Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਫੌਜ ਦੇ ਸਾਬਕਾ ਮੁਖੀ ਜਨਰਲ ਜੇ ਜੇ ਸਿੰਘ ਟਕਸਾਲੀ ਦਲ ਨਾਲ ਜਾ ਮਿਲੇ

February 07, 2019 08:02 AM

ਅੰਮ੍ਰਿਤਸਰ, 6 ਫਰਵਰੀ, (ਪੋਸਟ ਬਿਊਰੋ)- ਭਾਰਤੀ ਫੌਜ ਦਾ ਪਹਿਲਾ ਸਿੱਖ ਕਮਾਂਡਰ ਰਹਿ ਚੁੱਕੇ ਜਨਰਲ ਜੇ ਜੇ ਸਿੰਘ ਅੱਜ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਮੈਂਬਰ ਪਾਰਲੀਮੈਂਟ ਤੇ ਪ੍ਰਧਾਨ ਟਕਸਾਲੀ ਅਕਾਲੀ ਦਲ ਦੇ ਘਰ ਸਾਬਕਾ ਮੈਂਬਰ ਪਾਰਲੀਮੈਂਟ ਡਾ. ਰਤਨ ਸਿੰਘ ਅਜਨਾਲਾ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਅਮਰਪਾਲ ਸਿੰਘ ਬੋਨੀ ਅਜਨਾਲਾ ਅਤੇ ਮਨਮੋਹਨ ਸਿੰਘ ਸਠਿਆਲਾ ਵੀ ਹਾਜ਼ਰ ਸਨ। ਬ੍ਰਹਮਪੁਰਾ ਨੇ ਜਨਰਲ ਜੇ ਜੇ ਸਿੰਘ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਕਿਹਾ ਕਿ ਅਗਲੀਆਂ ਲੋਕ ਸਭਾ ਚੋਣਾਂ ਵਿੱਚ ਜਨਰਲ ਜੇ ਜੇ ਸਿੰਘ ਨੂੰ ਵੀ ਮੈਦਾਨ ਵਿੱਚ ਉਤਾਰਿਆ ਜਾਵੇਗਾ।
ਪਾਰਟੀ ਪ੍ਰਧਾਨ ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਇਸ ਵਾਰ ਉਹ ਤੇ ਡਾ. ਰਤਨ ਸਿੰਘ ਅਜਨਾਲਾ ਖੁਦ ਚੋਣ ਨਹੀਂ ਲੜਨਗੇ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਹੋਰ ਵੀ ਕਈ ਵੱਡੇ ਆਗੂ ਇਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਨ।
ਜਨਰਲ ਜੇ ਜੇ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜਦੋਂ ਪਟਿਆਲੇ ਤੋਂ ਉਨ੍ਹਾਂ ਨੂੰ ਚੋਣ ਲੜਵਾਈ ਤਾਂ ਉਨ੍ਹਾਂ ਨੂੰ ਧੋਖੇ ਨਾਲ ਹਰਾਇਆ ਗਿਆ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਸਨ, ਪਰ ਪਾਰਟੀ ਨੇ ਉਨ੍ਹਾਂ ਨੂੰ ਧੋਖੇ ਨਾਲ ਹਰਾ ਦੇਣ ਲਈ ਇੱਕ ਬਹੁਤ ਵੱਡੀ ਸਾਜ਼ਿਸ਼ ਕੀਤੀ ਸੀ। ਜਨਰਲ ਜੇ ਜੇ ਸਿੰਘ ਨੇ ਮੰਨਿਆ ਕਿ ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ਉੱਤੇ ਹੋਈ ਫੌਜੀ ਕਾਰਵਾਈ ਵੇਲੇ ਕਾਫੀ ਸਾਰਾ ਰਿਕਾਰਡ ਭਾਰਤੀ ਫ਼ੌਜ ਨੇ ਚੁੱਕ ਕੇ ਕੇਂਦਰ ਸਰਕਾਰ ਨੂੰ ਦਿੱਤਾ ਸੀ, ਜਿਸ ਦਾ ਰਿਕਾਰਡ ਫੌਜ ਕੋਲ ਅੱਜ ਵੀ ਦਸਤਾਵੇਜ਼ ਵਜੋਂ ਮੌਜੂਦ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ