Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਟਰੰਪ ਦੇ ਖ਼ਿਲਾਫ਼ ਪਾਰਲੀਮੈਂਟਰੀ ਕਮੇਟੀ ਜਾਂਚ ਕਰੇਗੀ

February 08, 2019 08:15 AM

ਵਾਸ਼ਿੰਗਟਨ, 7 ਫਰਵਰੀ (ਪੋਸਟ ਬਿਊਰੋ)- ਅਮਰੀਕਾ ਦੀ ਇਕ ਪਾਰਲੀਮੈਂਟ ਕਮੇਟੀ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿੱਤੀ ਮਾਮਲਿਆਂ ਤੇ 2016 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਰੂਸੀ ਦਖ਼ਲ ਦੀ ਵਿਆਪਕ ਜਾਂਚ ਦਾ ਐਲਾਨ ਕੀਤਾ ਹੈ। ਰੂਸ ਵਾਲੇ ਮਾਮਲੇ ਦੀ ਅਮਰੀਕਾ ਦੇ ਵਿਸ਼ੇਸ਼ ਵਕੀਲ ਰਾਬਰਡ ਮੂਲਰ ਪਹਿਲਾਂ ਹੀ ਜਾਂਚ ਕਰ ਰਹੇ ਹਨ।
ਇਸ ਸੰਬੰਧ ਵਿੱਚ ਪਾਰਲੀਮੈਂਟ ਦੀ ਖ਼ੁਫ਼ੀਆ ਮਾਮਲਿਆਂ ਬਾਰੇ ਕਮੇਟੀ ਦੇ ਚੇਅਰਮੈਨ ਐਡਮ ਸ਼ਿਫ ਦੇ ਹਵਾਲੇ ਨਾਲ ਅਮਰੀਕੀ ਮੀਡੀਆ ਵਿੱਚ ਕਿਹਾ ਗਿਆ ਹੈ, ‘ਇਹ ਜਾਂਚ ਸਾਨੂੰ ਕਿਸੇ ਵੀ ਭਰੋਸੇ ਯੋਗ ਦੋਸ਼ ਨੂੰ ਪਰਖਣ ਦੀ ਮਦਦ ਕਰੇਗੀ ਕਿ ਕੀ ਰਾਸ਼ਟਰਪਤੀ ਜਾਂ ਪ੍ਰਸ਼ਾਸਨ ਦੇ ਕਿਸੇ ਵਿਅਕਤੀ ਦੇ ਫ਼ੈਸਲੇ ਕਿਸੇ ਮਾਇਕ ਹਿੱਤ ਜਾਂ ਕਿਸੇ ਹੋਰ ਲਾਭ ਦੀ ਮਨਸ਼ਾ ਤੋਂ ਪ੍ਰੇਰਿਤ ਸਨ।` ਕਮੇਟੀ ਦੀ ਪਹਿਲੀ ਬੈਠਕ ਤੋਂ ਬਾਅਦ ਉਨ੍ਹਾਂ ਕਿਹਾ ਕਿ ਇਹ ਜਾਂਚ ਕਿਸੇ ਰੂਸੀ ਜਾਂ ਸਾਊਦੀ ਜਾਂ ਕਿਸੇ ਹੋਰ ਵੱਲੋਂ ਲਾਏ ਦੋਸ਼ਾਂ ਨਾਲ ਵੀ ਜੁੜੀ ਹੋਈ ਹੈ। ਜਾਂਚ ਸਮੇਂ ਰਾਸ਼ਟਰਪਤੀ ਚੋਣ ਵਿੱਚ ਰੂਸੀ ਦਖ਼ਲ ਦੇ ਨਾਲ ਰੂਸ ਤੇ ਟਰੰਪ ਦੀ ਪ੍ਰਚਾਰ ਟੀਮ ਦੀ ਗੰਢਤੁੱਪ ਦੇ ਦੋਸ਼ਾਂ ਦੀ ਵੀ ਜਾਂਚ ਹੋਵੇਗੀ। ਇਹ ਵੀ ਜਾਂਚ ਹੋਵੇਗੀ ਕਿ ਕੀ ਕਿਸੇ ਵਿਦੇਸ਼ੀ ਨੇ ਟਰੰਪ, ਉਨ੍ਹਾਂ ਦੇ ਪਰਿਵਾਰ, ਉਨ੍ਹਾਂ ਦੇ ਕਾਰੋਬਾਰ ਜਾਂ ਉਨ੍ਹਾਂ ਦੇ ਸਹਿਯੋਗੀਆਂ ਰਾਹੀਂ ਕਿਸੇ ਤਰ੍ਹਾਂ ਦਾ ਲਾਭ ਲੈਣ ਦਾ ਯਤਨ ਕੀਤਾ ਸੀ?
ਇਸ ਜਾਂਚ ਦਾ ਐਲਾਨ ਹੋਣ ਉੱਤੇ ਟਰੰਪ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਤੇ ਡੈਮੋਕ੍ਰੇਟ ਸ਼ਿਫ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਅਜਿਹਾ ਕਰਨ ਦਾ ਆਧਾਰ ਨਹੀਂ ਹੈ। ਟਰੰਪ ਨੇ ਜਾਂਚ ਨੂੰ ਰਾਸ਼ਟਰਪਤੀ ਦਾ ਸ਼ੋਸ਼ਣ ਕਰਾਰ ਦਿੰਦੇ ਹੋਏ ਇਸ ਨੂੰ ਮੰਦਭਾਗਾ ਦੱਸਿਆ ਹੈ। ਉਹ ਰੂਸ ਨਾਲ ਗੰਢਤੁੱਪ ਦੇ ਦੋਸ਼ਾਂ ਨੂੰ ਪਹਿਲਾਂ ਹੀ ਰੱਦ ਕਰ ਚੁੱਕੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ