ਇਸਲਾਮਾਬਾਦ, 7 ਫਰਵਰੀ (ਪੋਸਟ ਬਿਊਰੋ)- ਪਾਕਿਸਤਾਨ ਦੀ ਇਕ ਅਦਾਲਤ ਨੇ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 12 ਫਰਵਰੀ ਤੱਕ ਟਾਲ ਦਿੱਤੀ ਹੈ।
69 ਸਾਲਾ ਨਵਾਜ਼ ਸ਼ਰੀਫ ਨੇ ਖਰਾਬ ਸਿਹਤ ਦੇ ਆਧਾਰ 'ਤੇ ਉਨ੍ਹਾਂ ਨੂੰ ਜ਼ਮਾਨਤ ਦੇਣ ਦੀ ਪਟੀਸ਼ਨ ਦਾਇਰ ਕੀਤੀ ਹੈ, ਜਿਸ ਉਤੇ ਇਸਲਾਮਾਬਾਦ ਹਾਈ ਕੋਰਟ ਦੀ ਦੋ ਮੈਂਬਰੀ ਬੈਂਚ ਸੁਣਵਾਈ ਕਰ ਰਹੀ ਹੈ। ਪਾਕਿਸਤਾਨ ਦੇ ਤਿੰਨ ਵਾਰ ਪ੍ਰਧਾਨ ਮੰਤਰੀ ਰਹੇ ਨਵਾਜ਼ ਸ਼ਰੀਫ ਨੂੰ 24 ਦਸੰਬਰ ਨੂੰ ਇਕ ਕੇਸ ਦਾ ਦੋਸ਼ੀ ਠਹਿਰਾਉਂਦੇ ਹੋਏ ਸੱਤ ਸਾਲ ਸਜ਼ਾ ਸੁਣਾਈ ਗਈ ਸੀ, ਜਿਸ ਦੇ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।