Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਬਰਗਾੜੀ ਮੋਰਚੇ ਦੇ ਸੰਚਾਲਕ ਵੀ ਚੋਣ ਮੈਦਾਨ ਵਿੱਚ ਆਣ ਗਰਜੇ

February 08, 2019 08:19 AM

* ਚਾਰ ਪਾਰਲੀਮੈਂਟ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
* ਸੰਗਰੂਰ ਤੋਂ ਸਿਮਰਨਜੀਤ ਸਿੰਘ ਮਾਨ ਚੋਣ ਲੜਨਗੇ 

ਬਠਿੰਡਾ, 7 ਫਰਵਰੀ (ਪੋਸਟ ਬਿਊਰੋ)- ਸਾਢੇ ਤਿੰਨ ਸਾਲ ਪਹਿਲਾਂ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੇਸਾਂ ਦੇ ਵਿਰੋਧ ਵਿੱਚ ਲੱਗੇ ਬਰਗਾੜੀ ਮੋਰਚੇ ਵਿੱਚ ਸ਼ਾਮਲ ਸਿੱਖ ਸੰਗਠਨਾਂ ਨੇ ਰਾਜਨੀਤਕ ਖੇਤਰ ਵਿੱਚ ਆਣ ਕੇ ਪੰਜਾਬ ਦੀਆਂ ਚਾਰ ਸੀਟਾਂ ਤੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ।
ਕੱਲ੍ਹ ਏਥੇ ਕੀਤੀ ਇੱਕ ਪ੍ਰੈੱਸ ਕਾਨਫਰੰਸ ਵਿੱਚ ਬਰਗਾੜੀ ਮੋਰਚੇ ਦੇ ਆਗੂ ਧਿਆਨ ਸਿੰਘ ਮੰਡ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸਾਬਕਾ ਪਾਰਲੀਮੈਂਟ ਮੈਂਬਰ ਸਿਮਰਨਜੀਤ ਸਿੰਘ ਮਾਨ, ਬਠਿੰਡਾ ਹਲਕੇ ਤੋਂ ਯੁਨਾਈਟਿਡ ਅਕਾਲੀ ਦਲ ਦੇ ਗੁਰਦੀਪ ਸਿੰਘ ਬਠਿੰਡਾ, ਆਨੰਦਪੁਰ ਸਾਹਿਬ ਤੋਂ ਬਿਕਰਮਜੀਤ ਸਿੰਘ ਤੇ ਖਡੂਰ ਸਾਹਿਬ ਤੋਂ ਮੋਹਕਮ ਸਿੰਘ ਦੇ ਨਾਵਾਂ ਦਾ ਐਲਾਨ ਕੀਤਾ ਹੈ। ਧਿਆਨ ਸਿੰਘ ਮੰਡ ਨੇ ਕਿਹਾ ਕਿ ਪੰਜਾਬ ਨੂੰ ਰਾਜਨੀਤਕ ਤੇ ਧਾਰਮਿਕ ਤੌਰ 'ਤੇ ਆਜ਼ਾਦ ਕਰਾਉਣ ਲਈ ਸਿੱਖ ਸੰਗਠਨਾਂ ਨੇ ਇਕੱਠੇ ਹੋ ਕੇ ਲੋਕ ਸਭਾ ਚੋਣ ਲੜਨ ਦਾ ਵਿਚਾਰ ਕੀਤਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਬਰਗਾੜੀ ਮੋਰਚਾ ਜਲਦਬਾਜ਼ੀ ਵਿੱਚ ਖਤਮ ਕਰਨ ਬਾਰੇ ਉਨ੍ਹਾਂ ਕਿਹਾ ਕਿ ਮੋਰਚੇ ਦੀਆਂ ਮੰਗਾਂ ਸਰਕਾਰ ਨੇ ਮੰਨ ਲਈਆਂ ਤੇ ਹੌਲੀ ਹੌਲੀ ਉਸ 'ਤੇ ਅਮਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਗੋਲੀ ਕਾਂਡ ਦੇ ਦੋਸ਼ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਨੂੰ ਗ੍ਰਿਫਤਾਰ ਕਰ ਕੇ ਸਿੱਖਾਂ ਨੂੰ ਇਨਸਾਫ ਦਿੱਤਾ ਜਾਵੇ, ਪਰ ਜੇ ਸਰਕਾਰ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕਰਦੀ ਤਾਂ ਸਮਝਿਆ ਜਾਵੇਗਾ ਕਿ ਉਨ੍ਹਾਂ ਦੀ ਅਕਾਲੀ ਦਲ ਨਾਲ ਸਾਂਝ ਹੈ। ਇਨਸਾਫ ਲਈ ਸਿੱਖ ਸੰਗਠਨਾਂ ਨੇ ਤਿੰਨ ਮੈਂਬਰੀ ਤਾਲਮੇਲ ਕਮੇਟੀ ਬਣਾਈ ਹੈ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਅਜੇ ਚਾਰ ਲੋਕ ਸਭਾ ਸੀਟਾਂ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ, ਦੂਜੇ ਪੜਾਅ 'ਚ ਕੁਝ ਹੋਰ ਸੀਟਾਂ 'ਤੇ ਵੀ ਸਿੱਖ ਸੰਗਠਨ ਚੋਣ ਲੜਨ ਲਈ ਵਿਚਾਰ-ਵਟਾਂਦਰਾ ਕਰ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ