Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਪੰਜਾਬ

ਬਹਿਬਲ ਕਲਾਂ ਕਾਂਡ: ਚਰਨਜੀਤ ਸ਼ਰਮਾ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਗਿਆ

February 08, 2019 09:11 AM

ਫਰੀਦਕੋਟ, 7 ਫਰਵਰੀ, (ਪੋਸਟ ਬਿਊਰੋ)- ਬਹੁ ਚਰਚਿਤ ਬਹਿਬਲ ਕਲਾਂ ਗੋਲੀ ਕਾਂਡ ਦੇ ਕੇਸ ਵਿੱਚ ਵਿਸ਼ੇਸ਼ ਜਾਂਚ ਟੀਮ ਵਲੋਂਂ ਬੀਤੇ ਦਿਨੀਂ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਦਾ ਪੁਲਸ ਰਿਮਾਂਡ ਖਤਮ ਹੋਣ ਪਿੱਛੋਂ ਅਦਾਲਤ ਨੇ ਉਸ ਨੂੰ 14 ਦਿਨ ਲਈ ਜੇਲ੍ਹ ਭੇਜ ਦਿੱਤਾ ਹੈ। ਇਸ ਮੌਕੇ ਚਰਨਜੀਤ ਸ਼ਰਮਾ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਉਸ ਨੂੰ ਫਰੀਦਕੋਟ ਜਾਂ ਫਿਰੋਜ਼ਪੁਰ ਦੀ ਜੇਲ ਵਿੱਚ ਨਾ ਰੱਖਿਆ ਜਾਵੇ।
ਵਰਨਣ ਯੋਗ ਹੈ ਕਿ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਪਿੱਛੋਂ ਉਨ੍ਹਾਂ ਨੂੰ ਫ਼ਰੀਦਕੋਟ ਜ਼ਿਲਾ ਅਦਾਲਤ ਵਿੱਚ ਪੇਸ਼ ਕਰਕੇ ਵਿਸ਼ੇਸ਼ ਜਾਂਚ ਟੀਮ ਨੇ 8 ਦਿਨਾਂ ਦਾ ਪੁਲਸ ਰਿਮਾਂਡ ਲਿਆ ਸੀ। ਇਸ ਦੌਰਾਨ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਪ੍ਰਬੋਧ ਕੁਮਾਰ ਤੇ ਮੈਂਬਰ ਆਈ ਜੀ ਕੁੰਵਰ ਵਿਜੇ ਪ੍ਰਤਾਪ ਨੇ ਫ਼ਰੀਦਕੋਟ ਦੇ ਸਦਰ ਥਾਣੇ ਵਿੱਚ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ ਸੀ। ਫਿਰ 4 ਫਰਵਰੀ ਨੂੰ ਰਿਮਾਂਡ ਮੁੱਕਣ ਉੱਤੇ ਅਦਾਲਤ ਵਿੱਚ ਪੇਸ਼ ਕਰ ਕੇ ਹੋਰ ਜਾਣਕਾਰੀ ਲੈਣ ਲਈ ਉਸ ਦਾ ਪੁਲਸ ਰਿਮਾਂਡ ਤਿੰਨ ਦਿਨ ਹੋਰ ਵਧਾਇਆ ਗਿਆ ਸੀ। ਰਿਮਾਂਡ ਖ਼ਤਮ ਹੋਣ ਪਿੱਛੋਂ ਅੱਜ ਅਦਾਲਤ ਨੇ ਚਰਨਜੀਤ ਸ਼ਰਮਾ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਉੱਤੇ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਵਿੱਚ ਭੇਜ ਦਿੱਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ