Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਪੰਜਾਬ

ਡਾ: ਮਨਮੋਹਨ ਸਿੰਘ ਦੇ ਭਰਾ ਨੇ ਅੰਮ੍ਰਿਤਸਰੋਂ ਕਾਂਗਰਸ ਦੀ ਟਿਕਟ ਮੰਗ ਲਈ

February 08, 2019 08:37 PM

ਚੰਡੀਗੜ੍ਹ, 8 ਫਰਵਰੀ (ਪੋਸਟ ਬਿਊਰੋ)- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਭਰਾ ਰਾਜਨੀਤੀ 'ਚ ਆਪਣਾ ਹੱਥ ਅਜ਼ਮਾਉਣਾ ਚਾਹੁੰਦੇ ਹਨ। ਹਾਲੇ ਤੱਕ ਰਾਜਨੀਤੀ ਤੋਂ ਦੂਰ ਰਹੇੇ ਸੁਰਜੀਤ ਸਿੰਘ ਕੋਹਲੀ ਨੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ ਮੰਗੀ ਹੈ। ਉਨ੍ਹਾਂ ਨੇ ਕੱਲ੍ਹ ਚੰਡੀਗੜ੍ਹ ਪਾਰਟੀ ਦਫਤਰ ਵਿੱਚ ਅਰਜ਼ੀ ਦਿੱਤੀ ਹੈ।
ਲੋਕ ਸਭਾ ਚੋਣਾਂ ਲਈ ਟਿਕਟ ਲੈਣ ਦੀ ਦੌੜ ਵਿੱਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਸਣੇ ਸੱਤ ਵਿਧਾਇਕ ਸ਼ਾਮਲ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ ਚਾਰ ਜਣੇ ਪਹਿਲੀ ਵਾਰ ਜਿੱਤੇ ਸਨ। ਕੱਲ੍ਹ ਸੁਨੀਲ ਜਾਖੜ ਸਣੇ ਚਾਰਾਂ ਪਾਰਲੀਮੈਂਟ ਮੈਂਬਰਾਂ ਨੇ ਟਿਕਟ ਲਈ ਅਰਜ਼ੀ ਦਿੱਤੀ ਹੈ। ਡਰੱਗਜ਼ ਦੇ ਮੁੱਦੇ ਤੋਂ ਪੰਜਾਬ ਸਰਕਾਰ ਨੂੰ ਘੇਰ ਤੇ ਸਸਪੈਂਡ ਰਹਿ ਚੁੱਕੇ ਜ਼ੀਰਾ (ਫਿਰੋਜ਼ਪੁਰ) ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਖਡੂਰ ਸਾਹਿਬ ਹਲਕੇ ਤੋਂ ਦਾਅਵਾ ਪੇਸ਼ ਕੀਤਾ ਹੈ। ਜਲੰਧਰ ਵੈਸਟ ਦੇ ਵਿਧਾਇਕ ਸੁਸ਼ੀਲ ਰਿੰਕੂ ਨੇ ਜਲੰਧਰ ਸੀਟ 'ਤੇ ਦਾਅਵਾ ਕਰ ਦਿੱਤਾ ਹੈ। ਇਸ ਦੌਰਾਨ ਪਰਨੀਤ ਕੌਰ ਨੂੰ ਪਟਿਆਲਾ ਅਤੇ ਸੁਨੀਲ ਜਾਖੜ ਨੂੰ ਗੁਰਦਾਸਪੁਰ ਤੋਂ ਚੁਣੌਤੀ ਮਿਲਣ ਲੱਗ ਪਈ ਹੈ। ਵਰਨਣ ਯੋਗ ਹੈ ਕਿ ਪਟਿਆਲਾ ਤੋਂ ਬੀਬੀ ਪਰਨੀਤ ਕੌਰ ਨੇ ਟਿਕਟ ਲਈ ਅਰਜ਼ੀ ਦਿੱਤੀ ਹੈ। ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਨੇ ਵੀ ਇਸੇ ਸੀਟ 'ਤੇ ਦਾਅਵਾ ਕਰ ਦਿੱਤਾ ਹੈ। ਗੁਰਦਾਸਪੁਰ ਤੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਟਿਕਟ ਦੀ ਮੰਗ ਕਰ ਦਿੱਤੀ ਹੈ। ਡਾ. ਰਾਜਕੁਮਾਰ ਚੱਬੇਵਾਲ ਅਤੇ ਪਵਨ ਆਦੀਆ ਨੇ ਹੁਸ਼ਿਆਰਪੁਰ ਸੀਟ 'ਤੇ ਦਾਅਵਾ ਕੀਤਾ ਹੈ। ਛੇ ਵਾਰ ਦੇ ਵਿਧਾਇਕ ਰਾਕੇਸ਼ ਪਾਂਡੇ ਨੇ ਲੁਧਿਆਣਾ ਤੋਂ ਦਾਅਵਾ ਕੀਤਾ ਹੈ। ਫਿਰੋਜ਼ਪੁਰ ਦਿਹਾਤੀ ਦੀ ਵਿਧਾਇਕ ਸਤਕਾਰ ਕੌਰ ਨੇ ਫਰੀਦਕੋਟ ਤੋਂ ਟਿਕਟ ਮੰਗੀ ਹੈ। ਬਠਿੰਡਾ ਸੀਟ ਤੋਂ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਅਤੇ ਸਿਹਤ ਮੰਤਰੀ ਦੇ ਬੇਟੇ ਮੋਹਿਤ ਮੋਹਿੰਦਰਾ ਨੇ ਦਾਅਵਾ ਕੀਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ ਸਵੀਪ ਪ੍ਰੋਜੈਕਟ ਤਹਿਤ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦੇ ਮੁਕਾਬਲੇ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਦਿੱਤਾ ਸੰਦੇਸ਼ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ ਅੰਮ੍ਰਿਤਸਰ ਬੇਹੱਦ ਵੱਡੀ ਤਰੱਕੀ ਦਾ ਹੱਕਦਾਰ : ਤਰਨਜੀਤ ਸੰਧ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸ.ਐੱਮ.ਓ. ਵਿਜੀਲੈਂਸ ਬਿਊਰੋ ਵਲੋਂ ਕਾਬੂ