Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਟਕਸਾਲੀ ਅਕਾਲੀ ਦਲ ਵਿੱਚ ਸ਼ਾਮਲ

February 06, 2019 08:39 AM

ਜਲੰਧਰ, 5 ਫਰਵਰੀ, (ਪੋਸਟ ਬਿਊਰੋ)- ਬਾਦਲ ਪਿਤਾ-ਪੁੱਤਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਟਕਸਾਲੀ ਆਗੂਆਂ ਵੱਲੋਂ ਬਣਾਏ ਗਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਅੱਜ ਓਦੋਂਂ ਹੋਰ ਬਲ ਮਿਲਿਆ, ਜਦੋਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਮੇਅਰ ਬੀਰ ਦਵਿੰਦਰ ਸਿੰਘ ਇਸ ਵਿੱਚ ਸ਼ਾਮਲ ਹੋ ਗਏ। ਬੀਰ ਦਰਿੰਦਰ ਵੱਲੋਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਆਉਣ ਉੱਤੇ ਇਸ ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੂਰਾ ਨੇ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਸਾਡੀ ਪਾਰਟੀ ਨੂੰ ਵੱਡਾ ਲਾਭ ਹੋਵੇਗਾ।
ਇਸ ਮੌਕੇ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਨਾਲ ਬਾਦਲ ਅਕਾਲੀ ਦਲ ਦੇ ਗਠਜੋੜ ਕਾਰਨ ਪਾਰਟੀ ਦਾ ਪੰਥਕ ਏਜੰਡਾ ਖਤਮ ਹੋ ਚੁੱਕਾ ਹੈ। ਉਨ੍ਹਾ ਕਿਹਾ ਕਿ ਉਹ 4 ਦਹਾਕਿਆਂ ਤੋਂ ਰਾਜਨੀਤੀ ਨਾਲ ਜੁੜੇ ਹੋਏ ਹਨ ਤੇ ਇਨ੍ਹਾਂ 40 ਸਾਲਾਂ ਵਿੱਚ ਅਕਾਲੀ ਦਲ ਟਕਸਾਲੀ ਦੇ ਸਾਰੇ ਆਗੂਆਂ ਨਾਲ ਸਾਂਝ ਰੱਖਦੇ ਰਹੇ ਹਨ, ਪਰ ਰਾਜਨੀਤੀ ਦਾ ਵਪਾਰੀਕਰਨ ਤੇ ਅਪਰਾਧੀਕਰਨ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਰਾਜਨੀਤੀ ਵਿੱਚ ਪੰਥਕ ਮੁੱਦਿਆਂ ਨੂੰ ਕਾਇਮ ਰੱਖਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨਾਲ ਜੁੜਿਆ ਹਾਂ।
ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਇਸ ਮੌਕੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਦੋਂ ਅਕਾਲੀ ਦਲ ਬੁਰੀ ਹਾਰਿਆ ਤਾਂ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕਿਹਾ ਸੀ ਕਿ ਹਾਰ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਜ਼ਿੰਮੇਵਾਰ ਹਨ, ਪਰ ਸਾਡੀ ਇਕ ਨਹੀਂ ਸੁਣੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਓਦੋਂ ਸੁਖਬੀਰ ਸਿੰਘ ਬਾਦਲ ਨੂੰ ਅਸਤੀਫਾ ਦੇਣ ਲਈ ਕਿਹਾ ਸੀ। ਬ੍ਰਹਮਪੁਰਾ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਵਾਲੇ ਰਾਮ ਰਹੀਮ ਨੂੰ ਮੁਆਫੀ ਦੇਣ ਤੇ ਬਰਗਾੜੀ ਵਿੱਚ ਹੋਏ ਗੋਲੀ ਕਾਂਡ ਬਾਰੇ ਵੀ ਉਹ ਬੋਲੇ ਸਨ, ਪਰ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ ਗਈ। ਬ੍ਰਹਮਪੁਰਾ ਅਤੇ ਬੀਰ ਦਵਿੰਦਰ ਸਿੰਘ ਨੇ ਬਾਦਲਾਂ ਦਾ ਨਾਂ ਲਏ ਬਿਨਾਂ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਮਿਲਣ ਦੀ ਗੱਲ ਕਹੀ ਤੇ ਨਾਲ ਇਹ ਕਿਹਾ ਕਿ ਓਦੋਂ ਪੁਲਸ ਨੇ ਅਕਾਲੀ ਦਲ ਦੇ ਵੱਡੇ ਆਗੂਆਂ ਦੇ ਕਹਿਣ ਉੱਤੇ ਹੀ ਗੋਲੀ ਚਲਾਈ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ