Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਲਿਬਰਲ ਐਮਪੀ ਸਕੌਟ ਬ੍ਰਿਸਨ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ

February 07, 2019 06:40 AM

ਇਹ ਅਸਤੀਫਾ 10 ਫਰਵਰੀ ਤੋਂ ਹੋਵੇਗਾ ਪ੍ਰਭਾਵੀ


ਓਟਵਾ, 6 ਫਰਵਰੀ (ਪੋਸਟ ਬਿਊਰੋ) : ਲੰਮੇਂ ਸਮੇਂ ਤੋਂ ਲਿਬਰਲ ਐਮਪੀ ਤੇ ਸਾਬਕਾ ਕੈਬਨਿਟ ਮੰਤਰੀ ਸਕੌਟ ਬ੍ਰਿਸਨ ਨੇ ਐਲਾਨ ਕੀਤਾ ਹੈ ਕਿ ਉਹ ਆਪਣੀ ਸੀਟ ਤੋਂ ਅਸਤੀਫਾ ਦੇ ਰਹੇ ਹਨ ਜੋ ਕਿ 10 ਫਰਵਰੀ ਤੋਂ ਪ੍ਰਭਾਵੀ ਹੋਵੇਗਾ।
ਬੁੱਧਵਾਰ ਨੂੰ ਬ੍ਰਿਸਨ ਨੇ ਪਹਿਲੀ ਵਾਰੀ ਚੁਣੇ ਜਾਣ ਤੋਂ 22 ਸਾਲ ਬਾਅਦ ਹਾਊਸ ਆਫ ਕਾਮਨਜ਼ ਵਿੱਚ ਆਪਣਾ ਆਖਰੀ ਭਾਸ਼ਣ ਦਿੱਤਾ। ਆਪਣੇ ਭਾਸ਼ਣ ਵਿੱਚ ਉਨ੍ਹਾਂ ਲੋਕਾਂ ਦੀ ਜਿ਼ੰਦਗੀ ਉੱਤੇ ਪੈਣ ਵਾਲੇ ਪਾਰਲੀਆਮੈਂਟ ਦੇ ਪ੍ਰਭਾਵ ਤੇ ਇਸ ਦੀ ਅਹਿਮੀਅਤ ਬਾਰੇ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਵਿੱਚ ਰਹਿੰਦਿਆਂ ਤੇ ਵਿਰੋਧੀ ਧਿਰ ਵਜੋਂ ਆਪਣੇ ਤਜਰਬੇ ਸਾਂਝੇ ਕੀਤੇ।
ਪਿਛਲੇ ਮਹੀਨੇ ਬ੍ਰਿਸਨ ਨੇ ਐਲਾਨ ਕੀਤਾ ਸੀ ਕਿ ਉਹ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਵਾਲੇ ਹਨ ਕਿਉਂਕਿ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਉਹ ਦੁਬਾਰਾ ਖੜ੍ਹਾ ਨਹੀਂ ਹੋਣਾ ਚਾਹੁੰਦੇ। ਖਜ਼ਾਨਾ ਬੋਰਡ ਦੇ ਪ੍ਰੈਜ਼ੀਡੈਂਟ ਵਜੋਂ ਬ੍ਰਿਸਨ ਦੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਮੰਤਰੀਮੰਡਲ ਵਿੱਚ ਫੇਰਬਦਲ ਵੀ ਕਰਨਾ ਪਿਆ।
ਉਸ ਸਮੇਂ ਇਹ ਸਪਸ਼ਟ ਨਹੀਂ ਸੀ ਕਿ ਬ੍ਰਿਸਨ ਕਿੰਗ-ਹੈਂਟਸ, ਨੋਵਾ ਸਕੋਸ਼ੀਆ ਹਲਕੇ ਤੋਂ ਇਸ ਕਾਰਜਕਾਲ ਦੇ ਮੁਕੰਮਲ ਹੋਣ ਤੱਕ ਐਮਪੀ ਬਣੇ ਰਹਿਣਗੇ ਜਾਂ ਪਹਿਲਾਂ ਹੀ ਅਸਤੀਫਾ ਦੇਣਗੇ। ਉਨ੍ਹਾਂ ਦੀ ਖਾਲੀ ਹੋਣ ਵਾਲੀ ਸੀਟ ਉੱਤੇ ਜਿ਼ਮਨੀ ਚੋਣ ਨਹੀਂ ਕਰਵਾਈ ਜਾਵੇਗੀ। ਇਹ ਸੀਟ ਅਕਤੂਬਰ ਵਿੱਚ ਹੋਣ ਜਾ ਰਹੀਆਂ ਫੈਡਰਲ ਚੋਣਾਂ ਤੱਕ ਖਾਲੀ ਰਹੇਗੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ