Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਟੋਰਾਂਟੋ/ਜੀਟੀਏ

'ਵਰਲਡ ਕੈਂਂਸਰ ਡੇਅ' 'ਤੇ ਸੋਨੀਆ ਸਿੱਧੂ ਨੇ ਪਾਰਲੀਮੈਂਟ `ਚ ਕੈਨੇਡਾ ਸਰਕਾਰ ਦੀ ਕੈਂਸਰ ਵਿਰੁੱਧ ਲੜਾਈ ਬਾਰੇ ਸੁਆਲ ਕੀਤਾ

February 08, 2019 09:16 AM

ਔਟਵਾ, - ਬਰੈਂਪਟਨ ਸਾਊਥ ਤੋਂ ਪਾਰਲੀਮੈਂਟ ਮੈਂਬਰ ਸੋਨੀਆ ਸਿੱਧੂ ਨੇ 'ਵਰਲਡ ਕੈਂਸਰ ਦਿਵਸ' ਮੌਕੇ ਹਾਊਸ ਆਫ਼ ਕਾਮਨਜ਼ ਵਿਚ ਫੈੱਡਰਲ ਸਿਹਤ ਮੰਤਰੀ ਕੋਲੋਂ ਕੈਨੇਡਾ ਵਿਚ ਸਰਕਾਰ ਵੱਲੋਂ ਕੈਂਸਰ ਦੀ ਬੀਮਾਰੀ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਸੁਆਲ ਕੀਤਾ। ਇਸ ਮੌਕੇ ਹਾਉਸ ਵਿਚ ਬੋਲਦਿਆਂ ਉਨ੍ਹਾਂ ਕਿਹਾ ਕਿ ਅੱਜਕੱਲ੍ਹ ਹਰ ਕੋਈ ਕੈਂਸਰ ਦੀ ਨਾ-ਮੁਰਾਦ ਬੀਮਾਰੀ ਬਾਰੇ ਭਲੀ-ਭਾਂਤ ਜਾਣੂੰ ਹੈ ਅਤੇ ਸਾਡੇ ਦੇਸ਼ ਦੇ ਲੱਗਭੱਗ ਅੱਧੇ ਵਸਨੀਕ ਆਪਣੇ ਜੀਵਨ ਵਿਚ ਇਸ ਘਾਤਕ ਰੋਗ ਦਾ ਸਾਹਮਣਾ ਕਰਦੇ ਹਨ। ਉਨ੍ਹਾਂ ਨੇ ਸਿਹਤ ਮੰਤਰੀ ਨੂੰਂ ਇਸ ਦੇ ਬਾਰੇ ਸਰਕਾਰ ਦੀਆਂ ਅਜੋਕੀਆਂ ਪਾਲਸੀਆਂ ਬਾਰੇ ਜਾਣਕਾਰੀ ਦੇਣ ਲਈ ਕਿਹਾ।
ਸਿਹਤ ਮੰਤਰੀ ਗਿਨੇਤ ਪਾਤੀਪਾ ਟੇਲਰ ਨੇ ਮਿਸਿਜ਼ ਸਿੱਧੂ ਦਾ ਹੈੱਲਥ ਕਮੇਟੀ ਵਿਚ ਦਿਆਨਤਦਾਰੀ ਨਾਲ ਕੰਮ ਕਰਨ ਲਈ ਧੰਨਵਾਦ ਕੀਤਾ ਅਤੇ ਇਹ ਸਵਾਲ ਪੁੱਛਣ ਲਈ ਉਨ੍ਹਾਂਦਾ ਧੰਨਵਾਦ ਕਰਦਿਆਂ ਹੋਇਆਂ ਦੱਸਿਆ ਕਿ ਸਰਕਾਰ ਨੇ ਪਿਛਲੇ 10 ਸਾਲਾਂ ਵਿਚ ਕੈਂਸਰ ਦੀ ਖੋਜ ਅਤੇ ਇਸ ਦੇ ਨਾਲ ਜੁੜੇ ਹੋਰ ਕੰਮਾਂ ਲਈ 1.7 ਬਿਲੀਅਨ ਡਾਲਰ ਪੂੰਂਜੀ ਨਿਵੇਸ਼ ਕੀਤੀ ਹੈ। ਇਸ ਵਿਚ ਸਰਕਾਰ ਵੱਲੋਂ ਤੰਬਾਕੂ ਬਾਰੇ ਬਣਾਏ ਗਏ ਨਵੇਂ ਨਿਯਮ ਵੀ ਸ਼ਾਮਲ ਹਨ ਜਿਨ੍ਹਾਂ ਨੂੰ ਕੈਨੇਡੀਅਨ ਕੈਂਸਰ ਸੋਸਾਇਟੀ ਵੱਲੋਂ ਸਾਰੀ ਦੁਨੀਆਂ ਦੇ ਦੇਸ਼ਾਂ ਨਾਲੋਂ ਬੇਹਤਰ ਮੰਨਿਆ ਗਿਆ ਹੈੈ।
ਉਨ੍ਹਾਂ ਕਿਹਾ ਕਿ ਇਹ ਸੱਭ ਸਰਕਾਰ ਵੱਲੋਂ ਕੀਤੇ ਗਏ ਉਸ ਕੰਮ ਤੋਂ ਇਲਾਵਾ ਹੈ ਜਿਸ ਵਿਚ ਲੋਕਾਂ ਦੀ ਸਿਹਤ ਸੁਧਾਰਨ ਅਤੇ ਇਸ ਨਾ-ਮੁਰਾਦ ਬੀਮਾਰੀ ਦੇ ਬਚਾਅ ਲਈ ਕੀਤਾ ਗਿਆ ਹੈ। ਸਰਕਾਰ ਵੱਲੋਂ ਨਵੀਂ ਕੈਨੇਡਾ ਫ਼ੂਡ ਗਾਈਡ ਜਾਰੀ ਕੀਤੀ ਗਈ ਹੈ ਜਿਸ ਵਿਚ ਆਪਣੇ ਕੰਮਾਂ-ਕਾਰਾਂ ਵਿਚ ਰੁੱਝੇ ਹੋਏ ਕੈਨੇਡਾ-ਵਾਸੀਆਂ ਲਈ ਪੌਸ਼ਟਿਕ ਖ਼ੁਰਾਕ ਅਤੇ ਖਾਣ-ਪੀਣ ਦੀਆਂ ਅਦਤਾਂ ਬਾਰੇ ਬਹੁ-ਮੁੱਲੀ ਜਾਣਕਾਰੀ ਸ਼ਾਮਲ ਕੀਤੀ ਗਈ ਹੈ।

 
Have something to say? Post your comment