Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਮਨਤਾਰ ਬਰਾੜ ਕਹਿੰਦਾ: ਮੇਰੀ ਮਾਤਾ ਨੇ ਕਰਜ਼ਾ ਮੁਆਫੀ ਦੀ ਬੇਨਤੀ ਕਦੇ ਵੀ ਨਹੀਂ ਕੀਤੀ

February 06, 2019 08:50 AM

ਚੰਡੀਗੜ੍ਹ, 5 ਫਰਵਰੀ (ਪੋਸਟ ਬਿਊਰੋ)- ਕੋਟਕਪੂਰਾ ਦੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਹੈ ਕਿ ਉਨ੍ਹਾਂ ਦੀ ਮਾਤਾ ਕਰਜ਼ਾ ਮੁਆਫੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀ ਸੀ। ਇਸ ਲਈ ਉਨ੍ਹਾਂ ਦਾ ਨਾਮ ਕਰਜ਼ੇ ਦੀ ਮੁਆਫੀ ਵਾਲੀ ਲਿਸਟ ਵਿੱਚ ਪਾਉਣ ਵਾਲੇ ਅਫਸਰਾਂ ਅਤੇ ਆਗੂਆਂ ਉੱਤੇ ਕਾਰਵਾਈ ਕੀਤੀ ਜਾਵੇ।
ਇਸ ਬਾਰੇ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਇਸ ਦੇ ਪਿੱਛੇ ਜੋ ਲੋਕ ਹਨ, ਉਨ੍ਹਾਂ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਹੋਣਾ ਚਾਹੀਦਾ ਹੈ, ਜਿਨ੍ਹਾਂ ਨੇ ਮੇਰੀ ਮਾਤਾ ਮਨਜੀਤ ਕੌਰ ਦਾ ਨਾਮ ਲਾਭਪਾਤਰੀਆਂ ਵਿੱਚ ਪਾਇਆ ਸੀ, ਜਦ ਕਿ ਉਹ ਪੈਨਸ਼ਨ ਲੈ ਰਹੀ ਹੈ। ਉਨ੍ਹਾਂ ਦੀ ਮਾਤਾ ਨੇ ਨਾ ਕਦੇ ਇਸ ਸਕੀਮ ਲਈ ਅਰਜ਼ੀ ਦਿੱਤੀ ਅਤੇ ਨਾ ਇਸ ਮਕਸਦ ਦੇ ਲਈ ਜ਼ਰੂਰੀ ਐਫੀਡੇਵਿਟ ਦਿੱਤਾ ਸੀ। ਉਹ ਇਸ ਸਕੀਮ ਹੇਠ ਸਰਕਾਰ ਵੱਲੋਂ ਦਿੱਤਾ ਕੋਈ ਪੈਸਾ ਸਵੀਕਾਰ ਨਹੀਂ ਕਰੇਗੀ। ਸਾਡਾ ਪਰਵਾਰ ਸਰਕਾਰ ਨੂੰ ਬੇਨਤੀ ਕਰਦਾ ਹੈ ਕਿ ਉਹ ਪੂਰੀ ਕਰਜ਼ਾ ਮੁਆਫੀ ਸਕੀਮ ਲਾਗੂ ਕਰਨ ਤੋਂ ਬਚਣ ਲਈ ਇਹੋ ਜਿਹੇ ਹੱਥਕੰਡੇ ਨਾ ਅਪਣਾਏ, ਹੱਕਦਾਰ ਲਾਭਪਾਤਰੀਆਂ ਨੂੰ ਰਾਹਤ ਦੇਵੇ। ਇਹ ਸਾਰੀ ਘਟਨਾ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਉਹ ਇਸ ਬਾਰੇ ਮੁੱਖ ਮੰਤਰੀ ਨੂੰ ਲਿਖ ਕੇ ਜਾਂਚ ਦੀ ਮੰਗ ਕਰਨਗੇ ਅਤੇ ਇਸ ਵਿੱਚ ਫਰੀਦਕੋਟ ਕਾਂਗਰਸ ਦੇ ਨੇਤਾਵਾਂ ਦੀ ਜਾਂਚ ਹੋਣੀ ਚਾਹੀਦੀ ਹੈ, ਜਿਨ੍ਹਾਂ ਨੇ ਇਹ ਰੌਲਾ ਪਾਇਆ ਕਿ ਉਨ੍ਹਾਂ ਦੀ ਮਾਤਾ, ਜੋ ਉਨ੍ਹਾਂ ਦੇ ਪਿਤਾ ਸਾਬਕਾ ਵਿਧਾਇਕ ਮਰਹੂਮ ਜਸਵਿੰਦਰ ਸਿੰਘ ਬਰਾੜ ਦੀ ਪੈਨਸ਼ਨ ਲੈ ਰਹੀ ਹੈ, ਦਾ ਨਾਮ ਲਾਭ ਪਾਤਰੀਆਂ ਦੀ ਸੂਚੀ ਵਿੱਚ ਪਿਆ ਹੈ। ਬਰਾੜ ਨੇ ਕਿਹਾ ਕਿ ਕੁਝ ਹੋਰ ਅਕਾਲੀ ਨੇਤਾਵਾਂ ਨੇ ਵੀ ਉਨ੍ਹਾਂ ਨੂੰ ਦੱਸਿਆ ਹੈ ਕਿ ਉਨ੍ਹਾਂ ਦੀ ਜਾਣਕਾਰੀ ਦੇ ਬਿਨਾਂ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਦਾ ਨਾਮ ਲਾਭਪਾਤਰੀਆਂ ਦੀ ਸੂਚੀ ਵਿੱਚ ਪਾਇਆ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ