Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਪੰਜਾਬ ਸਰਕਾਰ ਵੱਲੋਂ ਸਿੱਖਿਆ, ਤਕਨੀਕੀ ਸਿਖਲਾਈ ਅਤੇ ਹੁਨਰ ਵਿਕਾਸ ਪਹਿਲਕਦਮਿਆਂ ਬਾਰੇ ਕੈਨੇਡਾ ਦੇ ਐਲਬਰਟਾ ਸੂਬੇ ਨਾਲ ਸਮਝੌਤੇ 'ਤੇ ਸਹੀ

February 07, 2019 07:32 PM

ਚੰਡੀਗੜ੍ਹ, 7 ਫਰਵਰੀ (ਪੋਸਟ ਬਿਊਰੋ): ਸਿੱਖਿਆ, ਸਿਖਲਾਈ ਅਤੇ ਹੁਨਰ ਵਿਕਾਸ ਸੈਕਟਰ ਨੂੰ ਅੱਗੇ ਹੋਰ ਹੁਲਾਰਾ ਦੇਣ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕੈਨੇਡਾ ਦੇ ਐਲਬਰਟਾ ਸੂਬੇ ਦੀ ਸਰਕਾਰ ਨਾਲ ਇਕ ਸਮਝੌਤੇ 'ਤੇ ਹਸਤਾਖਰ ਕੀਤੇ ਹਨ। ਦੋਵੇਂ ਧਿਰਾਂ ਸੂਚਨਾ ਦੇ ਅਦਾਨ-ਪ੍ਰਦਾਨ ਅਤੇ ਊਰਜਾ, ਖੇਤੀ, ਵਾਤਾਵਰਣ ਪ੍ਰਬੰਧਨ, ਤਕਨਾਲੋਜੀ, ਏਅਰੋ ਸਪੇਸ, ਡਿਫੈਂਸ, ਪ੍ਰਾਹੁਣਚਾਰੀ ਤੇ ਪ੍ਰਚੂਨ ਦੇ ਹੋਰ ਪ੍ਰਾਥਮਿਕ ਖੇਤਰਾਂ ਵਿੱਚ ਸਹਿਯੋਗ ਕਰਨ ਦੇ ਵਾਸਤੇ ਸੰਭਾਵਨਾਵਾਂ ਤਲਾਸ਼ਣ ਲਈ ਸਹਿਮਤ ਹੋ ਗਈਆਂ ਹਨ।

  
ਇਸ ਸਹਿਮਤੀ ਪੱਤਰ 'ਤੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਐਲਬਰਟਾ ਸਰਕਾਰ ਦੇ ਚੀਫ ਅਸਿਸਟੈਂਟ ਡਿਪਟੀ ਮਨਿਸਟਰ ਮੈਥਿਯੂ ਮੈਸ਼ਿਲਸ ਨੇ ਹਸਤਾਖ਼ਰ ਕੀਤੇ। ਕੈਪਟਨ ਅਮਰਿੰਦਰ ਸਿੰਘ ਨੇ ਅਫੀਮ ਦੀ ਆਦਤ ਨਾਲ ਨਿਪਟਨ ਵਾਸਤੇ ਤਜਰਬੇ ਅਤੇ ਮੁਹਾਰਤ ਪ੍ਰਾਪਤ ਕਰਨ ਲਈ ਐਲਬਰਟਾ ਸਰਕਾਰ ਨਾਲ ਸਾਂਝ ਪੈਦਾ ਕਰਨ ਲਈ ਤਕਨੀਕੀ ਸਿੱਖਿਆ ਵਿਭਾਗ ਨੂੰ ਆਖਿਆ ਹੈ।
ਇਸ ਦੀ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਸਹਿਮਤੀ ਪੱਤਰ ਮੁੱਖ ਤੌਰ 'ਤੇ ਸਿਖਲਾਈ ਅਤੇ ਹੁਨਰ ਵਿਕਾਸ ਦੇ ਲਈ ਸਮਰਥਾ ਨਿਰਮਾਣ ਵਿੱਚ ਵਾਧਾ ਕਰਨ ਵਾਸਤੇ ਵਿਸ਼ਾ ਮਾਮਲਿਆਂ ਦੇ ਮਾਹਰਾਂ ਦੇ ਵਧੀਆ ਅਮਲ ਅਤੇ ਰੁਝੇਵੇਂ ਦੇ ਅਦਾਨ-ਪ੍ਰਦਾਨ 'ਤੇ ਮੁੱਢਲੇ ਰੂਪ ਵਿੱਚ ਕੇਂਦਰਿਤ ਹੋਵੇਗਾ। ਵਪਾਰ, ਸਿੱਖਿਆ ਅਤੇ ਤਕਨਾਲੋਜੀ ਦੀ ਸਿਖਲਾਈ ਦੇ ਨਾਲ ਵਪਾਰਕ ਅਤੇ ਸਰਕਾਰ ਦੇ ਮਿਸ਼ਨ ਅਤੇ ਟੂਰ ਵੀ ਇਸ ਵਿੱਚ ਸ਼ਮੂਲੀਅਤ ਕਰਨ ਵਾਲਿਆਂ ਦੇ ਖੇਤਰਾਂ ਵਿੱਚ ਆਯੋਜਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਇਹ ਸਹਿਮਤੀ ਪੱਤਰ ਨਵਿਆਉਣਯੋਗ ਅਤੇ ਆਪਸੀ ਸਹਿਯੋਗ ਲਈ ਸਾਂਝੇ ਖੋਜ ਮੌਕਿਆਂ ਅਤੇ ਉਭਰ ਰਹੀ ਤਕਨਾਲੋਜੀ ਵਾਸਤੇ ਰਣਨੀਤਕ ਸਲਾਹ ਮੁਹੱਈਆ ਕਰਵਾਏਗਾ।
ਭਾਰਤੀ ਅਤੇ ਕੈਨੇਡੀਅਨ ਸਮਾਜ ਦੇ ਪੂਰਕ ਸੁਭਾਅ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਖੇਤੀਬਾੜੀ ਅਤੇ ਇੰਜੀਨੀਅਰਿੰਗ ਵਰਗੇ ਹੋਰ ਦੁਵੱਲੀ ਮਹੱਤਤਾ ਦੇ ਅਹਿਮ ਖੇਤਰਾਂ ਵਿੱਚ ਮੌਜੂਦਾ ਸੂਚਨਾ ਪ੍ਰਭਾਵੀ ਤਰੀਕੇ ਨਾਲ ਸਾਂਝੀ ਕਰਨ ਦੀ ਜ਼ਰੂਰਤ 'ਤੇ ਜੋਰ ਦਿੱਤਾ ਤਾਂ ਜੋ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਦੌਰੇ 'ਤੇ ਆਏ ਕੈਨੇਡਾ ਦੇ ਮੰਤਰੀ ਨੂੰ ਕਿਹਾ ਕਿ ਉਹ ਦੋਵਾਂ ਦੇਸ਼ਾਂ ਵਿਚਕਾਰ ਹੋਰ ਸਿੱਖਿਆ ਅਦਾਨ-ਪ੍ਰਦਾਨ ਪ੍ਰੋਗਰਾਮਾਂ ਦਾ ਪ੍ਰਬੰਧ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਤਾਂ ਜੋ ਸਿੱਖਿਆ ਨੀਤੀ ਘਾੜਿਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਿੱਖਣ ਦੇ ਮੌਕਿਆਂ ਵਿੱਚ ਵਾਧਾ ਕੀਤਾ ਜਾ ਸਕੇ। ਰੁਜ਼ਗਾਰ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਦੇ ਸਸ਼ਕਤੀਕਰਨ ਵਾਸਤੇ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਸੂਬਾਈ ਨਸ਼ਾ ਰੋਕਥਾਮ ਪ੍ਰੋਗਰਾਮਾਂ ਦਾ ਜ਼ਿਕਰ ਕੀਤਾ ਜਿਨਾਂ ਵਿੱਚ ਡੈਪੋ ਅਤੇ ਬੱਡੀ ਵਰਗੇ ਪ੍ਰੋਗਰਾਮ ਵੀ ਸ਼ਾਮਲ ਹਨ ਜੋ ਪ੍ਰਭਾਵਿਤ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਮਹੱਤਵਪੂਰਨ ਸਾਬਤ ਹੋਏ ਹਨ। ਸੂਬਾ ਸਰਕਾਰ ਨੇ 160 ਓ.ਓ.ਏ.ਟੀ. ਕਲੀਨਿਕ ਸਥਾਪਤ ਕੀਤੇ ਹਨ ਜਿੱਥੇ ਨਸ਼ਿਆਂ ਨਾਲ ਪ੍ਰਭਾਵਿਤ ਨੌਜਵਾਨਾਂ ਦਾ ਪ੍ਰਭਾਵੀ ਇਲਾਜ ਕਰਵਾਇਆ ਜਾ ਰਿਹਾ ਹੈ।
ਸਿੱਖਿਆ, ਬਾਗਬਾਨੀ ਅਤੇ ਹੁਨਰ ਵਿਕਾਸ ਦੇ ਖੇਤਰਾਂ ਵਿੱਚ ਮੁਹਾਰਤ ਅਤੇ ਤਕਨਾਲੋਜੀ ਦੇ ਤਬਾਦਲੇ ਰਾਹੀਂ ਪੰਜਾਬ ਦੀ ਹਰ ਮਦਦ ਕਰਨ ਅਤੇ ਸਹਿਯੋਗ ਦੇਣ ਦਾ ਦੌਰੇ 'ਤੇ ਆਏ ਕੈਨੇਡਾ ਦੇ ਮੰਤਰੀ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾ੍ਯਇਆ।
ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਡਾਇਰੈਕਟਰ ਤਕਨੀਕੀ ਸਿੱਖਿਆ ਪ੍ਰਵੀਨ ਥਿੰਦ ਵੀ ਹਾਜ਼ਰ ਸਨ। ਵਫਦ ਵਿੱਚ ਕੌਂਸਲ ਜਨਰਲ ਕੈਨੇਡਾ ਮਿਆ ਯੇਨ ਵੀ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ