Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਬ੍ਰਿਟੇਨ ਵੱਲੋਂ ਵਿਜੇ ਮਾਲਿਆ ਨੂੰ ਭਾਰਤ ਦੇ ਹਵਾਲੇ ਕਰਨ ਦਾ ਹੁਕਮ

February 06, 2019 08:47 AM

ਲੰਡਨ, 5 ਫਰਵਰੀ (ਪੋਸਟ ਬਿਊਰੋ)- 9000 ਕਰੋੜ ਰੁਪਏ ਦੀ ਧੋਖਾਧੜੀ ਲਈ ਭਾਰਤ ਨੂੰ ਲੋੜੀਂਦੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਲੰਡਨ ਦੀ ਵੈਸਟ ਮਿੰਸਟਰ ਅਦਾਲਤ ਵੱਲੋਂ ਭਾਰਤ ਹਵਾਲੇ ਕਰਨ ਦੇ ਹੁਕਮਾਂ ਤੋਂ ਬਾਅਦ ਸਰਕਾਰ ਵੱਲੋਂ ਵੀ ਇਸ 'ਤੇ ਸਹੀ ਪਾ ਦਿੱਤੀ ਗਈ ਹੈ।
ਅਦਾਲਤੀ ਫੈਸਲੇ ਤੋਂ ਬਾਅਦ ਭਾਰਤ ਹਵਾਲਗੀ ਲਈ ਵਿਜੇ ਮਾਲਿਆ ਦਾ ਮਾਮਲਾ ਗ੍ਰਹਿ ਵਿਭਾਗ ਕੋਲ ਭੇਜ ਦਿੱਤਾ ਗਿਆ ਸੀ, ਜਿਸ ਨੂੰ ਕੱਲ੍ਹ ਗ੍ਰਹਿ ਮੰਤਰੀ ਸਾਜਿਦ ਜਾਵਿਦ ਨੇ ਹਰੀ ਝੰਡੀ ਦੇ ਦਿੱਤੀ। ਇਸ ਦੇ ਨਾਲ ਹੀ ਵਿਜੇ ਮਾਲਿਆ ਕੋਲ ਗ੍ਰਹਿ ਵਿਭਾਗ ਦੇ ਇਸ ਫੈਸਲੇ ਵਿਰੁੱਧ ਅਪੀਲ ਕਰਨ ਲਈ 14 ਦਿਨ ਦਾ ਸਮਾਂ ਹੈ। ਗ੍ਰਹਿ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਵਿਜੇ ਮਾਲਿਆ ਦੇ ਕੇਸ ਨੂੰ ਪੂਰੀ ਤਰ੍ਹਾਂ ਘੋਖਣ ਤੋਂ ਬਾਅਦ ਭਾਰਤ ਭੇਜਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਤਿੰਨ ਫਰਵਰੀ ਨੂੰ ਮਾਲਿਆ ਦੇ ਭਾਰਤ ਹਵਾਲਗੀ ਦਸਤਾਵੇਜ਼ਾਂ 'ਤੇ ਗ੍ਰਹਿ ਮੰਤਰੀ ਸਾਜਿਦ ਜਾਵਿਦ ਨੇ ਦਸਤਖਤ ਕੀਤੇ ਹਨ।
ਜਿ਼ਕਰ ਯੋਗ ਹੈ ਕਿ 10 ਦਸੰਬਰ 2018 ਨੂੰ ਵੈਸਟ ਮਿੰਸਟਰ ਮੈਜਿਸਟਰੇਟ ਅਦਾਲਤ ਦੀ ਜੱਜ ਐਮਾ ਅਰਬੂਥਨੋਟ ਨੇ ਅਸਹਿਮਤੀ ਪ੍ਰਗਟ ਕੀਤੀ ਸੀ ਕਿ ਵਿਜੇ ਮਾਲਿਆ ਨੂੰ ਭਾਰਤ ਹਵਾਲੇ ਕੀਤਾ ਜਾਂਦਾ ਹੈ ਤਾਂ ਇਸ ਨਾਲ ਉਸ ਨੇ ਮਨੁੱਖੀ ਅਧਿਕਾਰ ਪ੍ਰਭਾਵਿਤ ਹੋਣਗੇ। ਜੱਜ ਨੇ ਕਿਹਾ ਸੀ ਕਿ ਮਾਲਿਆ ਨੇ ਅਦਾਲਤ 'ਚ ਆਪਣੇ ਪੱਖ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਅਤੇ ਉਸ ਨੇ ਬੈਂਕਾਂ ਤੋਂ ਗਲਤ ਦਸਤਾਵੇਜ਼ਾਂ ਦੇ ਆਧਾਰ 'ਤੇ ਕਰਜ਼ਾ ਲਿਆ ਸੀ। ਉਸ ਖਿਲਾਫ ਝੂਠੇ ਕੇਸ ਦਾ ਕੋਈ ਸੰਕੇਤ ਨਹੀਂ ਹੈ। ਇਸ ਤੋਂ ਬਾਅਦ ਜੱਜ ਨੇ ਇਹ ਮਾਮਲਾ ਗ੍ਰਹਿ ਮੰਤਰੀ ਨੂੰ ਭੇਜ ਦਿੱਤਾ ਸੀ। ਇਹ ਵੀ ਜ਼ਿਕਰ ਯੋਗ ਹੈ ਕਿ ਅਪ੍ਰੈਲ 2017 'ਚ 63 ਸਾਲਾ ਵਿਜੇ ਮਾਲਿਆ ਨੂੰ ਯੂ ਕੇ ਵਿੱਚ ਹਵਾਲਗੀ ਦੇ ਵਾਰੰਟ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਸੀ, ਪਰ ਬਾਅਦ 'ਚ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ। ਮਾਲਿਆ ਦੀ ਭਾਰਤ ਹਵਾਲਗੀ ਨੂੰ ਲੰਡਨ ਅਦਾਲਤ 'ਚ ਦਿੱਤੀ ਚੁਣੌਤੀ 'ਚ ਉਨ੍ਹਾਂ 'ਤੇ ਲੱਗੇ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਕਿਹਾ ਗਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ