Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਐਨਡੀਪੀ ਦੇ ਸਾਬਕਾ ਐਮਪੀ ਪਾਲ ਡੇਵਰ ਨਹੀਂ ਰਹੇ

February 07, 2019 06:39 AM

ਓਟਵਾ, 6 ਫਰਵਰੀ (ਪੋਸਟ ਬਿਊਰੋ) : ਐਨਡੀਪੀ ਦੇ ਸਾਬਕਾ ਵਿਦੇਸ਼ੀ ਮਾਮਲਿਆਂ ਬਾਰੇ ਕ੍ਰਿਟਿਕ ਤੇ ਓਟਵਾ ਤੋਂ ਅਧਿਆਪਕ ਤੇ ਯੂਨੀਅਨ ਆਗੂ ਪਾਲ ਡੇਵਰ ਦੀ ਇੱਕ ਸਾਲ ਤੱਕ ਬ੍ਰੇਨ ਕੈਂਸਰ ਨਾਲ ਜੂਝਨ ਤੋਂ ਬਾਅਦ ਬੁੱਧਵਾਰ ਨੂੰ ਮੌਤ ਹੋ ਗਈ। 

ਬਚਪਨ ਵਿੱਚ ਡਿਸਲੈਕਸੀਆ ਨਾਲ ਸੰਘਰਸ਼ ਕਰਨ, ਸਿਆਸਤ ਵਿੱਚ ਕਦਮ ਧਰਦਿਆਂ ਹੀ ਐੱਡ ਬ੍ਰੌਡਬੈਂਟ ਤੋਂ ਬੁਰੀ ਤਰ੍ਹਾਂ ਹਾਰਨ, 2015 ਵਿੱਚ ਲਿਬਰਲਾਂ ਦੀ ਚੜ੍ਹਾਈ ਦੌਰਾਨ ਆਪਣੀ ਹਾਊਸ ਆਫ ਕਾਮਨਜ਼ ਦੀ ਸੀਟ ਨਾ ਬਚਾਅ ਸਕਣ ਤੋਂ ਬਾਅਦ ਗੰਭੀਰ ਰੂਪ ਵਿੱਚ ਬਿਮਾਰ ਪੈਣ ਵਾਲੇ 56 ਸਾਲਾ ਪਾਲ ਡੇਵਰ ਦਾ ਰੌਂਅ ਸਕਾਰਾਤਮਕ ਸੀ ਤੇ ਉਨ੍ਹਾਂ ਦਾ ਰਵੱਈਆ ਕਾਫੀ ਆਸ ਭਰਪੂਰ ਸੀ। ਉਨ੍ਹਾਂ ਨੂੰ ਪੂਰੀ ਆਸ ਸੀ ਕਿ ਇਸ ਸੰਸਾਰ ਨੂੰ ਰਹਿਣ ਲਈ ਬਿਹਤਰ ਥਾਂ ਬਣਾਇਆ ਜਾ ਸਕਦਾ ਹੈ।
ਡੇਵਰ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਫੇਸਬੁੱਕ ਪੇਜ ਉੱਤੇ ਪੋਸਟ ਕੀਤੇ ਗਏ ਉਨ੍ਹਾਂ ਦੇ ਆਖਰੀ ਸੁਨੇਹੇ ਵਿੱਚ ਲਿਖਿਆ ਹੈ ਕਿ ਅਸਲ ਤਬਦੀਲੀ ਉਦੋਂ ਆ ਸਕਦੀ ਹੈ ਜਦੋਂ ਸੱਤਾ ਨੌਜਵਾਨਾਂ ਹੱਥ ਸੌਂਪੀ ਜਾਵੇ। ਉਨ੍ਹਾਂ ਇਹ ਵੀ ਲਿਖਿਆ ਹੈ ਕਿ ਯੂਥ ਐਕਸ਼ਨ ਸਿਰਜਣ ਲਈ ਜਿੰਨੀ ਵੀ ਊਰਜਾ ਉਨ੍ਹਾਂ ਵਿੱਚ ਇਸ ਸਾਲ ਬਚੀ ਸੀ ਉਨ੍ਹਾਂ ਉਹ ਲਾ ਦਿੱਤੀ ਹੈ। ਅਸਲੀ ਫਰਕ ਲਿਆਉਣ ਲਈ ਸਾਡੀ ਕਮਿਊਨਿਟੀ ਦੇ ਨੌਜਵਾਨਾਂ ਹੱਥ ਸੱਤਾ ਸੌਂਪਣੀ ਹੋਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਪ੍ਰੋਜੈਕਟ ਦਾ ਹਿੱਸਾ ਬਣ ਕੇ ਸਭਨਾ ਨੂੰ ਖੁਸ਼ੀ ਹੋਵੇਗੀ ਤੇ ਉਨ੍ਹਾਂ ਦਾ ਕੰਮ ਜਾਰੀ ਰਹਿ ਸਕੇਗਾ।
ਡੇਵਰ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ ਜੂਲੀਆ ਸਨੇਅਡ ਤੇ ਉਨ੍ਹਾਂ ਦੇ ਦੋ ਲੜਕੇ ਨਥਾਨੀਅਲ ਤੇ ਜੌਰਡਨ ਰਹਿ ਗਏ ਹਨ। ਐਨਡੀਪੀ ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਕਿ ਜਦੋਂ ਘਰ ਵਿੱਚ ਉਨ੍ਹਾਂ ਦੀ ਮੌਤ ਹੋਈ ਤਾਂ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੇ ਕੋਲ ਹੀ ਸੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ