Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਚੀਨ ਵਿੱਚ ਲਾੜੀ ਨੂੰ ਮਿਲਦਾ ਦਾਜ ਰੋਕਣ ਲਈ ਮਹਿੰਗੇ ਵਿਆਹਾਂ ਦੀ ਪਾਬੰਦੀ ਲਾਗੂ

February 07, 2019 07:33 AM

ਬੀਜਿੰਗ, 6 ਫਰਵਰੀ (ਪੋਸਟ ਬਿਊਰੋ)- ਚੀਨ ਵਿੱਚ ਮਹਿੰਗੇ ਹੁੰਦੇ ਵਿਆਹ ਲੋਕਾਂ ਦੇ ਨਾਲ ਪ੍ਰਸ਼ਾਸਨ ਲਈ ਵੀ ਸਿਰਦਰਦੀ ਬਣ ਗਏ ਹਨ। ਇਸ ਨਾਲ ਨਿਪਟਣ ਲਈ ਮੱਧ ਹੇਨਾਨ ਸੂਬੇ ਦੇ ਪਿਊਆਂਗ ਪ੍ਰਸ਼ਾਸਨ ਨੇ ਗਾਈਡਲਾਈਨ ਜਾਰੀ ਕੀਤੀ ਹੈ। ਇਸ ਦੇ ਤਹਿਤ ਵਿਆਹ ਦੇ ਤੋਹਫੇ, ਮਹਿਮਾਨਾਂ ਦੀ ਗਿਣਤੀ ਅਤੇ ਰਿਸੈਪਸ਼ਨ 'ਤੇ ਹੁੰਦਾ ਖਰਚ ਤੈਅ ਕਰ ਦਿੱਤਾ ਹੈ। ਇਹ ਵੀ ਕਿਹਾ ਹੈ ਕਿ ਇਸ ਤੋਂ ਵੱਧ ਖਰਚ ਕਰਨ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਏਗੀ।
ਲੜਕੀਆਂ ਦੀ ਗਿਣਤੀ ਘੱਟ ਹੋਣਾ ਮਹਿੰਗੇ ਵਿਆਹਾਂ ਦਾ ਸਭ ਤੋਂ ਵੱਡਾ ਕਾਰਨ ਹੈ। ਚੀਨ ਵਿੱਚ 100 ਔਰਤਾਂ 'ਤੇ 115 ਮਰਦ ਹਨ। ਇਸ ਕਾਰਨ ਲੜਕਿਆਂ ਨੂੰ ਜੀਵਨ ਸਾਥੀ ਮਿਲਣਾ ਮੁਸ਼ਕਲ ਹੁੰਦਾ ਹੈ। ਵਿਆਹ ਹੋਣ 'ਤੇ ਉਨ੍ਹਾਂ ਨੂੰ ਲਾੜੀ ਦੇ ਲਈ ਮਹਿੰਗੇ ਤੋਹਫੇ ਖਰੀਦਣੇ ਪੈਂਦੇ ਹਨ ਅਤੇ ਕਾਫੀ ਪੈਸਾ ਖਰਚ ਕਰਨਾ ਪੈਂਦਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਫੈਸਲੇ ਦਾ ਮਕਸਦ ਦਾਜ 'ਤੇ ਰੋਕ ਲਾਉਣਾ ਹੈ। ਵਿਆਹ ਵਿੱਚ ਦਿੱਤੇ ਜਾ ਰਹੇ ਤੋਹਫਿਆਂ ਦੀ ਰਕਮ ਤੈਅ ਕਰ ਦਿੱਤੀ ਗਈ ਹੈ। ਦਿਹਾਤੀ ਇਲਾਕਿਆਂ ਵਿੱਚ 3.20 ਲੱਖ ਅਤੇ ਸ਼ਹਿਰੀ ਸਰਕਾਰੀ ਮੁਲਾਜ਼ਮਾਂ ਲਈ ਸਵਾ ਦੋ ਲੱਖ ਰੁਪਏ ਦੀ ਰਾਸ਼ੀ ਤੈਅ ਹੋ ਗਈ ਹੈ। ਪਰਵਾਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਵਿਆਹਾਂ ਦੇ ਰਿਸੈਪਸ਼ਨ ਵਿੱਚ ਵੱਧ ਤੋਂ ਵੱਧ 15 ਟੇਬਲ ਰੱਖਣ। ਖਾਣੇ ਦੀ ਲਾਗਤ ਪ੍ਰਤੀ ਟੇਬਲ ਤਿੰਨ ਹਜ਼ਾਰ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ