਯੂਨੀਅਨ ਦਾ ਹਿੱਸਾ ਰਹੇ ਤੁਰਕਮੇਨਿਸਤਾਨ ਨੇ ਵੱਖਰੇ ਹੋਣ ਮਗਰੋਂ ਸਾਲ 1992 ਵਿੱਚ ਇਹ ਏਅਰਲਾਈਨ ਕੰਪਨੀ ਸ਼ੁਰੂ ਕੀਤੀ ਸੀ। ਯੂਰਪੀਨ ਏਜੰਸੀ ਦੇ ਫ਼ੈਸਲੇ ਨਾਲ ਇਸ ਏਅਰਲਾਈਨ ਦੀਆਂ ਬ੍ਰਿਟੇਨ, ਫਰਾਂਸ ਤੇ ਜਰਮਨੀ ਦੀਆਂ ਉਡਾਣਾਂ ਪ੍ਰਭਾਵਤ ਹੋਣਗੀਆਂ ਹਨ। ਬ੍ਰੈਗਜ਼ਿਟ ਦੇ ਆਪਣੇ ਪੱਕੇ ਫੈਸਲੇ ਪਿੱਛੋਂ ਵੀ 29 ਮਾਰਚ ਤਕ ਬ੍ਰਿਟੇਨ ਹਾਲੇ ਤੱਕ ਯੂਰਪੀ ਯੂਨੀਅਨ ਦਾ ਮੈਂਬਰ ਹੈ। ਇਸੇ ਲਈ ਯੂਰਪੀ ਯੂਨੀਅਨ ਦੇ ਫ਼ੈਸਲੇ ਉਸ ਉੱਤੇ ਲਾਗੂ ਹੁੰਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ