Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕਿਸਾਨਾਂ ਨੇ ਸੁਖਬੀਰ ਨੂੰ ਕਿਹਾ: ਆਪਣੀ ਪਾਰਟੀ ਵੱਲੋਂ ਚੋਣ ਲੜਨ ਵਾਲੇ ਖੰਡ ਮਿੱਲ ਮਾਲਕ ਵੀ ਪੈਸੇ ਨਹੀਂ ਦੇ ਰਹੇ ਬਾਦਲ ਸਾਬ੍ਹ

February 07, 2019 07:36 AM

ਜਲੰਧਰ, 6 ਫਰਵਰੀ (ਪੋਸਟ ਬਿਊਰੋ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੱਲ੍ਹ ਵਿਧਾਇਕ ਪਵਨ ਕੁਮਾਰ ਟੀਨੂੰ ਦੇ ਆਦਮਪੁਰ ਹਲਕੇ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਵਿੱਚ ਕਿਸਾਨਾਂ ਨੇ ਗੰਨੇ ਦੀ ਬਕਾਇਆ ਪੇਮੈਂਟ ਦੇ ਭੁਗਤਾਨ ਦਾ ਮੁੱਦਾ ਵਿਧਾਨ ਸਭਾ ਵਿੱਚ ਚੁੱਕਣ ਦੀ ਮੰਗ ਕੀਤੀ। ਉਨ੍ਹਾਂ ਨੇ ਆਲੂ ਦੀ ਬਰਬਾਦ ਹੋਈ ਫਸਲ 'ਤੇ ਸਰਕਾਰ ਤੋਂ ਮੁਆਵਜ਼ਾ ਨਾ ਮਿਲਣ ਦੀ ਗੱਲ ਵੀ ਕਹੀ। ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਵਿਧਾਨ ਸਭਾ ਵਿੱਚ ਉਹ ਇਨ੍ਹਾਂ ਸਭ ਮੁੱਦਿਆਂ 'ਤੇ ਸਰਕਾਰ ਨੂੰ ਘੇਰਨਗੇ। ਇਸੇ ਦੌਰਾਨ ਇੱਕ ਕਿਸਾਨ ਨੇ ਟੋਕਦੇ ਹੋਏ ਕਿਹਾ ਕਿ ਪੂਰੇ ਪੰਜਾਬ ਵਿੱਚ ਪ੍ਰਾਈਵੇਟ ਮਿੱਲਾਂ ਵਾਲੇ ਗੰਨਾ ਕਿਸਾਨਾਂ ਦੀ ਪੇਮੈਂਟ ਰੋਕ ਕੇ ਬੈਠੇ ਹਨ ਤਾਂ ਅਕਾਲੀ ਟਿਕਟ 'ਤੇ ਨਵਾਂ ਸ਼ਹਿਰ ਤੋਂ ਚੋਣ ਲੜਨ ਵਾਲੇ ਨੇਤਾ ਸਭ ਤੋਂ ਵੱਧ ਕਿਸਾਨਾਂ ਨੂੰ ਪ੍ਰੇਸ਼ਾਨ ਕਰਦੇ ਹਨ। ਇਸ 'ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਨੂੰ ਸਖਤ ਐਕਸ਼ਨ ਲੈਣਾ ਚਾਹੀਦਾ ਅਤੇ ਪੇਮੈਂਟ ਜਾਰੀ ਨਾ ਕਰਨ ਵਾਲਿਆਂ 'ਤੇ ਪਰਚਾ ਦਰਜ ਕਰਨਾ ਚਾਹੀਦਾ ਹੈ। ਇੱਕ ਹੋਰ ਵਿਅਕਤੀ ਨੇ ਕਿਹਾ ਕਿ ਇਸ ਆਗੂ ਨੂੰ ਟਕਸਾਲੀਆਂ ਵਿੱਚ ਸ਼ਾਮਲ ਹੋਣ ਲਈ ਭੇਜ ਦੇਣਾ ਚਾਹੀਦਾ ਹੈ।
ਵਰਨਣ ਯੋਗ ਹੈ ਕਿ ਫਗਵਾੜਾ ਖੰਡ ਮਿੱਲ ਦੇ ਮਾਲਕ ਜਰਨੈਲ ਸਿੰਘ ਵਾਹਿਦ ਨੇ ਨਵਾਂ ਸ਼ਹਿਰ ਤੋਂ ਅਕਾਲੀ ਟਿਕਟ ਉੱਤੇ ਚੋਣ ਲੜੀ ਸੀ। ਕੱਲ੍ਹ ਦੇ ਪੂਰੇ ਇਵੈਂਟ ਵਿੱਚ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਦੇ ਨਾਲ ਖੂਬ ਫੋਟੋ ਸੈਸ਼ਨ ਕਰਾਇਆ ਅਤੇ ਕਿਸੇ ਵੀ ਵਰਕਰ ਨੂੰ ਫੋਟੋ ਦੇ ਲਈ ਮਨ੍ਹਾ ਨਹੀਂ ਕੀਤਾ।
ਦੂਸਰੇ ਪਾਸੇ ਕੱਲ੍ਹ ਹੀ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਸਰਕਾਰ ਗੰਨਾ ਕਿਸਾਨਾਂ ਦੇ ਖੰਡ ਮਿੱਲਾਂ ਵੱਲ ਲੰਬੇ ਸਮੇਂ ਤੋਂ ਚਲੇ ਆ ਰਹੇ ਹਜ਼ਾਰਾਂ ਕਰੋੜ ਦੇ ਬਕਾਏ ਦਾ ਜਲਦੀ ਭੁਗਤਾਨ ਕਰਵਾਏ। ਇਸ ਵਾਰ ਵੀ ਕਿਸਾਨਾਂ ਤੋਂ ਉਨ੍ਹਾਂ ਦੀ ਫਸਲ ਲੈ ਲਈ ਗਈ, ਪਰ ਕੀਮਤ ਨਹੀਂ ਦਿੱਤੀ ਗਈ। ਕਿਸਾਨਾਂ ਦਾ ਹਜ਼ਾਰਾਂ ਕਰੋੜ ਰੁਪਏ ਮਿੱਲਾਂ ਵੱਲ ਬਕਾਇਆ ਹੋ ਗਿਆ ਹੈ। ਹਾਲਾਤ ਇਹ ਹਨ ਕਿ ਮਿੱਲਾਂ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਪਰਚੀ ਨਹੀਂ ਦਿੱਤੀ ਜਾ ਰਹੀ ਹੈ, ਜਿਸ ਕਾਰਨ ਉਹ 200 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵੇਚਣ ਨੂੰ ਮਜਬੂਰ ਹਨ। ਇਸ ਰੇਟ ਨਾਲ ਫਸਲ ਦੀ ਢੁਆਈ ਅਤੇ ਮਜ਼ਦੂਰੀ ਦਾ ਖਰਚ ਵੀ ਪੂਰਾ ਨਹੀਂ ਹੁੰਦਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ