Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਟੀਚਰ ਦੇ ਤੰਗ ਕਰਨ ਤੋਂ ਦੁਖੀ ਵਿਦਿਆਰਥਣ ਨੇ ਘਰ ਵਿੱਚ ਫਾਹਾ ਲੈ ਕੇ ਜਾਨ ਦਿੱਤੀ

February 08, 2019 08:33 AM

ਜਲੰਧਰ, 7 ਫਰਵਰੀ (ਪੋਸਟ ਬਿਊਰੋ)- ਪਠਾਨਕੋਟ ਚੌਕ ਨੇੜੇ ਸੰਸਕ੍ਰਿਤੀ ਕੇ ਐੱਮ ਵੀ ਸਕੂਲ ਦੀ ਵਿਦਿਆਰਥਣ ਤਨਵੀ ਮਹਿਤਾ (15) ਨੇ ਮੈਥ ਟੀਚਰ ਵੱਲੋਂ ਤੰਗ ਕਰਨ ਤੋਂ ਦੁਖੀ ਹੋ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਕਪੂਰ ਕਲੋਨੀ (ਅਜੀਤ ਨਗਰ) ਦੀ ਰਹਿਣ ਵਾਲੀ ਤਨਵੀ ਦੀ ਖੁਦਕੁਸ਼ੀ ਦਾ ਕੱਲ੍ਹ ਸਵੇਰੇ ਪਤਾ ਲੱਗਾ। ਕਰੀਬ ਸਾਢੇ ਸੱਤ ਵਜੇ ਜਦ ਘਰ ਦੇ ਉਸ ਨੂੰ ਸਕੂਲ ਜਾਣ ਲਈ ਉਠਾਉਣ ਲਈ ਕਮਰੇ ਵਿੱਚ ਗਏ ਤਾਂ ਉਸ ਦੀ ਲਾਸ਼ ਪੱਖੇ ਨਾਲ ਝੂਲ ਰਹੀ ਸੀ। ਖੁਦਕੁਸ਼ੀ ਤੋਂ ਪਹਿਲਾਂ ਉਸ ਨੇ ਤਿੰਨ ਸਫੇ ਦਾ ਸੁਸਾਈਡ ਨੋਟ ਲਿਖਿਆ ਸੀ, ਜਿਸ ਵਿੱਚ ਆਪਣੀ ਮੌਤ ਦੇ ਲਈ ਸਕੂਲ ਦੇ ਮੈਥ ਟੀਚਰ ਨਰੇਸ਼ ਕਪੂਰ ਨੂੰ ਜ਼ਿੰਮੇਵਾਰ ਕਿਹਾ ਹੈ। ਸੂਚਨਾ ਮਿਲਣ ਤੋਂ ਆਈ ਰਾਮਾ ਮੰਡੀ ਪੁਲਸ ਨੇ ਸੁਸਾਈਡ ਨੋਟ ਕਬਜ਼ੇ ਵਿੱਚ ਲੈ ਲਿਆ ਅਤੇ ਇਸ ਦੇ ਬਾਅਦ ਉਨ੍ਹਾਂ ਨੇ ਸਕੂਲ ਦੀ ਮੈਥ ਲੈਬ ਤੋਂ ਟੀਚਰ ਨਰੇਸ਼ ਕਪੂਰ ਨੂੰ ਗ੍ਰਿਫਤਾਰ ਕਰ ਕੇ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕਰ ਲਿਆ। ਸਕੂਲ ਮੈਨੇਜਮੈਂਟ ਨੇ ਮੈਥ ਟੀਚਰ ਨਰੇਸ਼ ਕਪੂਰ ਨੂੰ ਸਸਪੈਂਡ ਕਰ ਦਿੱਤਾ ਹੈ। ਐੱਸ ਐੱਚ ਓ ਜੀਵਨ ਸਿੰਘ ਨੇ ਕਿਹਾ ਕਿ ਸੁਸਾਈਡ ਨੋਟ ਵਿਦਿਆਰਥਣ ਦਾ ਹੀ ਲਿਖਿਆ ਹੈ, ਇਸ ਦੀ ਪੁਸ਼ਟੀ ਲਈ ਇਹ ਨੋਟ ਹੈਂਡਰਾਈਟਿੰਗ ਐਕਸਪਰਟ ਦੇ ਕੋਲ ਫੋਰੈਂਸਿਕ ਲੈਬ ਭੇਜ ਦਿੱਤਾ ਗਿਆ ਹੈ।
ਮੈਥ ਟੀਚਰ 'ਤੇ ਤਨਵੀ ਦੀਆਂ ਸਹੇਲੀਆਂ ਨੇ ਦੋਸ਼ ਲਾਇਆ ਹੈ ਕਿ ਉਹ ਟਿਊਸ਼ਨ ਲਈ ਮਜਬੂਰ ਕਰਦਾ ਸੀ, ਪਰ ਟੀਚਰ ਨੇ ਕਿਹਾ ਕਿ ਤਨਵੀ ਪੜ੍ਹਾਈ ਵਿੱਚ ਕਮਜ਼ੋਰ ਸੀ, ਜਦ ਕਿ ਮਾਤਾ ਪਿਤਾ ਦੇ ਮੁਤਾਬਕ ਉਹ ਪੜ੍ਹਨ ਵਿੱਚ ਚੰਗੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ