Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਸੁਖਬੀਰ ਬਾਦਲ ਦੀ ਮੰਦੀ ਬੋਲੀ ਵਿਰੁੱਧ ਸਾਬਕਾ ਜਸਟਿਸ ਰਣਜੀਤ ਸਿੰਘ ਹਾਈ ਕੋਰਟ ਪੁੱਜੇ

February 08, 2019 08:34 PM

ਚੰਡੀਗੜ੍ਹ, 8 ਫਰਵਰੀ (ਪੋਸਟ ਬਿਊਰੋ)- ਤਿੰਨ ਸਾਲ ਪਹਿਲਾਂ ਅਕਾਲੀ-ਭਾਜਪਾ ਸਰਕਾਰ ਸਮੇਂ ਹੋਏ ਬੇਅਦਬੀ ਤੇ ਗੋਲੀ ਕਾਂਡ ਕੇਸਾਂ ਦੀ ਜਾਂਚ ਕਰਨ ਵਾਲੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਿਰੁੱਧ ਅਪਰਾਧਕ ਕੇਸ ਦਰਜ ਕਰਨ ਲਈ ਸ਼ਿਕਾਇਤ ਦਿੱਤੀ ਹੈ।
ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀ ਸਰਕਾਰ ਸਮੇਂ ਵਾਪਰੇ ਬੇਅਦਬੀ ਤੇ ਗੋਲੀ ਕਾਂਡ ਬਾਰੇ ਰਣਜੀਤ ਸਿੰਘ ਕਮਿਸ਼ਨ ਵੱਲੋਂ ਤਿਆਰ ਕੀਤੀ ਰਿਪੋਰਟ ਬਾਰੇ ਮੰਦੀ ਸ਼ਬਦਾਵਲੀ ਵਰਤਣ ਦੇ ਖਿਲਾਫ ਕਾਰਵਾਈ ਮੰਗੀ ਹੈ। ਵਰਨਣ ਯੋਗ ਹੈ ਕਿ ਭਾਰਤੀ ਸੰਵਿਧਾਨ ਦੀ ਧਾਰਾ 10-ਏ ਹੇਠ ਕਿਸੇ ਕਮਿਸ਼ਨ ਜਾਂ ਇਸ ਦੇ ਮੈਂਬਰ ਦੀ ਸ਼ਾਨ ਖਿਲਾਫ ਕੋਈ ਕੁਝ ਵੀ ਬੋਲਦਾ ਹੈ ਤਾਂ ਉਹ ਸਜ਼ਾ ਦਾ ਹੱਕਦਾਰ ਹੈ। ਜਸਟਿਸ ਰਣਜੀਤ ਸਿੰਘ ਦੀ ਸ਼ਿਕਾਇਤ ਮੰਨੀ ਗਈ ਤਾਂ ਕਾਨੂੰਨ ਮੁਤਾਬਕ ਸੁਖਬੀਰ ਸਿੰਘ ਬਾਦਲ ਨੂੰ ਛੇ ਮਹੀਨੇ ਕੈਦ ਜਾਂ ਜੁਰਮਾਨਾ ਜਾਂ ਦੋਵੇਂ ਸਜ਼ਾਵਾਂ ਹੋ ਸਕਦੀਆਂ ਹਨ। ਇਸ ਸੰਬੰਧ ਵਿੱਚ ਜਸਟਿਸ ਰਣਜੀਤ ਸਿੰਘ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਬਾਦਲ ਨੇ ਇੱਕ ਨਹੀਂ, ਕਈ ਵਾਰ ਉਨ੍ਹਾਂ ਦੇ ਕਮਿਸ਼ਨ ਉੱਤੇ ਪੱਖਪਾਤੀ ਹੋਣ ਦੇ ਦੋਸ਼ ਲਾਏ ਹਨ। ਉਨ੍ਹਾਂ ਨੇ ਕਈ ਵਾਰ ਰਣਜੀਤ ਸਿੰਘ ਕਮਿਸ਼ਨ ਨੂੰ ਝੂਠਾ ਅਤੇ ਗਲਤ ਆਖਿਆ ਹੋਇਆ ਹੈ। ਸਾਬਕਾ ਜਸਟਿਸ ਰਣਜੀਤ ਸਿੰਘ ਨੇ ਇਸ ਬਾਰੇ ਸੁਖਬੀਰ ਸਿੰਘ ਬਾਦਲ ਦੇ ਨਾਲ ਗੱਲ ਵੀ ਕੀਤੀ ਤੇ ਕਿਹਾ ਸੀ ਕਿ ਝੂਠ ਬੋਲਣ ਦੀ ਥਾਂ ਉਨ੍ਹਾਂ ਨੂੰ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣੇ ਕੋਲ ਮੌਜੂਦ ਜਾਣਕਾਰੀ ਦੇਣੀ ਚਾਹੀਦੀ ਸੀ। ਇਸ ਪਟੀਸ਼ਨ ਉਤੇ ਅਗਲੇ ਹਫਤੇ ਸੁਣਵਾਈ ਹੋਣ ਦੀ ਸੰਭਾਵਨਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ